ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈ ਇੰਦਰ ਕੌਰ ਨੂੰ ਪੰਜਾਬ ਜਾਟ ਮਹਾਂਸਭਾ ਦੀ ਮਹਿਲਾ ਵਿੰਗ ਦੀ ਅੱਜ ਨਵੀਂ ਪ੍ਰਧਾਨ ਨਿਯੁਕਤ ਕੀਤਾ ਗਿਆ।
ਉਨ੍ਹਾਂ ਨੂੰ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਦੀ ਜਗ੍ਹਾ ਅੱਜ ਨਿਯੁਕਤ ਕੀਤਾ ਗਿਆ।
ਜਾਟ ਮਹਾਂਸਭਾ ਦੇ ਇਕ ਬੁਲਾਰੇ ਨੇ ਕਿਹਾ ਕਿ ਜਨਤਕ ਜੀਵਨ ’ਚ ਉਨ੍ਹਾਂ ਦੇ ਤਜ਼ਰਬੇ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਯਕੀਨ ਹੈ ਕਿ ਜੈ ਇੰਦਰ ਕੌਰ ਜੀ ਸੰਸਥਾ ਨੂੰ ਨਵੀਆਂ ਉਚਾਈਆਂ ’ਤੇ ਲੈ ਕੇ ਜਾਵੇਗੀ ਅਤੇ ਉਨ੍ਹਾਂ ਦੀ ਸਮਾਜ ਦੀ ਹੋਰ ਉੱਨਤੀ ਲਈ ਕੰਮ ਕਰੇਗੀ।