ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਅਤੇ ਕਵੀ ਕੁਮਾਰ ਵਿਸ਼ਵਾਸ ਦੇ ਦਾਅਵਿਆਂ ਨੂੰ ਗੰਭੀਰਤਾ ਨਾਲ ਲਿਆ ਹੈ।
ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪੱਤਰ ਦਾ ਜਵਾਬ ਦਿੰਦਿਆਂ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਦਾ ਭਰੋਸਾ ਦਿੱਤਾ ਹੈ।
ਦੱਸ ਦੇਈਏ ਕਿ ਬੁੱਧਵਾਰ ਨੂੰ ਕੁਮਾਰ ਵਿਸ਼ਵਾਸ ਨੇ ਦਾਅਵਾ ਕੀਤਾ ਸੀ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਦੇ ਸੀਐਮ ਜਾਂ ਅਜ਼ਾਦ ਪੰਜਾਬ ਦੇ ਪ੍ਰਧਾਨ ਮੰਤਰੀ ਬਣਨ ਦਾ ਸੁਪਨਾ ਦੇਖਦੇ ਹਨ।
ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਲਿਖੇ ਪੱਤਰ ਦਾ ਜਵਾਬ ਦਿੰਦਿਆ ਭਰੋਸਾ ਦਿਵਾਇਆ ਕਿ ਭਾਰਤ ਸਰਕਾਰ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਹੈ ਅਤੇ ਉਹ ਨਿੱਜੀ ਤੌਰ 'ਤੇ ਇਹ ਯਕੀਨੀ ਬਣਾਉਣਗੇ ਕਿ ਮਾਮਲੇ ਦੀ ਵਿਸਥਾਰ ਨਾਲ ਜਾਂਚ ਕੀਤੀ ਜਾਵੇ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਪਾਬੰਦੀਸ਼ੁਦਾ ਸੰਗਠਨ 'ਸਿੱਖਸ ਫਾਰ ਜਸਟਿਸ' ਦੇ ਆਮ ਆਦਮੀ ਪਾਰਟੀ ਨਾਲ ਸੰਪਰਕ ਹੋਣ ਦਾ ਦੋਸ਼ ਲਗਾਇਆ ਸੀ।
ਇਸ ਤੋਂ ਇਲਾਵਾ ਕੁਮਾਰ ਵਿਸ਼ਵਾਸ ਨੇ ਅਰਵਿੰਦ ਕੇਜਰੀਵਾਲ 'ਤੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਨੇ ਇਕ ਵਾਰ ਮੈਨੂੰ ਕਿਹਾ ਸੀ ਕਿ ਉਹ ਪੰਜਾਬ ਦਾ ਸੀਐਮ ਜਾਂ ਅਜ਼ਾਦ ਪੰਜਾਬ ਦਾ ਪ੍ਰਧਾਨ ਮੰਤਰੀ ਬਣਨ ਦਾ ਸੁਪਨਾ ਦੇਖ ਰਹੇ ਹਨ।