Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਰੈਲੀ 'ਚ ਨਵਜੋਤ ਸਿੱਧੂ ਦਾ ਇਹ ਰੂਪ ਦੇਖ ਲੋਕ ਹੋਏ ਹੈਰਾਨ

February 09, 2022 07:45 PM

ਅੰਮ੍ਰਿਤਸਰ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਇੱਕ ਵੀਡੀਓ ਵਾਇਰਲ ਹੋਇਆ ਹੈ। ਇਸ ਵਿੱਚ ਸਿੱਧੂ ਆਪਣੇ ਸਮਰਥਕਾਂ ਨਾਲ ਜੋੜਾ ਫਾਟਕ ਨੇੜੇ ਦਸਮੇਸ਼ ਨਗਰ ਇਲਾਕੇ ਵਿੱਚ ਚੋਣ ਪ੍ਰਚਾਰ ਦੌਰਾਨ ਮੰਚ ’ਤੇ ਸਨ। ਇਸ ਰੈਲੀ ਦੌਰਾਨ ਰਾਜਵਿੰਦਰ ਸਿੰਘ ਸਿੱਧੂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰ ਰਹੇ ਸਨ।

ਅਚਾਨਕ ਨਵਜੋਤ ਸਿੰਘ ਸਿੱਧੂ ਨੇ ਅੱਖਾਂ ਬੰਦ ਕਰ ਲਈਆਂ ਅਤੇ ਮੰਤਰ ਜਪਣਾ ਸ਼ੁਰੂ ਕਰ ਦਿੱਤਾ। ਪਹਿਲਾਂ ਸਿੱਧੂ ਆਪਣੇ ਚਿਹਰੇ 'ਤੇ ਸੱਜਾ ਹੱਥ ਫੇਰਦਾ ਹੈ ਅਤੇ ਫਿਰ ਆਪਣੀਆਂ ਦੋਵੇਂ ਅੱਖਾਂ ਬੰਦ ਕਰਕੇ ਦੋਹਾਂ ਹੱਥਾਂ ਨਾਲ ਨਿਸ਼ਾਨ ਬਣਾਉਂਦਾ ਹੈ। ਇਸ ਤੋਂ ਬਾਅਦ ਸੱਜੇ ਹੱਥ ਨੂੰ ਚਿਹਰੇ ਦੇ ਸਾਹਮਣੇ ਘੁਮਾਉਣ ਮਗਰੋਂ ਖੱਬੇ ਹੱਥ 'ਤੇ ਰੱਖ ਦਿਤਾ। ਫਿਰ ਖੱਬੇ ਹੱਥ ਦੀ ਮੁੱਠੀ ਬਣਾ ਕੇ ਚਿਹਰੇ ਤੋਂ ਘੁਮਾਉਂਦਾ ਹੈ ਅਤੇ ਅੰਤ ਵਿੱਚ ਆਪਣੇ ਸੱਜੇ ਹੱਥ ਨਾਲ ਕਿਸੇ ਨੂੰ ਇਸ਼ਾਰਾ ਕਰ ਦਿਤਾ ਜਾਂਦਾ ਹੈ।

ਰੈਲੀ ਵਾਲੀ ਥਾਂ 'ਤੇ ਮੌਜੂਦ ਸਿੱਧੂ ਦਾ ਇਹ ਰੂਪ ਦੇਖ ਕੇ ਲੋਕ ਹੈਰਾਨ ਹਨ। ਕੁਝ ਲੋਕਾਂ ਨੇ ਇਸ ਨੂੰ ਮੰਤਰ ਬਾਬਾ ਕਿਹਾ ਅਤੇ ਕੁਝ ਨੇ ਇਸ ਦਾ ਮਜ਼ਾਕ ਉਡਾਇਆ। ਉੱਥੇ ਮੌਜੂਦ ਇੱਕ ਸਿੱਧੂ ਸਮਰਥਕ ਨੇ ਇਸ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤੀ।

 

Have something to say? Post your comment

Subscribe