Wednesday, December 04, 2024
 

ਸਿਆਸੀ

ਨਾਮਧਾਰੀ ਡੇਰਾ ਮੁਖੀ ਅਤੇ PM ਮੋਦੀ ਨੇ ਕੀਤੀ ਮੁਲਾਕਾਤ

February 18, 2022 10:16 PM

ਨਵੀਂ ਦਿੱਲੀ : ਅੱਜ ਨਾਮਧਾਰੀ ਡੇਰਾ ਭੈਣੀ ਸਾਹਿਬ ਦੇ ਮੁੱਖੀ ਸਤਿਗੁਰੂ ਉਦੈ ਸਿੰਘ ਨੇ ਅੱਜ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ।

ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੁਦ ਇਸ ਮੁਲਾਕਾਤ ਦੀਆਂ ਤਸਵੀਰਾਂ ਆਪਣੇ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਦੇ ਹੋਏ ਕਿਹਾ ਕਿ ਅੱਜ ਉਨ੍ਹਾਂ ਦੀ ਮੁਲਾਕਾਤ ਭੈਣੀ ਸਾਹਿਬ ਲੁਧਿਆਣਾ ਦੇ ਮੁਖੀ ਉਦੈ ਸਿੰਘ ਨਾਲ ਹੋਈ।

ਬੇਸ਼ੱਕ ਇਸ ਮੀਟਿੰਗ ਦੇ ਵੇਰਵੇ ਨਹੀਂ ਮਿਲ ਸਕੇ ਪਰ ਇਸ ਮੀਟਿੰਗ ਨੂੰ ਮੌਜੂਦਾ ਚੋਣ ਸਥਿਤੀ ਨਾਲ ਜੋੜਿਆ ਜਾ ਰਿਹਾ ਹੈ।

ਜਾਣਕਾਰੀ ਲਈ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅੱਜ ਪੀਐਮ ਮੋਦੀ ਨੇ ਆਪਣੀ ਰਿਹਾਇਸ਼ ‘ਤੇ ਸਿੱਖ ਭਾਈਚਾਰੇ ਦੇ ਪ੍ਰਮੁੱਖ ਲੋਕਾਂ ਦੀ ਮੇਜ਼ਬਾਨੀ ਕੀਤੀ ਸੀ। ਇਹ ਮੀਟਿੰਗ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੋਂ ਦੋ ਦਿਨ ਪਹਿਲਾਂ ਹੋਈ ਹੈ।

ਭਾਜਪਾ ਆਪਣੇ ਪੱਧਰ 'ਤੇ  ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਅਤੇ ਅਕਾਲੀ ਦਲ ਦੇ ਸੁਖਦੇਵ ਸਿੰਘ ਢੀਂਡਸਾ ਧੜੇ ਨਾਲ ਗਠਜੋੜ ਕਰਕੇ ਸਿੱਖ ਭਾਈਚਾਰੇ ਨੂੰ ਲੁਭਾਉਣ ਲਈ ਸਖ਼ਤ ਮਿਹਨਤ ਕਰ ਰਹੀ ਹੈ।

ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਮੋਦੀ ਨਾਲ ਮੁਲਾਕਾਤ ਕਰਨ ਵਾਲੇ ਸਿੱਖ ਭਾਈਚਾਰੇ ਦੇ ਲੋਕਾਂ ਵਿਚ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਪਦਮ ਸ਼੍ਰੀ ਐਵਾਰਡੀ ਬਾਬਾ ਬਲਬੀਰ ਸਿੰਘ ਜੀ ਸੀਚੇਵਾਲ, ਸੇਵਾਪੰਥੀ ਯਮੁਨਾ ਨਗਰ ਦੇ ਮਹੰਤ ਕਰਮਜੀਤ ਸਿੰਘ, ਕਰਨਾਲ ਦੇ ਡੇਰਾ ਬਾਬਾ ਜੰਗ ਸਿੰਘ, ਬਾਬਾ ਜੋਗਾ ਸਿੰਘ ਅਤੇ ਅੰਮ੍ਰਿਤਸਰ ਦੇ ਮੁਖੀ ਡੇਰਾ ਬਾਬਾ ਤਾਰ ਸਿੰਘ ਵਾਲੇ ਸੰਤ ਬਾਬਾ ਮੇਜਰ ਸਿੰਘ ਸ਼ਾਮਲ ਸਨ।

ਉਨ੍ਹਾਂ ਦੱਸਿਆ ਕਿ ਆਨੰਦਪੁਰ ਸਾਹਿਬ ਵਿਖੇ ਕਾਰ ਸੇਵਾ ਦੇ ਜਥੇਦਾਰ ਬਾਬਾ ਸਾਹਿਬ ਸਿੰਘ, ਭੈਣੀ ਸਾਹਿਬ ਦੇ ਨਾਮਧਾਰੀ ਦਰਬਾਰ ਦੇ ਸੁਰਿੰਦਰ ਸਿੰਘ, ਸ਼੍ਰੋਮਣੀ ਅਕਾਲੀ ਬੁੱਢਾ ਦਲ ਦੇ ਬਾਬਾ ਜੱਸਾ ਸਿੰਘ, ਦਮਦਮੀ ਟਕਸਾਲ ਦੇ ਹਰਭਜਨ ਸਿੰਘ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਵੀ ਮੀਟਿੰਗ ਵਿਚ ਹਾਜ਼ਰ ਸਨ।

 

Have something to say? Post your comment

 

ਹੋਰ ਸਿਆਸੀ ਖ਼ਬਰਾਂ

 
 
 
 
Subscribe