ਲੁਧਿਆਣਾ: ਕਿਸਾਨ ਅੰਦੋਲਨ ਵਿਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਦੀਪ ਸਿੱਧੂ ਦਾ ਅੰਤਿਮ ਸਸਕਾਰ ਪਿੰਡ ਥਰੀਕੇ ਦੇ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ ਹੈ।
ਸੇਜ਼ਲ ਅੱਖਾਂ ਨਾਲ ਪਰਿਵਾਰ ਅਤੇ ਸਮਰਥਕਾਂ ਨੇ ਦੀਪ ਸਿੱਧੂ ਨੂੰ ਅੰਤਿਮ ਵਿਦਾਈ ਦਿੱਤੀ। ਦੀਪ ਸਿੱਧੂ ਨੂੰ ਅੰਤਿਮ ਵਿਦਾਈ ਦੇਣ ਲਈ ਵੱਡੀ ਗਿਣਤੀ ਵਿਚ ਸਮਰਥਕ ਪਹੁੰਚੇ।
ਦੀਪ ਸਿੱਧੂ ਨੂੰ ਅੰਤਿਮ ਵਿਦਾਈ ਦੇਣ ਲਈ ਵੱਡੀ ਗਿਣਤੀ ਵਿਚ ਸਮਰਥਕ ਪਹੁੰਚੇ। ਇਸ ਮੌਕੇ ਸਿੱਧੂ ਦੀ ਸੋਚ ਉਤੇ ਪਹਿਰ ਦੇਣ ਦੇ ਦਾਅਰੇ ਵੀ ਲੱਗੇ।
ਦੱਸ ਦੇਈਏ ਕਿ ਦੀਪ ਸਿੱਧੂ ਦੀ ਬੀਤੇ ਦਿਨ ਦਿੱਲੀ ਦੀ ਕੁੰਡਲੀ ਮਨੇਸਰ ਪਲਵਲ ਹਾਈਵੇਅ (KMPL) ਵਿਖੇ ਭਿਆਨਕ ਸੜਕ ਹਾਦਸੇ 'ਚ ਮੌਤ ਹੋ ਗਈ ਸੀ, ਜਦ ਕਿ ਉਸ ਦੀ ਮਹਿਲਾ ਮਿੱਤਰ ਗੰਭੀਰ ਜ਼ਖ਼ਮੀ ਹੋ ਗਈ।
ਜ਼ਿਕਰਯੋਗ ਹੈ ਕਿ ਦੀਪ ਸਿੱਧੂ ਕੇਂਦਰ ਸਰਕਾਰ ਵੱਲੋਂ ਬਣਾਏ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਦੌਰਾਨ ਸੁਰਖੀਆਂ ਵਿਚ ਆਏ ਸਨ। ਉਸ ਨੂੰ ਪਿਛਲੇ ਸਾਲ 26 ਜਨਵਰੀ ਨੂੰ ਲਾਲ ਕਿਲੇ 'ਤੇ ਹੋਈ ਹਿੰਸਾ ਦਾ ਵੀ ਦੋਸ਼ੀ ਬਣਾਇਆ ਗਿਆ ਸੀ।
ਇਸ ਮਾਮਲੇ ਵਿਚ ਦੀਪ ਸਿੱਧੂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਸੀ। ਇਸ ਦੇ ਨਾਲ ਹੀ ਸਿੱਧੂ ਪੰਜਾਬ ਚੋਣਾਂ ਵਿਚ ਅਮਰਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਲਈ ਚੋਣ ਪ੍ਰਚਾਰ ਵੀ ਕਰ ਰਹੇ ਸਨ।
ਅਦਾਕਾਰ ਦੀਪ ਸਿੱਧੂ ਆਪਣੀ ਸਕਾਰਪੀਓ ਗੱਡੀ ਜਿਸ ਦਾ ਨੰਬਰ ਪੀ.ਬੀ.10-ਜੀ.ਕੇ.-7047 ਸੀ, ਖੁਦ ਚਲਾ ਰਹੇ ਸਨ। 37 ਸਾਲਾ ਦੀਪ ਸਿੱਧੂ ਦਾ ਜਨਮ ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਉਦੇਕਰਨ ਵਿਖੇ ਹੋਇਆ ਸੀ। ਉਹ ਅਦਾਕਾਰ, ਵਕੀਲ ਅਤੇ ਸਮਾਜ ਸੇਵੀ ਸਨ।
ਉਨ੍ਹਾਂ ਨੂੰ ਕਿੰਗ ਫਿਸ਼ਰ ਮਾਡਲ ਹੰਟ ਪੁਰਸਕਾਰ, ਪ੍ਰੈਜ਼ੀਡੈਂਟਜ਼ ਸਕਾਊਟ ਅਤੇ ਪੰਜਾਬੀ ਫ਼ਿਲਮਾਂ 'ਚ ਸਰਬੋਤਮ ਅਦਾਕਾਰ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ।
ਉਨ੍ਹਾਂ ਨੇ ਆਪਣੀ ਪੰਜਾਬੀ ਫ਼ਿਲਮਾਂ 'ਚ ਅਦਾਕਾਰੀ ਦੀ ਸ਼ੁਰੂਆਤ ਪੰਜਾਬੀ ਫ਼ਿਲਮ 'ਰਮਤਾ ਯੋਗੀ' ਤੋਂ ਕੀਤੀ ਸੀ। ਦੀਪ ਸਿੱਧੂ ਨੇ 'ਜ਼ੋਰਾ ਦਸ ਨੰਬਰੀਆ', 'ਰੰਗ ਪੰਜਾਬ', 'ਸਾਡੇ ਆਲੇ', 'ਦੇਸੀ', 'ਜ਼ੋਰਾ ਦਾ ਸੈਕਿੰਡ ਚੈਪਟਰ' ਵਿਚ ਆਪਣੀ ਅਦਾਕਾਰੀ ਦਾ ਲੋਹਾ ਮਨਵਾਇਆ।