Sunday, November 24, 2024
 

ਰਾਸ਼ਟਰੀ

ਭਾਰਤ 'ਚ 3.2 ਲੱਖ ਕਰੋੜ ਦਾ ਨਿਵੇਸ਼ ਕਰੇਗਾ ਜਾਪਾਨ

March 20, 2022 07:32 AM

ਨਵੀਂ ਦਿੱਲੀ : ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਭਾਰਤ ਦੇ ਦੋ ਦਿਨਾਂ ਦੌਰੇ 'ਤੇ ਸ਼ਨਿਚਰਵਾਰ ਨੂੰ ਨਵੀਂ ਦਿੱਲੀ ਪਹੁੰਚ ਗਏ। ਉਨ੍ਹਾਂ ਦਾ ਸਵਾਗਤ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਕੀਤਾ।

ਉਹ ਪਹਿਲਾਂ ਤੋਂ ਤੈਅ ਪ੍ਰੋਗਰਾਮ ਤਹਿਤ ਭਾਰਤ ਪਹੁੰਚ ਕੇ ਪੀਐਮ ਮੋਦੀ ਨੂੰ ਮਿਲਣ ਵਾਲੇ ਪਹਿਲੇ ਵਿਅਕਤੀ ਹਨ। ਦੋਵਾਂ ਗਲੋਬਲ ਨੇਤਾਵਾਂ ਵਿਚਾਲੇ ਗੱਲਬਾਤ ਦਿੱਲੀ ਦੇ ਹੈਦਰਾਬਾਦ ਹਾਊਸ 'ਚ ਹੋਈ।

14ਵੇਂ ਭਾਰਤ-ਜਾਪਾਨ ਸਾਲਾਨਾ ਸੰਮੇਲਨ ਤੋਂ ਬਾਅਦ ਪੀਐਮ ਮੋਦੀ ਨੇ ਕਿਹਾ ਕਿ ਜਾਪਾਨ ਭਾਰਤ ਵਿੱਚ ਲਗਭਗ 3.2 ਲੱਖ ਕਰੋੜ ਰੁਪਏ ਦਾ ਨਿਵੇਸ਼ ਕਰੇਗਾ।

ਇਸ ਦੇ ਨਾਲ ਹੀ ਜਾਪਾਨ ਦੇ ਪੀਐਮ ਕਿਸ਼ਿਦਾ ਨੇ ਭਾਰਤ-ਜਾਪਾਨ ਸਬੰਧਾਂ ਦੀ ਮਹੱਤਤਾ ਦੱਸੀ ਹੈ। ਉਨ੍ਹਾਂ ਕਿਹਾ ਕਿ ਜਦੋਂ ਪੂਰਾ ਵਿਸ਼ਵ ਗੰਭੀਰ ਸੰਕਟ ਵਿੱਚੋਂ ਗੁਜ਼ਰ ਰਿਹਾ ਹੈ ਤਾਂ ਭਾਰਤ ਅਤੇ ਜਾਪਾਨ ਦਰਮਿਆਨ ਨਜ਼ਦੀਕੀ ਸਾਂਝੇਦਾਰੀ ਦਾ ਹੋਣਾ ਬਹੁਤ ਜ਼ਰੂਰੀ ਹੈ।

ਜਾਪਾਨ ਦੇ ਪ੍ਰਧਾਨ ਮੰਤਰੀ ਆਪਣੇ ਪਹਿਲਾਂ ਤੋਂ ਤੈਅ ਪ੍ਰੋਗਰਾਮ ਅਨੁਸਾਰ 19 ਅਤੇ 20 ਮਾਰਚ ਨੂੰ ਨਵੀਂ ਦਿੱਲੀ 'ਚ ਰਹਿਣਗੇ।

ਸੰਮੇਲਨ ਤੋਂ ਬਾਅਦ ਹੋਈ ਪ੍ਰੈਸ ਕਾਨਫਰੰਸ ਵਿੱਚ ਜਾਪਾਨ ਦੇ ਪੀਐਮ ਫੂਮਿਓ ਕਿਸ਼ਿਦਾ ਨੇ ਭਾਰਤ ਅਤੇ ਜਾਪਾਨ ਦੇ ਸਬੰਧਾਂ ਨੂੰ ਬਹੁਤ ਮਹੱਤਵਪੂਰਨ ਦੱਸਿਆ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਜਦੋਂ ਪੂਰਾ ਵਿਸ਼ਵ ਗੰਭੀਰ ਸੰਕਟ ਵਿੱਚੋਂ ਗੁਜ਼ਰ ਰਿਹਾ ਹੈ, ਭਾਰਤ ਅਤੇ ਜਾਪਾਨ ਦਰਮਿਆਨ ਨਜ਼ਦੀਕੀ ਭਾਈਵਾਲੀ ਹੋਣਾ ਬਹੁਤ ਜ਼ਰੂਰੀ ਹੈ।

ਸਿਖਰ ਸੰਮੇਲਨ ਵਿੱਚ ਅਸੀਂ ਆਪਣੇ ਵਿਚਾਰ ਪ੍ਰਗਟ ਕੀਤੇ, ਨਾਲ ਹੀ ਰੂਸ ਵੱਲੋਂ ਯੂਕਰੇਨ ਵਿੱਚ ਕੀਤੀ ਜਾ ਰਹੀ ਫੌਜੀ ਕਾਰਵਾਈ ਬਾਰੇ ਵੀ ਗੱਲ ਕੀਤੀ। ਸਾਨੂੰ ਅੰਤਰਰਾਸ਼ਟਰੀ ਕਾਨੂੰਨ ਦੇ ਆਧਾਰ 'ਤੇ ਸ਼ਾਂਤੀਪੂਰਨ ਹੱਲ ਦੀ ਲੋੜ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਦੋਵੇਂ ਦੇਸ਼ਾਂ ਨੂੰ ਮੁਕਤ ਇੰਡੋ-ਪੈਸੀਫਿਕ ਖੇਤਰ ਲਈ ਵੀ ਯਤਨ ਵਧਾਉਣੇ ਚਾਹੀਦੇ ਹਨ।

 

Have something to say? Post your comment

Subscribe