ਚੰਡੀਗੜ੍ਹ: ਡਰੱਗ ਮਾਮਲੇ 'ਚ ਫਸੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਜੁਡੀਸ਼ੀਅਲ ਕਸਟਡੀ ਖਤਮ ਹੋ ਗਈ ਹੈ ਅਤੇ ਉਨ੍ਹਾਂ ਨੂੰ ਅੱਜ ਮੁੜ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਦੱਸ ਦੇਈਏ ਕਿ 25 ਫਰਵਰੀ ਨੂੰ ਮੋਹਾਲੀ ਦੀ ਸਥਾਨਕ ਅਦਾਲਤ ਨੇ ਜ਼ਮਾਨਤ ਅਰਜ਼ੀ ਖਾਰਜ ਕਰਦਿਆਂ 8 ਮਾਰਚ ਤੱਕ ਜੇਲ ਭੇਜ ਦਿੱਤਾ ਸੀ।
ਜ਼ਿਕਰਯੋਗ ਹੈ ਕਿ ਡਰੱਗ ਮਾਮਲੇ 'ਚ ਫਸੇ ਸੀਨੀਅਰ ਅਕਾਲੀ ਆਗੂ ਵੱਲੋਂ 24 ਫਰਵਰੀ ਨੂੰ ਮੋਹਾਲੀ ਅਦਾਲਤ ਵਿੱਚ ਆਤਮਸਮਰਪਣ ਕੀਤਾ ਗਿਆ ਸੀ ਅਤੇ ਮੋਹਾਲੀ ਅਦਾਲਤ ਨੇ ਮਜੀਠੀਆ ਵੱਲੋਂ ਲਾਈ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਸੀ।
ਇਸ ਦੌਰਾਨ ਮਜੀਠੀਆ ਕੋਲੋਂ ਸਟੇਟ ਕ੍ਰਾਈਮ ਬਰਾਂਚ ਵੱਲੋਂ ਕਈ ਘੰਟੇ ਪੁੱਛਗਿਛ ਵੀ ਕੀਤੀ ਗਈ ਸੀ।
ਉਧਰ, ਸਟੇਟ ਕ੍ਰਾਈਮ ਬ੍ਰਾਂਚ ਦੇ ਸੂਤਰਾਂ ਅਨੁਸਾਰ ਉਸ ਵੱਲੋਂ ਅੱਜ ਮੋਹਾਲੀ ਅਦਾਲਤ ਵਿੱਚ ਮਜੀਠੀਆ ਦੀ ਮੁੜ ਪੇਸ਼ੀ ਦੌਰਾਨ ਜੁਡੀਸ਼ੀਅਲ ਰਿਮਾਂਡ ਦੀ ਅਰਜ਼ੀ ਲਾਈ ਜਾਵੇਗੀ।
ਜਦਕਿ ਦੂਜੇ ਪਾਸੇ ਮਜੀਠੀਆ ਦੇ ਵਕੀਲਾਂ ਵੱਲੋਂ ਵੀ ਜ਼ਮਾਨਤ ਅਰਜ਼ੀ ਲਾਈ ਜਾਵੇਗੀ।