Saturday, November 23, 2024
 

ਚੰਡੀਗੜ੍ਹ / ਮੋਹਾਲੀ

ਫੇਕ ਨਿਊਜ਼ ਫੈਲਾਉਣ ਦੇ ਦੋਸ਼ 'ਚ 'ਆਪ' ਨੇ ਮਨਜਿੰਦਰ ਸਿਰਸਾ ਖਿਲਾਫ਼ ਕਰਵਾਈ ਸ਼ਿਕਾਇਤ ਦਰਜ

February 12, 2022 10:10 PM

ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਝੂਠੀ ਖ਼ਬਰ ਫੈਲਾਉਣ ਦੇ ਦੋਸ਼ 'ਚ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਖ਼ਿਲਾਫ਼ ਚੋਣ ਕਮਿਸ਼ਨ ਅਤੇ ਮੁਹਾਲੀ ਪੁਲੀਸ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ।

ਮਨਜਿੰਦਰ ਸਿਰਸਾ ਨੇ ਆਪਣੇ ਟਵਿੱਟਰ ਹੈਂਡਲ 'ਤੇ ਇਕ ਫਰਜ਼ੀ ਖਬਰ ਸ਼ੇਅਰ ਕੀਤੀ ਸੀ, ਜਿਸ 'ਚ ਲਿਖਿਆ ਗਿਆ ਸੀ ਕਿ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਪੰਜਾਬ ਵਿੱਚ 'ਆਪ' ਸਰਕਾਰ ਵਲੋਂ 10 ਸਾਲ ਤੋਂ ਪੁਰਾਣੇ ਵਾਹਨ ਚਲਾਉਣ ਦੀ ਇਜਾਜ਼ਤ ਖਤਮ ਕਰ ਦਿੱਤੀ ਜਾਵੇਗੀ। 

ਆਪ' ਨੇ ਕਿਹਾ ਹੈ ਕਿ ਇਹ ਪੂਰੀ ਤਰ੍ਹਾਂ ਮਨਘੜਤ ਗੱਲਾਂ ਹਨ। ਇਹ ਖ਼ਬਰ ਆਮ ਆਦਮੀ ਪਾਰਟੀ ਖਿਲਾਫ ਮਾੜੇ ਇਰਾਦੇ ਤਹਿਤ ਸਾਂਝੀ ਕੀਤੀ ਗਈ ਹੈ।

ਜਿਸ ਸਬੰਧੀ 'ਆਪ' ਮੁੱਖ ਮੰਤਰੀ ਉਮੀਦਵਾਰ ਵਲੋਂ ਜਾਰੀ ਬਿਆਨ 'ਚ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਗਿਆ ਹੈ ਕਿ ਆਮ ਆਦਮੀ ਪਾਰਟੀ ਨੇ ਚੋਣ ਕਮਿਸ਼ਨ ਤੋਂ ਮਨਜਿੰਦਰ ਸਿਰਸਾ ਨੂੰ ਉਕਤ ਸਮੱਗਰੀ ਨੂੰ ਆਪਣੇ ਟਵਿੱਟਰ ਹੈਂਡਲ ਤੋਂ ਹਟਾਉਣ ਅਤੇ ਮੁਆਫ਼ੀ ਮੰਗਣ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ ਹੈ।

ਉਨ੍ਹਾਂ ਕਿਹਾ ਕਿ ਪਾਰਟੀ ਨੇ ਸਿਰਸਾ ਦੇ ਖ਼ਿਲਾਫ਼ ਇਸ ਲਈ ਐਫਆਈਆਰ ਦਰਜ ਕਰਵਾਈ ਹੈ ਕਿਉਂਕਿ ਅਜਿਹੀ ਭੜਕਾਊ ਅਤੇ ਗਲਤ ਜਾਣਕਾਰੀ ਨੂੰ ਜੇਕਰ ਇਸ ਤਰ੍ਹਾਂ ਹੀ ਬੇਕਾਬੂ ਛੱਡ ਦਿੱਤਾ ਗਿਆ ਤਾਂ ਇਸਦੇ ਗੰਭੀਰ ਨਤੀਜੇ ਹੋ ਸਕਦੇ ਹਨ।

ਉਨ੍ਹਾਂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ। ਪੰਜਾਬ ਦੇ ਲੋਕ 'ਆਪ' ਨੂੰ ਬਹੁਤ ਪਸੰਦ ਕਰ ਰਹੇ ਹਨ।

ਵਿਰੋਧੀ ਪਾਰਟੀਆਂ ਵੀ ‘ਆਪ’ ਨੂੰ ਨਿਸ਼ਾਨਾ ਬਣਾਉਣ ਦਾ ਕੋਈ ਠੋਸ ਕਾਰਨ ਨਹੀਂ ਲੱਭ ਪਾ ਰਹੀਆਂ, ਕਿਉਂਕਿ ਕੇਜਰੀਵਾਲ ਸਰਕਾਰ ਨੇ ਦਿੱਲੀ ਵਿੱਚ ਜ਼ਬਰਦਸਤ ਕੰਮ ਕੀਤਾ ਹੈ।

ਇਸੇ ਲਈ ਕੁਝ ਵਿਰੋਧੀ ਸਿਆਸਤਦਾਨ ਆਮ ਆਦਮੀ ਪਾਰਟੀ ਨੂੰ ਬਦਨਾਮ ਕਰਨ ਦੇ ਮਕਸਦ ਨਾਲ ਪਾਰਟੀ ਖ਼ਿਲਾਫ਼ ਮਨਘੜਤ ਅਤੇ ਫੇਕ ਨਿਊਜ਼ ਦਾ ਇਸਤੇਮਾਲ ਕਰ ਰਹੇ ਹਨ।

 ਭਗਵੰਤ ਮਾਨ ਨੇ ਕਿਹਾ ਕਿ 2017 ਵਾਂਗ ਮੁੜ ਤੋਂ ਵਿਰੋਧੀ ਪਾਰਟੀਆਂ ਇਕੱਠੀਆਂ ਹੋ ਗਈਆਂ ਹਨ ਅਤੇ ਆਮ ਆਦਮੀ ਪਾਰਟੀ ਖਿਲਾਫ਼ ਕੂੜ ਪ੍ਰਚਾਰ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਤੁਹਾਡੇ ਸਾਰਿਆਂ ਦਾ ਫਰਜ਼ ਹੈ ਕਿ ਸੱਚ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇ।

 

Have something to say? Post your comment

Subscribe