ਮੁਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦੂਜੇ ਪੜਾਅ ਲਈ 10ਵੀਂ ਤੇ 12ਵੀਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। 12ਵੀਂ ਦੀਆਂ ਪ੍ਰੀਖਿਆਵਾਂ ਆਗਾਮੀ 22 ਅਪ੍ਰੈਲ ਤੋਂ ਸ਼ੁਰੂ ਹੋ ਕੇ 23 ਮਈ ਤਕ ਚੱਲਣਗੀਆਂ।
10ਵੀਂ ਦੀਆਂ ਪ੍ਰੀਖਿਆਵਾਂ 29 ਅਪ੍ਰੈਲ ਤੋਂ ਸ਼ੁਰੂ ਹੋ ਕੇ 19 ਮਈ ਤਕ ਚੱਲਣਗੀਆਂ। 12ਵੀਂ ਦੀਆਂ ਪ੍ਰੀਖਿਆਵਾਂ ਦਾ ਸਮਾਂ ਦੁਪਹਿਰ 2 ਵਜੇ ਹੋਵੇਗਾ ਜਦਕਿ 10ਵੀਂ ਦੀਆਂ ਪ੍ਰੀਖਿਆਵਾਂ ਦਾ ਸਮਾਂ ਸਵੇਰ 10 ਵਜੇ ਦਾ ਹੋਵੇਗਾ। ਪ੍ਰੈਕਟੀਕਲ ਪ੍ਰੀਖਿਆਵਾਂ ਲਈ ਵਿਦਿਆਰਥੀਆਂ ਨੂੰ ਬਾਅਦ ਵਿੱਚ ਸੂਚਿਤ ਕੀਤਾ ਜਾਵੇਗਾ।
ਮਿਲੀ ਜਾਣਕਾਰੀ ਅਨੁਸਾਰ ਕੋਰੋਨਾ ਵਾਇਰਸ ਕੋਰੋਨਾ ਕਾਰਨ ਪੱਛੜੀਆਂ 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਜਾਰੀ ਕਰ ਦਿੱਤੀ ਹੈ। 12ਵੀਂ ਦੀ ਪ੍ਰੀਖਿਆ 22 ਅਪ੍ਰੈਲ ਤੋਂ ਸ਼ੁਰੂ ਹੋ ਕੇ 23 ਮਈ ਤੱਕ ਚੱਲਣਗੀਆਂ।
ਇਸ ਸਬੰਧੀ ਸਕੂਲਾਂ ਨੇ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਕੋਰੋਨਾ ਵਾਇਰਸ ਦੇ ਨਿਯਮਾਂ ਦੀ ਪਾਲਣਾ ਵੀ ਯਕੀਨੀ ਬਣਾਈ ਜਾਵੇਗੀ। ਇਸ ਤੋਂ ਇਲਾਵਾ 10ਵੀਂ ਦੀ ਪ੍ਰੀਖਿਆ 29 ਅਪ੍ਰੈਲ ਤੋਂ ਸ਼ੁਰੂ ਹੋ ਕੇ 19 ਮਈ ਤੱਕ ਚੱਲਣਗੀਆਂ।
10ਵੀਂ ਦੀ ਪ੍ਰੀਖਿਆ ਦਾ ਸਮਾਂ ਸਵੇਰੇ 10 ਵਜੇ ਹੋਵੇਗਾ। ਇਸ ਤੋਂ ਇਲਾਵਾ ਪ੍ਰੈਕਟੀਕਲ ਪ੍ਰੀਖਿਆ ਲਈ ਵਿਦਿਆਰਥੀਆਂ ਨੂੰ ਬਾਅਦ ਵਿੱਚ ਦੱਸਿਆ ਜਾਵੇਗਾ ਤੇ ਬਾਅਦ ਵਿੱਚ ਪ੍ਰੈਕਟੀਕਲ ਲਿਆ ਜਾਵੇਗਾ।
ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਕਾਰਨ ਵੱਖ-ਵੱਖ ਕਲਾਸਾਂ ਦੀਆਂ ਪ੍ਰੀਖਿਆਵਾਂ ਕਾਫੀ ਪ੍ਰਭਾਵਿਤ ਹੋਈਆਂ ਹਨ। ਕੋਰੋਨਾ ਕਾਰਨ ਪ੍ਰੀਖਿਆਵਾਂ ਕਾਫੀ ਪੱਛੜ ਕੇ ਹੋ ਰਹੀਆਂ ਹਨ ਤੇ ਕਈ ਕਲਾਸਾਂ ਦੀਆਂ ਪ੍ਰੀਖਿਆਵਾਂ ਆਨਲਾਈਨ ਹੋਈਆਂ ਹਨ।