ਬ੍ਰਾਜ਼ੀਲ : ਸ਼ਹਿਰ ਰੀਓ ਡੀ ਜੇਨੇਰੀਓ ਦੇ ਪੈਟ੍ਰੋਪੋਲਿਸ ਖੇਤਰ ਵਿੱਚ ਭਾਰੀ ਮੀਂਹ ਅਤੇ ਜ਼ਮੀਨ ਖਿਸਕਣ ਕਾਰਨ 94 ਲੋਕਾਂ ਦੀ ਮੌਤ ਹੋ ਗਈ ਹੈ ਅਤੇ 54 ਘਰ ਤਬਾਹ ਹੋ ਗਏ ਹਨ। ਮੀਡੀਆ ਰਿਪੋਰਟਾਂ ਮੁਤਾਬਕ ਹੁਣ ਤੱਕ 21 ਲੋਕਾਂ ਨੂੰ ਬਚਾਇਆ ਜਾ ਚੁੱਕਾ ਹੈ, ਜਦਕਿ 35 ਅਜੇ ਵੀ ਲਾਪਤਾ ਹਨ। ਬ੍ਰਾਜ਼ੀਲ 'ਚ ਮੰਗਲਵਾਰ ਨੂੰ ਭਾਰੀ ਮੀਂਹ ਪਿਆ, ਜਿਸ ਕਾਰਨ ਜ਼ਮੀਨ ਖਿਸਕ ਗਈ। ਬ੍ਰਾਜ਼ੀਲ ਦੇ ਰਾਸ਼ਟਰਪਤੀ ਜਾਇਰ ਬੋਲਸੋਨਾਰੋ ਨੇ ਆਪਣੇ ਮੰਤਰੀਆਂ ਨੂੰ ਪੀੜਤਾਂ ਦੀ ਮਦਦ ਕਰਨ ਦੀ ਜ਼ਿੰਮੇਵਾਰੀ ਸੌਂਪੀ ਹੈ।