ਨਾਭਾ : ਨਾਭਾ ਹਲਕੇ ਤੋਂ ਆਮ ਆਦਮੀ ਪਾਰਟੀ ਦਾ ਵਿਧਾਇਕ ਗੁਰਦੇਵ ਸਿੰਘ ਮਾਨ ਵਿਧਾਇਕ ਵਜੋਂ ਮਿਲਣ ਵਾਲੀ ਤਨਖਾਹ ’ਚੋਂ ਸਿਰਫ਼ ਇਕ ਰੁਪਿਆ ਲਏਗਾ।
ਉਨ੍ਹਾਂ ਨੇ ਸੁਰੱਖਿਆ ਅਮਲਾ ਲੈਣ ਤੋਂ ਵੀ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਭ੍ਰਿਸ਼ਟਾਚਾਰ ਖਿਲਾਫ਼ ਲੜਾਈ ਦੀ ਸ਼ੁਰੂਆਤ ਹੋ ਚੁੱਕੀ ਹੈ।
ਮਾਨ ਨੇ ਕਿਹਾ ਕਿ ਉਨ੍ਹਾਂ ਨੇ ਚੋਣ ਪ੍ਰਚਾਰ ਵੀ ਸਾਈਕਲ ’ਤੇ ਹੀ ਕੀਤਾ ਸੀ ਤੇ ਹੁਣ ਵੀ ਉਹ ਸਾਈਕਲ ’ਤੇ ਨਾਭਾ ਹਲਕੇ ਦੀ ਗੇੜੀ ਲਾ ਕੇ ਵਿਕਾਸ ਕੰਮਾਂ ਦੇ ਜਾਇਜ਼ੇ ਤੋਂ ਇਲਾਵਾ ਲੋਕਾਂ ਦੀ ਸਾਰ ਲੈਂਦੇ ਰਹਿਣਗੇ।
ਦੱਸ ਦਈਏ ਕਿ ਗੁਰਦੇਵ ਸਿੰਘ ਮਾਨ ਨੇ 52, 371 ਵੋਟਾਂ ਦੇ ਵੱਡੇ ਫ਼ਰਕ ਨਾਲ ਚੋਣ ਜਿੱਤੀ ਹੈ। ਮਾਨ ਨੇ ਜਿਨ੍ਹਾਂ ਉਮੀਦਵਾਰਾਂ ਨੂੰ ਹਰਾਇਆ ਹੈ, ਉਨ੍ਹਾਂ ਵਿੱਚੋਂ ਪੰਜ ਵਾਰ ਦਾ ਵਿਧਾਇਕ ਤੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਵੀ ਇਕ ਹੈ।
ਦੱਸ ਦਈਏ ਕਿ ਆਪ ਦੇ ਵਿਧਾਇਕ ਜਿੱਤ ਪਿੱਛੋਂ ਕਾਫੀ ਸਰਗਰਮ ਨਜ਼ਰ ਆ ਰਹੇ ਹਨ। ਸਰਕਾਰੀ ਦਫਤਰਾਂ ਵਿਚ ਛਾਪੇਮਾਰੀ ਦੀਆਂ ਖਬਰਾਂ ਨਿੱਤ ਆ ਰਹੀਆਂ ਹਨ।