ਬਟਾਲਾ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਤਿਆਰ ਕੀਤੇ ਗਏ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਕੋਰੀਡੋਰ ਦਾ ਕੰਮ 98 ਫੀਸਦੀ ਮੁਕੰਮਲ ਹੋ ਚੁੱਕਾ ਹੈ। ਲਾਂਘੇ ਦਾ ਉਦਘਾਟਨ 9 ਨਵੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਦੀ ਸੁਰੱਖਿਆ 'ਚ ਪੰਜ ਹਜ਼ਾਰ ਪੁਲਸ ਜਵਾਨ ਤਾਇਨਾਤ ਕੀਤੇ ਜਾਣਗੇ। ਇਸ ਦੇ ਲਈ ਪੁਲਸ ਵਲੋਂ ਸਾਰੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਐੱਸ.ਐੱਸ.ਪੀ. ਬਟਾਲਾ ਨੇ ਹੋਰਨਾਂ ਪੁਲਸ ਮੁਲਾਜ਼ਮਾਂ ਨਾਲ ਮੀਟਿੰਗ ਕਰਕੇ ਦਿੱਤੀ। ਉਨ੍ਹਾਂ ਦੱਸਿਆ ਕਿ ਬਟਾਲਾ ਤੋਂ ਲੈ ਕੇ ਡੇਰਾ ਬਾਬਾ ਨਾਨਕ ਤੱਕ ਸੁਰੱਖਿਆ ਦੇ ਪੁਖਤਾ ਪ੍ਰਬੰਧ ਰਹਿਣਗੇ ਤੇ ਜੋ ਮੁਲਜ਼ਮ ਜ਼ਮਾਨਤ 'ਤੇ ਬਾਹਰ ਹਨ, ਉਨ੍ਹਾਂ 'ਤੇ ਵੀ ਸਖਤ ਨਜ਼ਰ ਰੱਖੀ ਜਾ ਰਹੀ ਹੈ।
ਸੰਗਤ ਨੂੰ ਮਿਲੇਗੀ ਉੱਚ ਪੱਧਰੀ ਸਿਹਤ ਸਹੂਲਤ
|
ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਪੁੱਜਣ ਵਾਲੀ ਸੰਗਤ ਨੂੰ ਉੱਚ ਪੱਧਰੀ ਸਿਹਤ ਸਹੂਲਤਾਂ ਦਿੱਤੀਆਂ ਜਾਣਗੀਆਂ। ਇਸ ਦੇ ਲਈ ਸਿਹਤ ਵਿਭਾਗ ਨੇ 13 ਜ਼ਿਲਿਆ ਤੋਂ ਸਪੈਸ਼ਲਿਸਟ ਡਾਕਟਰਾਂ, ਐਂਬੂਲੈਂਸਾਂ ਅਤੇ ਮੋਬਾਈਲ ਮੈਡੀਕਲ ਯੂਨਿਟ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਦੇ ਚੱਲਦਿਆਂ ਕਪੂਰਥਲਾਂ 'ਚ ਸਿਹਤ ਵਿਭਾਗ ਦੇ ਮੁਲਾਜ਼ਮਾਂ ਤੇ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ। ਨਿੱਜੀ ਹਸਪਤਾਲਾਂ ਨੂੰ ਵੀ ਨਾਲ ਜੋੜਿਆ ਜਾ ਰਿਹਾ ਹੈ।