Sunday, April 06, 2025
 
BREAKING NEWS

ਮਨੋਰੰਜਨ

ਚੋਣਾਂ ਤੋਂ ਪਹਿਲਾਂ ਸਿੱਧੂ ਮੂਸੇਵਾਲਾ 'ਤੇ ਇੱਕ ਹੋਰ ਕੇਸ ਦਰਜ

February 12, 2022 10:33 PM

ਚੰਡੀਗੜ੍ਹ: ਪੰਜਾਬ ਦੇ ਮਾਨਸਾ ਜ਼ਿਲ੍ਹੇ ਤੋਂ ਕਾਂਗਰਸੀ ਉਮੀਦਵਾਰ ਤੇ ਵਿਵਾਦਤ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਇਕ ਵਾਰ ਮੁੜ ਵਿਵਾਦਾਂ 'ਚ ਘਿਰ ਗਏ ਹਨ।

ਦਰਅਸਲ, ਇਸ ਵਾਰ ਸਿੱਧੂ ਮੂਸੇ ਵਾਲਾ ਵਕੀਲਾਂ ਨੂੰ ਲੈ ਕੇ ਵਿਵਾਦਾਂ 'ਚ ਆਏ ਹਨ।ਐਡਵੋਕੇਟ ਸੁਨੀਲ ਕੁਮਾਰ ਮੱਲ੍ਹਣ ਵੱਲੋਂ ਜ਼ਿਲ੍ਹਾ ਅਦਾਲਤ 'ਚ ਸਿੱਧੂ ਖ਼ਿਲਾਫ਼ ਮਾਮਲਾ ਦਰਜ ਕਰਵਾਇਆ ਗਿਆ। 

ਸਿੱਧੂ ਆਪਣੀ ਗਾਇਕੀ ਦੇ ਅੰਦਾਜ਼ ਨੂੰ ਲੈ ਕੇ ਵੀ ਕਈ ਵਾਰ ਵਿਵਾਦਾਂ 'ਚ ਘਿਰ ਚੁੱਕਿਆ ਹੈ। ਪੰਜਾਬ ਵਿਧਾਨ ਸਭਾ ਚੋਣਾਂ ਦੀ ਵੋਟਿੰਗ ਤੋਂ ਪਹਿਲਾਂ ਉਸ ਖਿਲਾਫ਼ ਚੰਡੀਗੜ੍ਹ ਜ਼ਿਲ੍ਹਾ ਅਦਾਲਤ 'ਚ ਕੇਸ ਦਾਇਰ ਕੀਤਾ ਗਿਆ ਹੈ।

ਦੱਸ ਦਈਏ ਕਿ ਐਡਵੋਕੇਟ ਮੱਲ੍ਹਣ ਨੇ ਕਿਹਾ ਕਿ ਸਿੱਧੂ ਮੂਸੇ ਵਾਲਾ ਆਪਣੇ ਗੀਤਾਂ ਰਾਹੀਂ ਪੰਜਾਬ ਦੇ ਨੌਜਵਾਨਾਂ ਨੂੰ ਹਿੰਸਾ ਅਤੇ ਦੰਗਿਆਂ ਲਈ ਪ੍ਰੇਰਿਤ ਕਰ ਰਿਹਾ ਹੈ।

ਉਨ੍ਹਾਂ ਸਿੱਧੂ 'ਤੇ ਗੰਨ ਕਲਚਰ ਨੂੰ ਹੱਲਾਸ਼ੇਰੀ ਦੇਣ ਦੇ ਵੀ ਦੋਸ਼ ਲਾਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਸ ਨੇ ਗੀਤ 'ਚ ਭੱਦੀ ਸ਼ਬਦਾਵਲੀ ਦੀ ਵਰਤੋਂ ਵੀ ਕੀਤੀ ਹੈ। 

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਐਡਵੋਕੇਟ ਨੇ 15 ਜੁਲਾਈ 2021 ਨੂੰ ਸਿੱਧੂ ਮੂਸੇ ਵਾਲਾ ਨੂੰ ਇਸ ਗੀਤ ਬਾਰੇ ਕਾਨੂੰਨੀ ਨੋਟਿਸ ਵੀ ਭੇਜਿਆ ਸੀ, ਜਿਸ ਦਾ ਉਸ ਵਲੋਂ ਕੋਈ ਜਵਾਬ ਨਹੀਂ ਦਿੱਤਾ ਗਿਆ ਸੀ।

ਸਿੱਧੂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਤੋਂ ਇਲਾਵਾ 'ਸੰਜੂ' ਗੀਤ ਤੋਂ ਕਮਾਏ ਪੈਸੇ ਵਕੀਲਾਂ ਨੂੰ ਮੁਆਵਜ਼ੇ ਵਜੋਂ 'ਬਾਰ ਕੌਂਸਲ ਆਫ਼ ਪੰਜਾਬ ਹਰਿਆਣਾ' ਦੇ ਐਡਵੋਕੇਟ ਵੈਲਫੇਅਰ ਫੰਡ 'ਚ ਪਾਉਣ ਦੀ ਮੰਗ ਕੀਤੀ ਗਈ।

 

Have something to say? Post your comment

 
 
 
 
 
Subscribe