Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਸੰਘਣੀ ਧੁੰਦ ਕਾਰਨ ਟੂਰਿਸਟ ਬੱਸ ਹੋਏ ਹਾਦਸੇ ਦਾ ਸ਼ਿਕਾਰ 1 ਦੀ ਮੌਤ, 20 ਜ਼ਖਮੀ

December 17, 2019 10:22 AM

 ਬਟਾਲਾ : ਸੰਘਣੀ ਧੁੰਦ ਕਾਰਨ ਦੇਰ ਰਾਤ 12 ਵਜੇ ਦੇ ਕਰੀਬ ਬਟਾਲਾ ਨੇੜੇ ਅੰਮ੍ਰਿਤਸਰ ਤੋਂ ਕਟੜਾ ਜਾ ਰਹੀ ਟੂਰਿਸਟ ਬੱਸ ਸੜਕ ਕੰਢੇ ਖੜ੍ਹੇ ਟਰਾਲੇ ਨਾਲ ਟਕਰਾ ਗਈ। ਇਸ ਹਾਦਸੇ ਵਿਚ ਬੱਸ ਵਿਚ ਸਵਾਰ ਇਕ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ 20 ਹੋਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਬਟਾਲਾ ਅਤੇ ਅੰਮ੍ਰਿਤਸਰ ਦੇ ਹਸਪਤਾਲ ਵਿਚ ਦਾਖਲ ਕਰਾਇਆ ਗਿਆ ਹੈ। ਮ੍ਰਿਤਕ ਵਿਅਕਤੀ ਸ਼੍ਰੀ ਨਗਰ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਹਾਦਸੇ ਵਿਚ ਜ਼ਖਮੀ ਹੋਏ ਅਮਨਦੀਪ ਨੇ ਦੱਸਿਆ ਕਿ ਉਹ ਮੁੰਬਈ ਤੋਂ ਆਏ ਹਨ ਅਤੇ ਅੰਮ੍ਰਿਤਸਰ ਘੁੰਮ ਕੇ ਦੇਰ ਰਾਤ ਕਟੜਾ ਜਾ ਰਹੇ ਸਨ। ਸੰਘਣੀ ਧੁੰਦ ਹੋਣ ਕਾਰਨ ਰਸਤੇ ਵਿਚ ਸੜਕੇ ਕੰਢੇ ਖੜ੍ਹੇ ਟਰਾਲੇ ਨਾਲ ਬੱਸ ਦੀ ਟੱਕਰ ਹੋ ਗਈ ਅਤੇ ਇਹ ਹਾਦਸਾ ਵਾਪਰ ਗਿਆ। ਉਥੇ ਹੀ ਪੁਲਸ ਅਧਿਕਾਰੀ ਦੱਸਿਆ ਹੈ ਕਿ ਟਰਾਲਾ ਟਾਇਰ ਪੈਂਚਰ ਹੋਣ ਕਾਰਨ ਸੜਕ ਕੰਢੇ ਖੜ੍ਹਾ ਸੀ। ਫਿਲਹਾਲ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

 

Have something to say? Post your comment

Subscribe