ਪੰਜਾਬ ਵਿਚ ਕਣਕ ਦੀ ਖਰੀਦ ਇੱਕ ਅਪ੍ਰੈਲ ਤੋਂ ਸ਼ੁਰੂ ਹੋਣ ਜਾ ਰਹੀ ਹੈ। ਕਣਕ ਦੀ ਖਰੀਦ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ।
CM ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਹੋਈ ਫਸਲ ਦਾ ਇੱਕ-ਇੱਕ ਦਾਣਾ ਪੰਜਾਬ ਸਰਕਾਰ ਚੁੱਕੇਗੀ। ਮੰਡੀਆਂ ਵਿਚ ਕਿਸਾਨਾਂ ਦੇ ਰੁਲਣ ਦਾ ਜ਼ਮਾਨਾ ਹੁਣ ਬੀਤ ਗਿਆ। ਮੇਰੇ ਉਤੇ ਯਕੀਨ ਰੱਖੋ।
ਪੰਜਾਬ ਸਰਕਾਰ ਵੱਲੋਂ ਕਣਕ ਦੀ ਖਰੀਦ ਲਈ ਪ੍ਰਬੰਧ ਮੁਕੰਮਲ ਕਰ ਲਏ ਹਨ। ਖਰੀਦ ਏਜੰਸੀਆਂ ਨਾਲ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ।
ਭਾਰਤੀ ਖੁਰਾਕ ਨਿਗਮ ਨੇ ਦੱਸਿਆ ਕਿ ਸਾਲ 2022-23 ਲਈ ਸਰਕਾਰ ਨੇ ਕਣਕ ਦੀ ਐੱਮਐੱਸਪੀ 2015 ਰੁਪਏ ਪ੍ਰਤੀ ਕੁਇੰਟਲ ਤੈਅ ਕੀਤੀ ਹੈ ਪਰ ਬਾਜ਼ਾਰ ਵਿੱਚ ਕਣਕ ਦੇ ਭਾਅ 2300 ਰੁਪਏ ਪ੍ਰਤੀ ਕੁਇੰਟਲ ਨੂੰ ਪਾਰ ਕਰ ਗਏ ਹਨ।