ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜਸਟਿਸ ਅਜੀਤ ਸਿੰਘ ਬੈਂਸ ਦਾ ਅਕਾਲ ਚਲਾਣਾ ਹੋ ਗਿਆ ਹੈ। ਦਰਅਸਲ ਉਹ ਪਿਛਲੇ ਦਿਨਾਂ ਤੋਂ ਕੁਝ ਢਿੱਲੇ ਚੱਲ ਰਹੇ ਸਨ ਤੇ ਬੀਤੀ ਦੇਰ ਸ਼ਾਮ ਉਨ੍ਹਾਂ ਦਾ ਦੇਹਾਂਤ ਹੋ ਗਿਆ। ਇਸ ਵਕਤ ਉਹ 100 ਸਾਲਾਂ ਦੇ ਸਨ। ਜਸਟਿਸ ਅਜੀਤ ਸਿੰਘ ਬੈਂਸ ਮਨੁੱਖੀ ਅਧਿਕਾਰਾਂ ਦੇ ਰਾਖੇ ਵਜੋਂ ਜਾਣੇ ਜਾਂਦੇ ਰਹੇ ਹਨ।