Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਖੇਡਾਂ

IPL 2022 : 27 ਮਾਰਚ ਤੋਂ ਸ਼ੁਰੂ ਹੋ ਸਕਦਾ ਹੈ IPL

February 19, 2022 03:36 PM

ਕੋਲਕਾਤਾ : IPL 2022, 27 ਮਾਰਚ ਤੋਂ ਸ਼ੁਰੂ ਹੋ ਸਕਦਾ ਹੈ ਅਤੇ ਟੂਰਨਾਮੈਂਟ ਦਾ ਫਾਈਨਲ ਮੈਚ 28 ਮਈ ਨੂੰ ਖੇਡਿਆ ਜਾਵੇਗਾ। ਮੀਡੀਆ ਰਿਪੋਰਟਾਂ ਮੁਤਾਬਕ, IPL ਦੇ ਸਾਰੇ ਮੈਚ ਅਹਿਮਦਾਬਾਦ, ਮੁੰਬਈ ਅਤੇ ਪੁਣੇ ਦੇ 6 ਮੈਦਾਨਾਂ 'ਤੇ ਖੇਡੇ ਜਾ ਸਕਦੇ ਹਨ। ਮਹਾਰਾਸ਼ਟਰ ਵਿੱਚ ਲੀਗ ਪੜਾਅ ਦੇ ਸਾਰੇ 70 ਮੈਚ ਅਤੇ ਪਲੇਆਫ ਮੈਚ ਅਹਿਮਦਾਬਾਦ ਵਿੱਚ ਖੇਡੇ ਜਾਣਗੇ। ਮੁੰਬਈ ਵਿੱਚ ਖੇਡੇ ਜਾਣ ਵਾਲੇ ਸਾਰੇ ਮੈਚ ਵਾਨਖੇੜੇ, ਬ੍ਰੇਬੋਰਨ, ਡਾਕਟਰ ਡੀਵਾਈ ਪਾਟਿਲ ਅਤੇ ਰਿਲਾਇੰਸ ਜੀਓ ਸਟੇਡੀਅਮ ਵਿੱਚ ਖੇਡੇ ਜਾਣ ਦੀ ਸੰਭਾਵਨਾ ਹੈ। ਬੀਸੀਸੀਆਈ ਫਰਵਰੀ ਦੇ ਆਖਰੀ ਹਫ਼ਤੇ ਟੂਰਨਾਮੈਂਟ ਦਾ ਸ਼ਡਿਊਲ ਜਾਰੀ ਕਰ ਸਕਦਾ ਹੈ।

ਆਈਪੀਐਲ 2022 ਵਿੱਚ ਦੋ ਨਵੀਆਂ ਟੀਮਾਂ ਖੇਡਣ ਜਾ ਰਹੀਆਂ ਹਨ। ਲਖਨਊ ਅਤੇ ਅਹਿਮਦਾਬਾਦ। RPSG ਗਰੁੱਪ ਦੇ ਲਖਨਊ ਟੀਮ ਦੇ ਮਾਲਕ ਸੰਜੀਵ ਗੋਇਨਕਾ ਅਤੇ ਟੀਮ ਦੇ ਮੈਂਟਰ ਗੌਤਮ ਗੰਭੀਰ ਨੇ ਸ਼ੁੱਕਰਵਾਰ ਦੇਰ ਸ਼ਾਮ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨਾਲ ਮੁਲਾਕਾਤ ਕੀਤੀ। ਟੀਮ ਨੇ ਕੇਐਲ ਰਾਹੁਲ ਨੂੰ ਕਪਤਾਨ ਨਿਯੁਕਤ ਕੀਤਾ ਹੈ। ਲਖਨਊ ਦੀ ਟੀਮ ਪਹਿਲੀ ਵਾਰ ਆਈਪੀਐਲ ਵਿੱਚ ਖੇਡਣ ਜਾ ਰਹੀ ਹੈ। ਗੰਭੀਰ ਅਤੇ ਸੰਜੀਵ ਗੋਇਨਕਾ ਨੇ ਇਸ ਦੌਰਾਨ ਯੋਗੀ ਆਦਿਤਿਆਨਾਥ ਨੂੰ ਇੱਕ ਬੱਲਾ ਵੀ ਤੋਹਫ਼ੇ ਵਿੱਚ ਦਿੱਤਾ।

 

Have something to say? Post your comment

 
 
 
 
 
Subscribe