Friday, November 22, 2024
 

ਪੰਜਾਬ

ਭਗਵੰਤ ਮਾਨ ਵਲੋਂ ਹੁਸ਼ਿਆਰਪੁਰ ਦੇ ਚੋਲਾਂਗ ਨੇੜੇ ਗਊਆਂ ਦੀ ਹੱਤਿਆ ਸਬੰਧੀ ਜਾਂਚ ਦੇ ਹੁਕਮ

March 13, 2022 08:28 AM

ਚੰਡੀਗੜ੍ਹ : ਹੁਸ਼ਿਆਰਪੁਰ ਜ਼ਿਲ੍ਹੇ ਦੇ ਚੋਲਾਂਗ ਰੇਲਵੇ ਕ੍ਰਾਸਿੰਗ ਨੇੜੇ ਗਊਆਂ ਦੀ ਹੱਤਿਆ ਦੀ ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਸੂਬੇ ਦੇ ਪੁਲਿਸ ਮੁਖੀ ਨੂੰ ਡੂੰਘਾਈ ਨਾਲ ਜਾਂਚ ਕਰਵਾਉਣ ਦੇ ਹੁਕਮ ਦਿੱਤੇ ਹਨ।

ਭਗਵੰਤ ਮਾਨ ਨੇ ਡੀ.ਜੀ.ਪੀ. ਨੂੰ ਹਦਾਇਤ ਦਿੰਦਿਆਂ ਕਿਹਾ ਕਿ ਮਾੜੇ ਅਨਸਰਾਂ ਨੂੰ ਅਜਿਹੇ ਅਣਮਨੁੱਖੀ ਕਾਰਿਆਂ ਤੋਂ ਰੋਕਿਆ ਜਾਣਾ ਚਾਹੀਦਾ ਹੈ ਕਿਉਂ ਜੋ ਅਮਨ-ਕਾਨੂੰਨ ਦੀ ਵਿਵਸਥਾ ਨੂੰ ਹਰ ਹੀਲੇ ਕਾਇਮ ਰੱਖਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਅਜਿਹੀਆਂ ਘਿਨਾਉਣੀਆਂ ਕਾਰਵਾਈਆਂ ਨਾਲ ਸੂਬੇ ਦੇ ਸ਼ਾਂਤਮਈ ਮਾਹੌਲ ਨੂੰ ਖਰਾਬ ਕਰਨ ਦੀ ਹਰਗ਼ਿਜ਼ ਇਜਾਜ਼ਤ ਨਹੀਂ ਦਿੱਤੀ ਜਾਵੇਗੀ।  

ਉਨ੍ਹਾਂ ਨੇ ਡੀ.ਜੀ.ਪੀ. ਨੂੰ ਇਹ ਵੀ ਕਿਹਾ ਕਿ ਗਊਆਂ ਦੇ ਸਿਰ ਵੱਢ ਦੇਣ ਵਾਲੀ ਦੁਖਦਾਇਕ ਘਟਨਾ ਵਿਚ ਸ਼ਾਮਲ ਪਾਏ ਜਾਣ ਵਾਲੇ ਹੋਰਨਾਂ ਵਿਅਕਤੀਆਂ ਵਿਰੁੱਧ ਵੀ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇ ਤਾਂ ਕਿ ਘਿਨਾਉਣੇ ਕੰਮਾਂ ਵਿੱਚ ਸ਼ਾਮਲ ਬਾਕੀ ਲੋਕਾਂ ਲਈ ਵੀ ਮਿਸਾਲ ਪੇਸ਼ ਕੀਤੀ ਜਾ ਸਕੇ।

ਉਨ੍ਹਾਂ ਕਿਹਾ ਕਿ ਇਸ ਨਾ-ਮੁਆਫ ਕਰਨ ਯੋਗ ਅਤੇ ਬੇਹੱਦ ਸ਼ਰਮਨਾਕ ਘਟਨਾ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਅਤੇ ਸਾਰਿਆਂ ਵੱਲੋਂ ਇਸ ਦੀ ਸਖ਼ਤ ਤੋਂ ਸਖ਼ਤ ਸ਼ਬਦਾਂ ਵਿੱਚ ਨਿੰਦਾ ਵੀ ਕੀਤੀ ਜਾਣੀ ਚਾਹੀਦੀ ਹੈ।

ਭਗਵੰਤ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਡੇਰੇ ਜਨਤਕ ਹਿੱਤ ਵਿੱਚ ਇਸ ਸਥਿਤੀ 'ਚ ਸੰਜਮ ਵਰਤਣ ਕਿਉਂਕਿ ਸੂਬਾ ਪੁਲੀਸ ਨੂੰ ਪਹਿਲਾਂ ਹੀ ਦੋਸ਼ੀਆਂ ਖ਼ਿਲਾਫ਼ ਛੇਤੀ ਤੋਂ ਛੇਤੀ ਕਾਨੂੰਨੀ ਕਾਰਵਾਈ ਕਰਨ ਦੇ ਹੁਕਮ ਦਿੱਤੇ ਜਾ ਚੁੱਕੇ ਹਨ। ਏਸੇ ਦੌਰਾਨ ਹੁਸ਼ਿਆਰਪੁਰ ਪੁਲੀਸ ਨੇ ਇਸ ਸਬੰਧ ਵਿੱਚ ਐਫ ਆਈ ਆਰ ਦਰਜ ਕਰ ਲਈ ਹੈ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

बरनाला में डेमोक्रेटिक टीचर फ्रंट द्वारा अपनी मांगों को लेकर संगरूर से सांसद गुरमीत सिंह मीत हेयर की कोठी का किया गया घेराव

 
 
 
 
Subscribe