ਪਾਕਿਸਤਾਨੀ ਮੀਡੀਆ ਮੁਤਾਬਕ ਟਰੇਨ ਵੀਰਵਾਰ ਸਵੇਰੇ ਰਹੀਮ ਯਾਰ ਖਾਨ ਰੇਲਵੇ ਸਟੇਸ਼ਨ ਦੇ ਨੇੜੇ ਲਿਆਕਤਪੁਰ ਕੋਲ ਪੁੱਜੀ ਹੀ ਸੀ ਕਿ ਇਸ ਦੀਆਂ ਤਿੰਨ ਬੋਗੀਆਂ 'ਚ ਅੱਗ ਲੱਗ ਗਈ। ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਯਾਤਰੀਆਂ ਨੂੰ ਭੱਜਣ ਦਾ ਸਮਾਂ ਨਹੀਂ ਮਿਲ ਸਕਿਆ।
ਪਾਕਿ ਮੀਡੀਆ ਮੁਤਾਬਕ ਟਰੇਨ 'ਚ ਸਵਾਰ ਯਾਤਰੀਆਂ ਵਲੋਂ ਨਾਸ਼ਤਾ ਬਣਾਇਆ ਜਾ ਰਿਹਾ ਸੀ ਤੇ ਇਸ ਦੌਰਾਨ ਅੱਗ ਲੱਗ ਗਈ ਤੇ ਤੇਜ਼ੀ ਨਾਲ ਫੈਲ ਗਈ। ਜਿਸ ਸਮੇਂ ਇਹ ਹਾਦਸਾ ਵਾਪਰਿਆ, ਉਸ ਸਮੇਂ ਟਰੇਨ 'ਚ ਸਵਾਰ ਕਾਫੀ ਯਾਤਰੀ ਸੌਂ ਰਹੇ ਸਨ। ਅੱਗ ਦੀ ਲਪੇਟ 'ਚ ਆਉਣ ਕਾਰਨ ਹੁਣ ਤਕ 16 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ ਕਈ ਲੋਕ ਜ਼ਖਮੀ ਦੱਸੇ ਜਾ ਰਹੇ ਹਨ।
ਘਟਨਾ ਦੀ ਜਾਣਕਾਰੀ ਮਿਲਣ 'ਤੇ ਪੁਲਸ ਅਤੇ ਰਾਹਤ ਬਚਾਅ ਕਰਮਚਾਰੀਆਂ ਨੇ ਟਰੇਨ 'ਚ ਫਸੇ ਲੋਕਾਂ ਨੂੰ ਬਾਹਰ ਕੱਢਿਆ ਅਤੇ ਗੰਭੀਰ ਰੂਪ ਨਾਲ ਝੁਲਸੇ ਯਾਤਰੀਆਂ ਨੂੰ ਤੁਰੰਤ ਹਸਪਤਾਲ 'ਚ ਭਰਤੀ ਕਰਵਾਇਆ। ਅੱਗ ਕਾਰਨ ਝੁਲਸੇ ਯਾਤਰੀਆਂ 'ਚੋਂ ਕਈਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।