Saturday, November 23, 2024
 

ਸਿਆਸੀ

ਚੋਣ ਕਮਿਸ਼ਨ ਨੇ ਚੋਣ ਪ੍ਰਚਾਰ ਦੇ ਨਿਯਮਾਂ 'ਚ ਦਿਤੀ ਢਿੱਲ

February 12, 2022 10:01 PM

ਨਵੀਂ ਦਿੱਲੀ : ਚੋਣ ਕਮਿਸ਼ਨ ਨੇ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰਦੇ ਸਮੇਂ ਕੋਰੋਨਾ ਦੇ ਨਵੇਂ ਰੂਪ ਦੇ ਖ਼ਤਰੇ ਨੂੰ ਦੇਖਦੇ ਹੋਏ ਚੋਣ ਪ੍ਰਚਾਰ 'ਤੇ ਪਾਬੰਦੀ ਲਗਾ ਦਿੱਤੀ ਸੀ, ਜਿਸ ਨੂੰ ਹੁਣ ਹੌਲੀ-ਹੌਲੀ ਘਟਾਇਆ ਜਾ ਰਿਹਾ ਹੈ।

ਨਵੀਆਂ ਹਦਾਇਤਾਂ ਅਨੁਸਾਰ ਰੋਡ ਸ਼ੋਅ-ਵਾਹਨ ਰੈਲੀਆਂ 'ਤੇ ਪਾਬੰਦੀ ਦੀ ਮਿਆਦ ਵਧਾ ਦਿੱਤੀ ਗਈ ਸੀ, ਜਿਸ ਤੋਂ ਬਾਅਦ ਹੁਣ ਸ਼ਨੀਵਾਰ ਨੂੰ ਮੁੜ ਚੋਣ ਕਮਿਸ਼ਨ ਨੇ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੇ ਪ੍ਰਬੰਧਾਂ 'ਚ ਹੋਰ ਢਿੱਲ ਦਿੱਤੀ ਹੈ।

ਜਿੱਥੇ ਪੈਦਲ ਯਾਤਰਾ ਦੀ ਇਜਾਜ਼ਤ ਦਿੱਤੀ ਗਈ ਹੈ, ਉੱਥੇ ਚੋਣ ਪ੍ਰਚਾਰ ਦਾ ਸਮਾਂ ਵੀ ਵਧਾ ਦਿੱਤਾ ਗਿਆ ਹੈ। ਜਿਸ ਤਹਿਤ ਹੁਣ ਸਿਆਸੀ ਪਾਰਟੀਆਂ ਅਤੇ ਉਮੀਦਵਾਰ ਸਾਰੀਆਂ ਮੌਜੂਦਾ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸਵੇਰੇ 6 ਵਜੇ ਤੋਂ ਰਾਤ 10 ਵਜੇ ਤੱਕ ਚੋਣ ਪ੍ਰਚਾਰ ਕਰ ਸਕਦੇ ਹਨ।

ਦਸ ਦੇਈਏ ਕਿ ਹਾਲ ਹੀ ਵਿੱਚ ਕਮਿਸ਼ਨ ਵੱਲੋਂ ਜਨਤਕ ਮੀਟਿੰਗਾਂ ਵਿੱਚ ਢਿੱਲ ਦਿੱਤੀ ਗਈ ਸੀ। ਚੋਣ ਕਮਿਸ਼ਨ ਵੱਲੋਂ ਮਿਲੀ ਢਿੱਲ ਅਤੇ ਚੋਣ ਮੁਹਿੰਮ ਦੇ ਪ੍ਰਬੰਧਾਂ ਅਨੁਸਾਰ ਪ੍ਰਚਾਰ ਦਾ ਸਮਾਂ ਪਹਿਲਾਂ ਹੀ ਬਦਲ ਦਿੱਤਾ ਗਿਆ ਹੈ।

ਪਹਿਲਾਂ ਜਿੱਥੇ ਰਾਤ 8 ਵਜੇ ਤੋਂ ਸਵੇਰੇ 8 ਵਜੇ ਤੱਕ ਦਾ ਸਮਾਂ ਹੁੰਦਾ ਸੀ। ਹੁਣ ਸਿਆਸੀ ਪਾਰਟੀਆਂ ਅਤੇ ਉਮੀਦਵਾਰ ਸਾਰੀਆਂ ਮੌਜੂਦਾ ਹਦਾਇਤਾਂ ਅਰਥਾਤ ਕੋਵਿਡ ਦਿਸ਼ਾ-ਨਿਰਦੇਸ਼ਾਂ ਦੇ ਨਾਲ SDMA ਦੇ ਪ੍ਰੋਟੋਕੋਲ ਦੀ ਪਾਲਣਾ ਕਰਦੇ ਹੋਏ ਸਵੇਰੇ 6 ਵਜੇ ਤੋਂ ਰਾਤ 10 ਵਜੇ ਤੱਕ ਪ੍ਰਚਾਰ ਕਰ ਸਕਦੇ ਹਨ। ਇਸ ਦੇ ਨਾਲ ਹੀ ਪੈਦਲ ਯਾਤਰਾ ਦੀ ਇਜਾਜ਼ਤ ਵੀ ਦੇ ਦਿੱਤੀ ਗਈ ਹੈ।

 

Have something to say? Post your comment

 

ਹੋਰ ਸਿਆਸੀ ਖ਼ਬਰਾਂ

 
 
 
 
Subscribe