ਮਾਸਕੋ/ਕੀਵ : ਯੂਕਰੇਨ ਨੇ ਪਿਛਲੇ ਚਾਰ ਦਿਨਾਂ ਤੋਂ ਰੂਸ ਨੂੰ ਕੀਵ ਦੇ ਬਾਹਰ ਰੋਕਿਆ ਹੋਇਆ ਹੈ। ਇਸ ਦੌਰਾਨ ਯੂਕਰੇਨ ਦੇ ਸਮਰਥਨ ਵਿੱਚ ਲਾਤਵੀਆ ਨੇ ਇੱਕ ਮਤਾ ਪਾਸ ਕੀਤਾ ਹੈ। ਇਸ ਮੁਤਾਬਕ ਜੇਕਰ ਲਾਤਵੀਆ ਦੇ ਲੋਕ ਰੂਸ ਨਾਲ ਲੜਨ ਲਈ ਲਾਤਵੀਆ ਜਾਣਾ ਚਾਹੁੰਦੇ ਹਨ ਤਾਂ ਉਹ ਜਾ ਸਕਦੇ ਹਨ।
ਰੂਸੀ ਫੌਜ ਦੀ ਤਰਫੋਂ ਕਿਹਾ ਗਿਆ ਹੈ ਕਿ ਜੇਕਰ ਕੋਈ ਨਾਗਰਿਕ ਕੀਵ ਤੋਂ ਸੁਰੱਖਿਅਤ ਬਾਹਰ ਜਾਣਾ ਚਾਹੁੰਦਾ ਹੈ ਤਾਂ ਉਹ ਜਾ ਸਕਦਾ ਹੈ।
ਉਸ 'ਤੇ ਹਮਲਾ ਨਹੀਂ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਯੂਕਰੇਨ ਵੱਲੋਂ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਸੀ ਕਿ ਰੂਸੀ ਫ਼ੌਜ ਨੇ ਹਮਲੇ ਦੀ ਰਫ਼ਤਾਰ ਮੱਠੀ ਕਰ ਦਿੱਤੀ ਹੈ।
ਰੂਸ-ਯੂਕਰੇਨ ਵਿਚਾਲੇ ਗੱਲਬਾਤ ਸ਼ੁਰੂ ਹੋਣ ਤੋਂ ਪਹਿਲਾਂ ਰੂਸੀ ਫੌਜ ਨੇ ਹਮਲੇ ਦੀ ਰਫਤਾਰ ਹੌਲੀ ਕਰ ਦਿੱਤੀ ਹੈ। ਇਸ ਦੀ ਪੁਸ਼ਟੀ ਯੂਕਰੇਨ ਦੀ ਫੌਜ ਨੇ ਕੀਤੀ ਹੈ। ਬੇਲਾਰੂਸ ਵਿੱਚ ਕਿਸੇ ਵੀ ਸਮੇਂ ਦੋਵਾਂ ਦੇਸ਼ਾਂ ਵਿਚਾਲੇ ਗੱਲਬਾਤ ਸ਼ੁਰੂ ਹੋ ਸਕਦੀ ਹੈ। ਜਾਣਕਾਰੀ ਮੁਤਾਬਕ ਰੂਸੀ ਵਫਦ ਯੂਕਰੇਨ ਦੀ ਟੀਮ ਦਾ ਇੰਤਜ਼ਾਰ ਕਰ ਰਿਹਾ ਹੈ।