Friday, November 22, 2024
 

ਪੰਜਾਬ

ਮੁੱਖ ਮੰਤਰੀ ਚੰਨੀ ਦਾ ਰਿਸ਼ਤੇਦਾਰ ਭੂਪਿੰਦਰ ਹਨੀ ਗ੍ਰਿਫਤਾਰ

February 04, 2022 07:59 AM

ਚੰਡੀਗੜ੍ਹ: ਈਡੀ (ED) ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਤੀਜੇ ਭੁਪਿੰਦਰ ਹਨੀ ਨੂੰ ਗ੍ਰਿਫਤਾਰ ਕੀਤਾ ਹੈ। ਦੱਸ ਦੇਈਏ ਕਿ ਪਿਛਲੇ ਦਿਨੀਂ ਈਡੀ ਵੱਲੋਂ ਪੰਜਾਬ ਵਿੱਚ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ ਗਈ ਸੀ। ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ 'ਚ ਈਡੀ ਵੱਲੋਂ ਪੰਜਾਬ ਦੇ ਲੁਧਿਆਣਾ, ਮੋਹਾਲੀ, ਹਰਿਆਣਾ ਦੇ ਪੰਚਕੂਲਾ 'ਚ ਛਾਪੇਮਾਰੀ ਕੀਤੀ ਗਈ। ਸਾਲ 2018 'ਚ ਈਡੀ ਨੇ ਕੁਦਰਤ ਦੀਪ ਸਿੰਘ ਖਿਲਾਫ ਰੇਤ ਮਾਈਨਿੰਗ ਦਾ ਕੇਸ ਦਰਜ ਕੀਤਾ ਸੀ ਜਿਸ 'ਚ ਹਨੀ ਦਾ ਨਾਂ ਆਇਆ ਸੀ। ਈਡੀ ਦੀ ਇਹ ਕਾਰਵਾਈ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੀਆਂ ਧਾਰਾਵਾਂ ਤਹਿਤ ਕੀਤੀ ਜਾ ਰਹੀ ਹੈ।

ਭੁਪਿੰਦਰ ਨੂੰ ਈਡੀ ਨੇ ਪੁੱਛਗਿੱਛ ਲਈ ਜਲੰਧਰ ਦਫ਼ਤਰ ਬੁਲਾਇਆ ਸੀ। ਭੂਪੇਂਦਰ ਹਨੀ ਨੂੰ ਈਡੀ ਨੇ ਕਰੀਬ 7-8 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ ਕੀਤਾ ਹੈ।

ਹਨੀ ਦੇ ਘਰੋਂ ਕਰੋੜਾਂ ਰੁਪਏ ਦੀ ਬਰਾਮਦਗੀ ਤੋਂ ਬਾਅਦ ਇਨਕਮ ਟੈਕਸ ਵਿਭਾਗ ਨੇ ਆਪਣਾ ਸ਼ਿਕੰਜਾ ਕੱਸਿਆ। ਇਨਕਮ ਟੈਕਸ ਵਿਭਾਗ ਹਨੀ ਦੇ ਘਰੋਂ ਬਰਾਮਦ ਹੋਈ ਰਕਮ ਦੇ ਸਰੋਤਾਂ ਬਾਰੇ ਪਤਾ ਲਗਾਉਣ ਦੀ ਕੋਸ਼ਿਸ਼ ‘ਚ ਹੈ। ਇਸ ਦੇ ਨਾਲ ਹੀ ਇਨਕਮ ਟੈਕਸ ਵਿਭਾਗ ਇਸ ਗੱਲ ਦੀ ਵੀ ਜਾਂਚ ਕਰੇਗਾ ਕਿ ਕੀ ਹਨੀ ਨੇ ਆਪਣੇ ਸਾਲਾਨਾ ਆਈਟੀਆਰ ਵਿੱਚ ਇਸ ਰਕਮ ਦਾ ਜ਼ਿਕਰ ਕੀਤਾ ਸੀ ਜਾਂ ਨਹੀਂ।

ਈਡੀ ਦੀ ਰਿਪੋਰਟ ਤੋਂ ਬਾਅਦ ਆਮਦਨ ਕਰ ਵਿਭਾਗ ਹਰਕਤ ਵਿੱਚ ਆਵੇਗਾ। ਪੰਜਾਬ 'ਚ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ 'ਚ ਹੁਣ ਤੱਕ ਛਾਪੇਮਾਰੀ ਦੌਰਾਨ ਕਰੀਬ 10 ਕਰੋੜ ਰੁਪਏ ਬਰਾਮਦ ਕੀਤੇ ਜਾ ਚੁੱਕੇ ਹਨ। ਸੂਤਰਾਂ ਮੁਤਾਬਕ ਹਨੀ ਦੇ ਟਿਕਾਣੇ ਤੋਂ ਜ਼ਿਆਦਾਤਰ ਪੈਸੇ ਮਿਲੇ ਹਨ।

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਗੈਰ-ਕਾਨੂੰਨੀ ਰੇਤ ਮਾਈਨਿੰਗ ਮਾਮਲੇ 'ਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਰਿਸ਼ਤੇਦਾਰ ਦੇ ਠਿਕਾਣਿਆਂ 'ਤੇ ਛਾਪਾ ਮਾਰਿਆ। ਈਡੀ ਦੇ ਸੂਤਰਾਂ ਮੁਤਾਬਕ ਮੁਹਾਲੀ ਸਥਿਤ ਹੋਮਲੈਂਡ ਸੁਸਾਇਟੀ ਦੇ ਜਿਸ ਘਰ 'ਤੇ ਛਾਪਾ ਮਾਰਿਆ ਗਿਆ ਸੀ, ਉਹ ਸੀਐਮ ਚੰਨੀ ਦਾ ਕਰੀਬੀ ਦੱਸਿਆ ਜਾਂਦਾ ਹੈ।

 

 

Have something to say? Post your comment

 
 
 
 
 
Subscribe