ਨਵੀਂ ਦਿੱਲੀ : ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ IPL 2022 ਦਾ ਸ਼ਡਿਊਲ ਜਾਰੀ ਕਰ ਦਿੱਤਾ ਹੈ। ਪਹਿਲਾ ਮੈਚ 26 ਮਾਰਚ ਨੂੰ ਚੇਨਈ ਸੁਪਰ ਕਿੰਗਜ਼ ਅਤੇ ਕੋਲਕਾਤਾ ਨਾਈਟ ਰਾਈਡਰਜ਼ ਵਿਚਾਲੇ ਮੁੰਬਈ ਦੇ ਵਾਨਖੇੜੇ ਸਟੇਡੀਅਮ 'ਚ ਖੇਡਿਆ ਜਾਵੇਗਾ।
ਮੈਚ ਸ਼ਾਮ 7.30 ਵਜੇ ਸ਼ੁਰੂ ਹੋਵੇਗਾ। ਟੂਰਨਾਮੈਂਟ ਦੀਆਂ ਦੋ ਨਵੀਆਂ ਟੀਮਾਂ ਲਖਨਊ ਸੁਪਰ ਜਾਇੰਟਸ ਅਤੇ ਗੁਜਰਾਤ ਟਾਈਟਨਸ 28 ਮਾਰਚ ਨੂੰ ਇੱਕ ਦੂਜੇ ਨਾਲ ਭਿੜਨਗੀਆਂ।
ਇਸ ਦੇ ਨਾਲ ਹੀ ਲੀਗ ਪੜਾਅ ਦਾ ਆਖਰੀ ਮੈਚ ਵੀ ਵਾਨਖੇੜੇ 'ਚ ਖੇਡਿਆ ਜਾਵੇਗਾ। ਇਹ ਮੈਚ ਸਨਰਾਈਜ਼ਰਸ ਹੈਦਰਾਬਾਦ ਅਤੇ ਪੰਜਾਬ ਕਿੰਗਜ਼ ਵਿਚਾਲੇ ਹੋਵੇਗਾ।
ਬੀਸੀਸੀਆਈ ਨੇ ਕਿਹਾ ਹੈ ਕਿ ਪਲੇਆਫ ਸ਼ਡਿਊਲ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ। 65 ਦਿਨਾਂ ਦੇ ਟੂਰਨਾਮੈਂਟ ਵਿੱਚ 12 ਦਿਨਾਂ ਵਿੱਚ ਦੋ ਮੈਚ (ਡਬਲ ਹੈਡਰ) ਹੋਣਗੇ। ਪਹਿਲਾ ਮੈਚ 3.30 ਵਜੇ ਤੋਂ ਅਤੇ ਦੂਜਾ ਮੈਚ ਸ਼ਾਮ 7.30 ਵਜੇ ਤੋਂ ਖੇਡਿਆ ਜਾਵੇਗਾ।
ਪਹਿਲਾ ਡਬਲ ਹੈਡਰ 27 ਮਾਰਚ ਨੂੰ ਖੇਡਿਆ ਜਾਵੇਗਾ। ਪਹਿਲਾ ਮੈਚ ਦਿੱਲੀ ਕੈਪੀਟਲਜ਼ ਅਤੇ ਮੁੰਬਈ ਇੰਡੀਅਨਜ਼ ਦੀ ਟੀਮ ਬ੍ਰੇਬੋਰਨ ਸਟੇਡੀਅਮ ਵਿੱਚ ਖੇਡਿਆ ਜਾਵੇਗਾ ਅਤੇ ਦੂਜਾ ਮੈਚ ਪੰਜਾਬ ਕਿੰਗਜ਼ ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ ਵਿਚਾਲੇ ਡੀਵਾਈ ਪਾਟਿਲ ਸਟੇਡੀਅਮ ਵਿੱਚ ਖੇਡਿਆ ਜਾਵੇਗਾ।
ਟੂਰਨਾਮੈਂਟ ਦਾ ਫਾਈਨਲ 29 ਮਈ ਨੂੰ ਹੋਵੇਗਾ। ਇਸ ਵਾਰ ਲੀਗ ਦੇ ਸਾਰੇ 70 ਮੈਚ ਮੁੰਬਈ ਅਤੇ ਪੁਣੇ 'ਚ ਖੇਡੇ ਜਾਣਗੇ। ਕੁੱਲ 55 ਮੈਚ ਮੁੰਬਈ 'ਚ ਅਤੇ 15 ਮੈਚ ਪੁਣੇ 'ਚ ਖੇਡੇ ਜਾਣਗੇ।
ਮੁੰਬਈ ਦੇ ਵਾਨਖੇੜੇ ਸਟੇਡੀਅਮ ਅਤੇ ਡੀਵਾਈ ਪਾਟਿਲ ਸਟੇਡੀਅਮ ਵਿੱਚ 20-20 ਮੈਚ ਖੇਡੇ ਜਾਣਗੇ। ਇਸ ਦੇ ਨਾਲ ਹੀ 15 ਮੈਚ ਮੁੰਬਈ ਦੇ ਬ੍ਰੇਬੋਰਨ ਸਟੇਡੀਅਮ ਅਤੇ ਪੁਣੇ ਦੇ ਮਹਾਰਾਸ਼ਟਰ ਕ੍ਰਿਕਟ ਸਟੇਡੀਅਮ 'ਚ ਖੇਡੇ ਜਾਣਗੇ।