ਜੰਮੂ-ਕਸ਼ਮੀਰ : ਸੁਰੱਖਿਆ ਬਲਾਂ ਨੇ ਜੰਮੂ-ਕਸ਼ਮੀਰ ਦੇ ਬਾਰਾਮੂਲਾ ਅਤੇ ਪੁਲਵਾਮਾ ਜ਼ਿਲ੍ਹਿਆਂ ਵਿੱਚ ਲਸ਼ਕਰ-ਏ-ਤੋਇਬਾ (LeT) ਦੇ ਚਾਰ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਪੁਲਿਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਜੰਮੂ-ਕਸ਼ਮੀਰ ਦੇ ਗਾਂਦਰਬਲ ਇਲਾਕੇ ਵਿੱਚ ਅੱਜ ਸਵੇਰੇ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿੱਚ ਇੱਕ ਹੋਰ ਅੱਤਵਾਦੀ ਦੇ ਮਾਰੇ ਜਾਣ ਦੀ ਖ਼ਬਰ ਹੈ।
ਇਸ ਆਪਰੇਸ਼ਨ ਦੌਰਾਨ ਕੁਝ ਸਮਾਂ ਪਹਿਲਾਂ ਅੱਤਵਾਦੀ ਸੰਗਠਨ ਲਸ਼ਕਰ ਦਾ ਇੱਕ ਅੱਤਵਾਦੀ ਮਾਰਿਆ ਗਿਆ ਸੀ। ਫਿਲਹਾਲ ਪੁਲਿਸ ਵਲੋਂ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।
ਇਸ ਮਾਮਲੇ ‘ਤੇ ਗੱਲ ਕਰਦੇ ਹੋਏ ਕਸ਼ਮੀਰ ਦੇ ਆਈਜੀਪੀ ਦਾ ਕਹਿਣਾ ਹੈ, ‘ਅਸੀਂ ਬੀਤੀ ਰਾਤ 4-5 ਥਾਵਾਂ ‘ਤੇ ਸਾਂਝੀ ਕਾਰਵਾਈ ਸ਼ੁਰੂ ਕੀਤੀ।
ਹੁਣ ਤੱਕ ਪੁਲਵਾਮਾ ‘ਚ 1 ਪਾਕਿਸਤਾਨੀ ਸਮੇਤ ਜੈਸ਼ ਦੇ 2 ਅੱਤਵਾਦੀ ਮਾਰੇ ਜਾ ਚੁੱਕੇ ਹਨ, ਜਦਕਿ ਗਾਂਦਰਬਲ ਅਤੇ ਹੰਦਵਾੜਾ ‘ਚ ਲਸ਼ਕਰ ਦਾ 1 ਅੱਤਵਾਦੀ ਮਾਰਿਆ ਗਿਆ ਹੈ।
ਇਸ ਤੋਂ ਇਲਾਵਾ ਅਸੀਂ ਇਕ ਅੱਤਵਾਦੀ ਨੂੰ ਵੀ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਹੰਦਵਾੜਾ ਅਤੇ ਪੁਲਵਾਮਾ ਵਿੱਚ ਮੁੱਠਭੇੜ ਦੀ ਕਾਰਵਾਈ ਖਤਮ ਹੋ ਗਈ ਹੈ। ਵੀਰਵਾਰ ਨੂੰ ਚਾਰ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ।