ਨਵੀਂ ਦਿੱਲੀ : ਰਾਸ਼ਟਰਪਤੀ ਰਾਮਨਾਥ ਕੋਵਿੰਦ ਕੌਮਾਂਤਰੀ ਮਹਿਲਾ ਦਿਵਸ ਦੇ ਮੌਕੇ ’ਤੇ ਅੱਜ 2020 ਅਤੇ 2021 ਲਈ ਨਾਰੀ ਸ਼ਕਤੀ ਐਵਾਰਡ ਦੇਣਗੇ।
ਮਹਿਲਾ ਤੇ ਬਾਲ ਵਿਕਾਸ ਮੰਤਰਾਲਾ ਦੇ ਬਿਆਨ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਵਾਰਡ ਹਾਸਲ ਕਰਨ ਵਾਲੀਆਂ ਸ਼ਖਸੀਅਤਾਂ ਨਾਲ ਗੱਲਬਾਤ ਕਰਨਗੇ।
ਬਿਆਨ ਅਨੁਸਾਰ 28 ਐਵਾਰਡ 29 ਔਰਤਾਂ ਨੂੰ ਦਿੱਤੇ ਜਾਣਗੇ, ਜਿਨ੍ਹਾਂ ’ਚ 2020 ਲਈ 14 ਅਤੇ 2021 ਲਈ 14 ਐਵਾਰਡ ਸ਼ਾਮਲ ਹੋਣਗੇ। ਨਾਰੀ ਸ਼ਕਤੀ ਐਵਾਰਡ ਉਨ੍ਹਾਂ ਲੋਕਾਂ ਨੂੰ ਦਿੱਤੇ ਜਾਣਗੇ ਜਿਨ੍ਹਾਂ ਨੇ ਔਰਤਾਂ ਦੇ ਸਸ਼ਕਤੀਕਰਨ ਲਈ ਸੇਵਾ ਕੀਤੀ ਹੈ।
ਜ਼ਿਕਰਯੋਗ ਹੈ ਕਿ ਨਾਰੀ ਸ਼ਕਤੀ ਐਵਾਰਡ ਵਿਅਕਤੀਆਂ ਅਤੇ ਸੰਸਥਾਵਾਂ ਵੱਲੋਂ ਕੀਤੇ ਜਾਣ ਵਾਲੇ ਚੰਗੇ ਕੰਮਾਂ ਨੂੰ ਮਾਨਤਾ ਦੇਣ ਦੇ ਰੂਪ ’ਚ ਮਹਿਲਾ ਤੇ ਬਾਲ ਵਿਕਾਸ ਮੰਤਰਾਲਾ ਦੀ ਪਹਿਲ ਦੇ ਤਹਿਤ ਦਿੱਤੇ ਜਾਂਦੇ ਹਨ।