ਚੰਡੀਗੜ੍ਹ : ਹਰਿਆਣਾ ਸਰਕਾਰ ਨੇ ਮੰਗਲਵਾਰ ਨੂੰ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਹੈ। 21 ਆਈਏਐਸ ਅਤੇ ਤਿੰਨ ਐਚਸੀਐਸ ਅਧਿਕਾਰੀਆਂ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ ਕੀਤੇ ਗਏ ਹਨ। ਸਰਕਾਰ ਨੇ ਗੁਰੂਗ੍ਰਾਮ, ਕਰਨਾਲ, ਰੋਹਤਕ ਅਤੇ ਨੂਹ ਦੇ ਡੀਸੀ ਦਾ ਵੀ ਤਬਾਦਲਾ ਕਰ ਦਿੱਤਾ ਹੈ। ਰੋਹਤਕ ਦੇ ਡਿਵੀਜ਼ਨਲ ਕਮਿਸ਼ਨਰ ਨੂੰ ਵੀ ਬਦਲ ਦਿੱਤਾ ਗਿਆ ਹੈ। ਵਿਭਾਗਾਂ ਵਿੱਚ ਏਸੀਐਸ, ਪ੍ਰਮੁੱਖ ਸਕੱਤਰ ਅਤੇ ਡਾਇਰੈਕਟਰ ਦੇ ਪੱਧਰ ’ਤੇ ਵੀ ਵੱਡੇ ਫੇਰਬਦਲ ਕੀਤੇ ਗਏ ਹਨ।