ਨਵੀਂ ਦਿੱਲੀ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਖਾਲਿਸਤਾਨ ਸਮਰਥਕਾਂ ਨਾਲ ਸਬੰਧ ਰੱਖਣ ਦਾ ਦੋਸ਼ ਲਗਾਉਣ ਵਾਲੇ ਕੁਮਾਰ ਵਿਸ਼ਵਾਸ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।
ਕੇਂਦਰ ਸਰਕਾਰ ਨੇ ਉਨ੍ਹਾਂ ਨੂੰ CRPF ਕਵਰ ਦੇ ਨਾਲ Y ਸ਼੍ਰੇਣੀ ਦੀ ਸੁਰੱਖਿਆ ਦੇਣ ਦਾ ਫੈਸਲਾ ਕੀਤਾ ਹੈ। MHA ਨੇ IB ਦੀ ਰਿਪੋਰਟ 'ਤੇ ਇਹ ਫੈਸਲਾ ਲਿਆ ਹੈ।
ਇਹ ਕਦਮ ਵਿਸ਼ਵਾਸ ਦੇ 'ਆਪ' ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਲਗਾਏ ਗਏ ਦੋਸ਼ਾਂ ਤੋਂ ਬਾਅਦ ਆਇਆ ਹੈ।
ਵਿਸ਼ਵਾਸ ਨੇ ਦੋਸ਼ ਲਾਇਆ ਸੀ ਕਿ ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਵੱਖਵਾਦੀਆਂ ਦਾ ਸਮਰਥਕ ਹੈ। ਕੇਜਰੀਵਾਲ ਨੇ ਉਸ ਨੂੰ ਕਿਹਾ ਸੀ ਕਿ ਉਹ ਜਾਂ ਤਾਂ ਪੰਜਾਬ ਦਾ ਮੁੱਖ ਮੰਤਰੀ ਬਣੇਗਾ ਜਾਂ ਅਜ਼ਾਦ ਪੰਜਾਬ ਦਾ ਪਹਿਲਾ ਪ੍ਰਧਾਨ ਮੰਤਰੀ ਬਣੇਗਾ।