ਲੁਧਿਆਣਾ : ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਚੋਣ ਪ੍ਰਚਾਰ ਦੇ ਮਾਹੌਲ ਦੌਰਾਨ ਲੁਧਿਆਣਾ ਦੇ ਗਿੱਲ ਹਲਕੇ ਤੋਂ ਭਾਜਪਾ ਉਮੀਦਵਾਰ ਸੁੱਚਾ ਰਾਮ ਲੱਧੜ ਉੱਤੇ ਹਮਲਾ ਹੋਣ ਕਾਰਨ ਜ਼ਖਮੀ ਹੋ ਗਏ ਹਨ।
ਐਤਵਾਰ ਸ਼ਾਮ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਕਥਿਤ ਤੌਰ 'ਤੇ ਉਨ੍ਹਾਂ ਦੀ ਕਾਰ 'ਤੇ ਹਮਲਾ ਕਰਨ ਤੋਂ ਬਾਅਦ ਜ਼ਖਮੀ ਹੋ ਗਏ ਅਤੇ ਹਸਪਤਾਲ 'ਚ ਭਰਤੀ ਹੋ ਗਏ।
ਇਹ ਹਮਲਾ ਉਸ ਸਮੇਂ ਹੋਇਆ ਜਦੋਂ ਉਹ ਲੁਧਿਆਣਾ ਵਿੱਚ ਆਪਣੇ ਹਲਕੇ ਦੇ ਇੱਕ ਪਿੰਡ ਤੋਂ ਚੋਣ ਪ੍ਰਚਾਰ ਕਰਕੇ ਵਾਪਸ ਆ ਰਹੇ ਸਨ।
ਘਟਨਾ ਵਾਲੀ ਥਾਂ ਦੇ ਇਕ ਪੁਲਿਸ ਅਧਿਕਾਰੀ ਨੇ ਫ਼ੋਨ 'ਤੇ ਦੱਸਿਆ ਕਿ ਕੁਝ ਲੋਕਾਂ ਨੇ ਲੱਧਰ ਦੀ ਕਾਰ 'ਤੇ ਇੱਟਾਂ ਅਤੇ ਸੁੱਟੀਆਂ ਨਾਲ ਹਮਲਾ ਹੋਇਆ ਹੈ, ਜਿਸ ਕਾਰ ਉਹ ਜ਼ਖ਼ਮੀ ਹੋ ਗਏ।
ਲੱਧੜ ਨੂੰ ਸਿਵਲ ਹਸਪਤਾਲ ਲੁਧਿਆਣਾ ਲਿਜਾਇਆ ਗਿਆ, ਜਿੱਥੇ ਉਸ ਦੀ ਹਾਲਤ ਸਥਿਰ ਹੈ। ਪੁਲਿਸ ਅਧਿਕਾਰੀ ਨੇ ਕਿਹਾ, “ਅੱਗੇ ਦੀ ਜਾਂਚ ਜਾਰੀ ਹੈ।
63 ਸਾਲਾ ਸੇਵਾਮੁਕਤ ਨੌਕਰਸ਼ਾਹ ਲੱਧੜ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਲੁਧਿਆਣਾ ਦੇ ਰਾਖਵੇਂ ਗਿੱਲ ਵਿਧਾਨ ਸਭਾ ਹਲਕੇ ਤੋਂ ਚੋਣ ਲੜ ਰਹੇ ਹਨ।
ਇਸ ਤੋਂ ਪਹਿਲਾਂ ਉਹ ਲੁਧਿਆਣਾ ਵਿੱਚ ਇੱਕ ਚੋਣ ਰੈਲੀ ਵਿੱਚ ਮੌਜੂਦ ਸਨ, ਜਿਸ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੰਬੋਧਨ ਕੀਤਾ ਸੀ।