Sunday, April 06, 2025
 
BREAKING NEWS

ਪੰਜਾਬ

ਮਾਨਸਾ ਤੋਂ ਕਾਂਗਰਸੀ ਉਮੀਦਵਾਰ ਮੂਸੇਵਾਲਾ ਨੂੰ ਅਦਾਲਤ ਦਾ ਨੋਟਿਸ

February 16, 2022 08:44 AM

'ਸੰਜੂ' ਗੀਤ 'ਚ ਵਕੀਲਾਂ ਦਾ ਅਕਸ ਖਰਾਬ ਕਰਨ ਦੇ ਦੋਸ਼, 2 ਮਾਰਚ ਨੂੰ ਦੇਣਾ ਪਵੇਗਾ ਜਵਾਬ


ਚੰਡੀਗੜ੍ਹ :
ਵਿਵਾਦਿਤ ਗੀਤਾਂ ਨਾਲ ਚਰਚਾ ਵਿੱਚ ਰਹਿਣ ਵਾਲੇ ਪੰਜਾਬੀ ਗਾਇਕ ਅਤੇ ਮਾਨਸਾ ਤੋਂ ਕਾਂਗਰਸ ਦੇ ਉਮੀਦਵਾਰ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਮੰਗਲਵਾਰ ਨੂੰ ਇੱਕ ਸਿਵਲ ਮਾਮਲੇ ਵਿੱਚ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਇਸ ਦਾ ਜਵਾਬ 2 ਮਾਰਚ ਨੂੰ ਦੇਣਾ ਹੋਵੇਗਾ।

ਇਹ ਪਟੀਸ਼ਨ ਜ਼ਿਲ੍ਹਾ ਅਦਾਲਤ ਦੇ ਵਕੀਲ ਸੁਨੀਲ ਮੱਲਣ ਵੱਲੋਂ ਦਾਇਰ ਕੀਤੀ ਗਈ ਹੈ। ਉਨ੍ਹਾਂ ਮੁਤਾਬਕ ਸਿੱਧੂ ਮੂਸੇਵਾਲਾ ਦੇ ਗੀਤ ਸੰਜੂ ਵਿੱਚ ਵਕੀਲਾਂ ਬਾਰੇ ਇਤਰਾਜ਼ਯੋਗ ਸ਼ਬਦਾਵਲੀ ਵਰਤੀ ਗਈ ਹੈ। ਅਜਿਹੇ 'ਚ ਉਨ੍ਹਾਂ ਨੇ ਜਾਣਬੁੱਝ ਕੇ ਵਕੀਲ ਭਾਈਚਾਰੇ ਦੇ ਅਕਸ ਨੂੰ ਖ਼ਰਾਬ ਕਰਨ ਦਾ ਕੰਮ ਕੀਤਾ ਹੈ। ਮੂਸੇਵਾਲਾ ਨੇ ਜਾਣਬੁੱਝ ਕੇ ਗਲਤ ਇਰਾਦੇ ਨਾਲ ਇਹ ਗੀਤ ਕੱਢਿਆ ਅਤੇ ਨਿਆਂ ਪ੍ਰਣਾਲੀ ਦਾ ਅਕਸ ਖਰਾਬ ਕਰਨ ਦਾ ਕੰਮ ਕੀਤਾ।

ਮੰਗ ਕੀਤੀ ਗਈ ਹੈ ਕਿ ਮੂਸੇਵਾਲਾ ਨੂੰ ਹੁਕਮ ਜਾਰੀ ਕੀਤਾ ਜਾਵੇ ਕਿ ਸੰਜੂ ਗੀਤ ਤੋਂ ਕਮਾਏ ਪੈਸੇ ਵਕੀਲਾਂ ਨੂੰ ਮੁਆਵਜ਼ੇ ਵਜੋਂ ਬਾਰ ਕੌਂਸਲ ਆਫ਼ ਪੰਜਾਬ ਅਤੇ ਹਰਿਆਣਾ ਦੇ ਐਡਵੋਕੇਟ ਵੈਲਫੇਅਰ ਫੰਡ ਵਿੱਚ ਜਮ੍ਹਾਂ ਕਰਵਾਏ ਜਾਣ। ਇਸ ਦੇ ਨਾਲ ਹੀ ਦੋਸ਼ ਹੈ ਕਿ ਉਹ ਗੀਤਾਂ ਰਾਹੀਂ ਬਾਰਡਰ ਸਟੇਟ (ਪੰਜਾਬ) ਦੇ ਨੌਜਵਾਨਾਂ ਨੂੰ ਹਿੰਸਾ ਅਤੇ ਦੰਗਿਆਂ ਲਈ ਭੜਕਾਉਂਦਾ ਹੈ। ਮੂਸੇਵਾਲਾ 'ਤੇ ਬੰਦੂਕ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਦਾ ਵੀ ਦੋਸ਼ ਹੈ। ਸੰਜੂ ਗਾਣੇ 'ਚ ਗੰਦੀ ਸ਼ਬਦਾਵਲੀ ਦੀ ਵਰਤੋਂ ਕਰਦੇ ਨਜ਼ਰ ਆ ਰਹੇ ਹਨ।

ਮੂਸੇਵਾਲਾ ਦੀ ਕਾਰਵਾਈ ਨੂੰ ਆਈਪੀਸੀ, ਆਰਮਜ਼ ਐਕਟ ਅਤੇ ਆਈਟੀ ਐਕਟ ਦੀਆਂ ਧਾਰਾਵਾਂ ਤਹਿਤ ਅਪਰਾਧ ਦੱਸਿਆ ਗਿਆ ਹੈ। ਇਨ੍ਹਾਂ ਵਿੱਚ ਦੇਸ਼ ਵਿਰੁੱਧ ਕਾਰਵਾਈਆਂ, ਅਪਰਾਧਿਕ ਸਾਜ਼ਿਸ਼, ਸਾਂਝੀ ਕੋਸ਼ਿਸ਼, ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ, ਅਕਸ ਨੂੰ ਠੇਸ ਪਹੁੰਚਾਉਣਾ, ਡਰਾਉਣਾ ਆਦਿ ਸ਼ਾਮਲ ਹਨ। ਮੂਸੇਵਾਲਾ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਗੱਲ ਕਹੀ ਗਈ ਹੈ। ਕੇਸ ਵਿੱਚ ਮੂਸੇਵਾਲਾ ਤੋਂ ਇਲਾਵਾ ਸੰਜੂ ਗੀਤ ਦੇ ਸੰਗੀਤ ਨਿਰਦੇਸ਼ਕ ਗਗਨਦੀਪ ਸਿੰਘ, ਵੀਡੀਓ ਡਾਇਰੈਕਟਰ ਨਵਕਰਨ ਬਰਾੜ ਅਤੇ ਹੋਰਾਂ ਨੂੰ ਧਿਰ ਬਣਾਇਆ ਗਿਆ ਹੈ।

ਪਟੀਸ਼ਨਰ ਅਨੁਸਾਰ ਮੂਸੇਵਾਲਾ ਨੂੰ ਬਰਨਾਲਾ ਜ਼ਿਲ੍ਹੇ ਵਿੱਚ ਏਕੇ-47 ਚਲਾਉਂਦੇ ਹੋਏ ਵੀ ਦੇਖਿਆ ਗਿਆ ਸੀ। ਉਸਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੰਜਾਬ ਪੁਲਿਸ ਨੇ ਉਸਦੇ ਖਿਲਾਫ ਮਾਮਲਾ ਦਰਜ ਕੀਤਾ ਸੀ। ਮੂਸੇਵਾਲਾ ਵਿਰੁੱਧ ਫਰਵਰੀ 2020 ਵਿੱਚ ਮਾਨਸਾ ਵਿੱਚ ਗੀਤਾਂ ਰਾਹੀਂ ਅਸ਼ਲੀਲ ਸ਼ਬਦਾਂ ਦੀ ਵਰਤੋਂ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਸੀ। ਸੰਗਰੂਰ ਜ਼ਿਲ੍ਹੇ ਵਿੱਚ ਵੀ ਕੇਸ ਦਰਜ ਕੀਤਾ ਗਿਆ ਸੀ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਪੰਜਾਬ ਸਰਕਾਰ ਨੇ ਰੱਦ ਕੀਤੀਆਂ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਛੁੱਟੀਆਂ

ਕਣਕ ਦੇ ਖ਼ਰੀਦ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ 8 ਲੱਖ ਤੋਂ ਵੱਧ ਕਿਸਾਨਾਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ : ਲਾਲ ਚੰਦ ਕਟਾਰੂਚੱਕ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸਰਨਾ ਵਿਖੇ ਪਾਰਕ ਦੇ ਨਿਰਮਾਣ ਕਾਰਜਾਂ ਦੀ ਕੀਤੀ ਸ਼ੁਰੂਆਤ

बरनाला शहर में आवारा कुत्तों का आतंक लोग परेशान

CM ਮਾਨ ਦੀ ਲੁਧਿਆਣਾ ਵਿੱਚ ਅੱਜ ਪੈਦਲ ਯਾਤਰਾ

ਪੰਜਾਬ ਵਿੱਚ ਤਾਪਮਾਨ 35 ਡਿਗਰੀ ਨੂੰ ਪਾਰ, ਕਦੋਂ ਪਵੇਗੀ ਬਾਰਸ਼

नशा तस्करों को नशा कारोबार या पंजाब छोड़ने की चेतावनी

बरनाला में कांग्रेसियों ने मुख्यमंत्री भगवंत मान का पुतला जलाकर किया विरोध प्रदर्शन

पंजाब में शुरू नहीं हो सकी गेहूं की खरीद, एशिया की सबसे बड़ी खन्ना अनाज मंडी सूनी,

ਟੰਗਿਆ ਗਿਆ ਈਸਾਈ ਪਾਦਰੀ ਬਜਿੰਦਰ , ਉਮਰ ਕੈਦ: ਅਦਾਲਤ ਨੇ ਸੁਣਾਈ ਸਜ਼ਾ

 
 
 
 
Subscribe