ਚੰਡੀਗੜ੍ਹ: ਪਟਿਆਲਾ ਜੇਲ੍ਹ ਦੇ ਸੁਪਰਡੈਂਟ ਸ਼ਿਵਰਾਜ ਸਿੰਘ ਦਾ ਤਬਾਦਲਾ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੀ ਥਾਂ ਪੀ.ਪੀ.ਐਸ. ਸੁੱਚਾ ਸਿੰਘ ਨੂੰ ਪਟਿਆਲਾ ਸੈਂਟਰਲ ਜੇਲ੍ਹ ਦਾ ਨਵਾਂ ਸੁਪਰਡੈਂਟ ਲਗਾਇਆ ਗਿਆ ਹੈ।
ਦੱਸਣਯੋਗ ਹੈ ਕਿ ਬੀਤੇ ਕੱਲ੍ਹ ਹੀ ਨਵੇਂ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਟਿਆਲਾ ਦੀ ਕੇਂਦਰੀ ਜੇਲ੍ਹ ਦਾ ਅਚਨਚੇਤ ਦੌਰਾ ਕੀਤਾ ਸੀ।
ਇੱਥੇ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਸੀ ਕਿ ਪੰਜਾਬ ਦੀਆਂ ਜੇਲ੍ਹਾਂ ਵਿੱਚ ਚੱਲ ਰਿਹਾ ਗੈਂਗਵਾਰ ਖਤਮ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਸੀ ਕਿ ਅਸੀਂ ਵਧੀਆ ਟੈਕਨੋਲਜੀ ਲੈ ਕੇ ਆਵਾਂਗਾ ਜਿਸ ਨਾਲ ਜੇਲ੍ਹਾਂ ਅੰਦਰ ਫੋਨ ਕਲਚਰ ਖਤਮ ਕਰਾਂਗੇ। ਮੰਤਰੀ ਬੈਂਸ ਨੇ ਭਰੋਸਾ ਦਵਾਇਆ ਕਿ ਜੇਲ੍ਹ ਵਿਭਾਗ ਨੂੰ ਜੋ ਵੀ ਚਾਹੀਦਾ ਹੈ, ਉਹ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਵੀਂ ਸਰਕਾਰ ਹੈ ਤੇ ਅਸੀਂ ਸਭ ਵਧੀਆ ਕਰਾਂਗੇ।