Tuesday, November 12, 2024
 

ਉੱਤਰ ਪ੍ਰਦੇਸ਼

UP Election : ਅੱਜ ਹੋਵੇਗੀ ਆਖਰੀ ਪੜਾਅ ਦੀ ਵੋਟਿੰਗ

March 07, 2022 09:34 AM

ਲਖਨਊ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਸਦੀ ਖੇਤਰ ਵਾਰਾਣਸੀ ਸਮੇਤ ਉੱਤਰ ਪ੍ਰਦੇਸ਼ ਦੇ ਨੌਂ ਜ਼ਿਲ੍ਹਿਆਂ ਦੀਆਂ 54 ਵਿਧਾਨ ਸਭਾ ਸੀਟਾਂ ਲਈ ਸੱਤਵੇਂ ਅਤੇ ਆਖਰੀ ਪੜਾਅ ਦੀਆਂ ਚੋਣਾਂ ਦੇ ਹਿੱਸੇ ਵਜੋਂ ਅੱਜ ਵੋਟਿੰਗ ਹੋਵੇਗੀ।

ਰਾਜ ਦੇ ਮੁੱਖ ਚੋਣ ਅਧਿਕਾਰੀ ਅਜੈ ਕੁਮਾਰ ਸ਼ੁਕਲਾ ਨੇ ਐਤਵਾਰ ਨੂੰ ਦੱਸਿਆ ਕਿ ਸੱਤਵੇਂ ਪੜਾਅ ਵਿੱਚ ਵਾਰਾਣਸੀ, ਚੰਦੌਲੀ, ਭਦੋਹੀ, ਮਿਰਜ਼ਾਪੁਰ, ਰੌਬਰਟਸਗੰਜ, ਗਾਜ਼ੀਪੁਰ, ਮਊ, ਆਜ਼ਮਗੜ੍ਹ ਅਤੇ ਜੌਨਪੁਰ ਜ਼ਿਲ੍ਹਿਆਂ ਦੇ 54 ਵਿਧਾਨ ਸਭਾ ਹਲਕਿਆਂ ਵਿੱਚ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ।

ਵੋਟਾਂ ਨੂੰ ਆਜ਼ਾਦ, ਨਿਰਪੱਖ ਅਤੇ ਭੈਅ ਮੁਕਤ ਮਾਹੌਲ ਵਿੱਚ ਕਰਵਾਉਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਸ ਗੇੜ ਵਿੱਚ ਕੁੱਲ 613 ਉਮੀਦਵਾਰ ਚੋਣ ਮੈਦਾਨ ਵਿੱਚ ਹਨ।

ਸੱਤਵੇਂ ਪੜਾਅ ਦੀਆਂ 54 ਸੀਟਾਂ ਵਿੱਚੋਂ 11 ਅਨੁਸੂਚਿਤ ਜਾਤੀਆਂ ਲਈ ਅਤੇ ਦੋ ਅਨੁਸੂਚਿਤ ਕਬੀਲਿਆਂ ਲਈ ਰਾਖਵੀਆਂ ਹਨ। ਸੱਤਵੇਂ ਪੜਾਅ ਵਿੱਚ ਲਗਭਗ 2.06 ਕਰੋੜ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰ ਸਕਣਗੇ।

 

Have something to say? Post your comment

Subscribe