ਨਵੀਂ ਦਿੱਲੀ : ਪ੍ਰਧਾਨ ਮੰਤਰੀ (Prime Minister) ਨਰਿੰਦਰ ਮੋਦੀ (Narendra Modi) ਨੇ ਰੂਸ (Russia) ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ (Valadimir Putin) ਨਾਲ ਫ਼ੋਨ 'ਤੇ ਗੱਲਬਾਤ ਕੀਤੀ।
ਇਸ ਦੌਰਾਨ ਉਨ੍ਹਾਂ ਯੂਕਰੇਨ ਨਾਲ ਤਣਾਅ (Ukraine Conflict) ਨੂੰ ਗੱਲਬਾਤ ਰਾਹੀਂ ਹੱਲ ਕਰਨ ਦੀ ਅਪੀਲ ਕੀਤੀ। ਪੀਐਮ ਮੋਦੀ (PM Modi) ਨੇ ਰਾਸ਼ਟਰਪਤੀ ਪੁਤਿਨ ਨਾਲ ਗੱਲਬਾਤ ਵਿੱਚ ਯੂਕਰੇਨ ਵਿੱਚ ਭਾਰਤੀ ਨਾਗਰਿਕਾਂ ਦੀ ਸੁਰੱਖਿਆ (Protection of Indian citizens) ਦਾ ਮੁੱਦਾ ਵੀ ਉਠਾਇਆ ਹੈ।
ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਪੁਤਿਨ (Valadimir Putin) ਨੇ ਪੀਐਮ ਮੋਦੀ ਨੂੰ ਯੂਕਰੇਨ (Ukrain)ਸਬੰਧੀ ਤਾਜ਼ਾ ਘਟਨਾਕ੍ਰਮ ਤੋਂ ਜਾਣੂ ਕਰਵਾਇਆ।
ਇਸ ਦੇ ਨਾਲ ਹੀ ਪੀਐਮ ਮੋਦੀ (Prime Minister) ਨੇ ਦੁਹਰਾਇਆ ਕਿ ਰੂਸ ਅਤੇ ਨਾਟੋ ਸਮੂਹ ਵਿਚਾਲੇ ਮਤਭੇਦ ਈਮਾਨਦਾਰੀ ਨਾਲ ਗੱਲਬਾਤ ਰਾਹੀਂ ਹੀ ਹੱਲ ਕੀਤੇ ਜਾ ਸਕਦੇ ਹਨ।
ਹਿੰਸਾ ਨੂੰ ਤੁਰੰਤ ਰੋਕਣ ਦੀ ਅਪੀਲ ਕਰਦੇ ਹੋਏ, ਪੀਐਮ ਮੋਦੀ (PM Modi) ਨੇ ਸਾਰੀਆਂ ਪਾਰਟੀਆਂ ਨੂੰ ਕੂਟਨੀਤਕ ਸੰਵਾਦ ਅਤੇ ਗੱਲਬਾਤ ਦੇ ਰਾਹ 'ਤੇ ਪਰਤਣ ਲਈ ਠੋਸ ਯਤਨ ਕਰਨ ਦਾ ਸੱਦਾ ਦਿੱਤਾ।