ਚੰਡੀਗੜ੍ਹ : ਮੁੱਖ ਮੰਤਰੀ ਚੰਨੀ ਦੇ ਦਫ਼ਤਰ ਵੱਲੋਂ ਮੀਟਿੰਗ ਲਈ ਕੇਂਦਰੀ ਗ੍ਰਹਿ ਮੰਤਰੀ ਦੇ ਦਫ਼ਤਰ ਤੋਂ ਸਮਾਂ ਮੰਗਿਆ ਗਿਆ ਹੈ।
ਦਰਅਸਲ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੇਂਦਰ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਜਾਣ ਦੀ ਜਾਣਕਾਰੀ ਪ੍ਰਾਪਤ ਹੋ ਰਹੀ ਹੈ।
ਜਾਣਕਾਰੀ ਮੁਤਾਬਕ ਚੰਨੀ ਕੇਂਦਰੀ ਗ੍ਰਹਿ ਮੰਤਰੀ ਨੂੰ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚ ਹਰਿਆਣਾ, ਪੰਜਾਬ, ਹਿਮਾਚਲ ਤੇ ਰਾਜਸਥਾਨ ਤੇ ਹਿੱਸੇਦਾਰਾਂ ਵਜੋਂ ਨਿਯੁਕਤੀਆਂ ਨੂੰ ਲੈ ਕੇ ਗੱਲਬਾਤ ਕਰਨਗੇ ।
ਦੱਸ ਦੇਈਏ ਕਿ ਕੇਂਦਰ ਵੱਲੋਂ ਬੀ ਬੀਐਮਬੀ ਵਿਚੋਂ ਹਰਿਆਣਾ ਤੇ ਪੰਜਾਬ ਦੀ ਪੱਕੀ ਮੈਂਬਰਸ਼ਿਪ ਨੂੰ ਰੱਦ ਕੀਤੇ ਜਾਣ ਦਾ ਨੋਟੀਫਿਕੇਸ਼ਨ ਜਾਰੀ ਕਰਨ ਮਗਰੋਂ ਇਹ ਮਾਮਲਾ ਕਾਫੀ ਭਖਿਆ ਹੋਇਆ ਹੈ।
ਇਸਦੇ ਨਾਲ ਹੀ ਮੁੱਖ ਮੰਤਰੀ ਯੂਕਰੇਨ ‘ਚ ਫਸੇ ਭਾਰਤੀਆਂ ਨੂੰ ਜਲਦ ਤੋਂ ਜਲਦ ਕੱਢ ਲਿਆਉਣ ਦੀ ਮੰਗ ਨੂੰ ਲੈ ਕੇ ਵੀ ਗੱਲਬਾਤ ਕਰਨਗੇ ।