Sunday, April 06, 2025
 

ਖੇਡਾਂ

ਕਪੂਰਥਲੇ ਦਾ ਹਰਤਾਜ ਕਰੇਗਾ ਕੌਮੀ ਹਾਕੀ ਚੈਂਪੀਅਨਸ਼ਿਪ ਲਈ ਪੰਜਾਬ ਟੀਮ ਦੀ ਕਪਤਾਨੀ

March 30, 2022 11:47 PM

ਜਲੰਧਰ : ਕਪੂਰਥਲਾ ਜ਼ਿਲ੍ਹੇ ਦਾ ਹਰਤਾਜ ਸਿੰਘ, ਭੋਪਾਲ (ਮੱਧ ਪ੍ਰਦੇਸ਼) ਵਿਖੇ 6 ਅਪ੍ਰੈਲ ਤੋਂ ਮਾਰਚ ਤੋਂ ਸ਼ੁਰੂ ਹੋਣ ਵਾਲੀ 12ਵੀਂ ਹਾਕੀ ਇੰਡੀਆ ਕੌਮੀ (ਸੀਨਿਅਰ ਮਰਦ) ਹਾਕੀ ਚੈਂਪੀਅਨਸ਼ਿਪ ਵਿਚ ਭਾਗ ਲੈਣ ਵਾਲੀ ਪੰਜਾਬ ਹਾਕੀ ਟੀਮ ਦੀ ਕਪਤਾਨੀ ਕਰੇਗਾ ।

ਭਾਰਤ ਵਿਚ ਹਾਕੀ ਦੀ ਸਿਰਮੌਰ ਸੰਸਥਾ ਹਾਕੀ ਇੰਡੀਆ ਵਲੋਂ ਹਾਕੀ ਪੰਜਾਬ ਨੂੰ ਮੁਅੱਤਲ ਕਰਨ ਉਪਰੰਤ ਨਿਯੁਕਤ ਕੀਤੀ ਹਾਕੀ ਪੰਜਾਬ ਦੀ ਐਡਹਾਕ ਕਮੇਟੀ ਦੇ ਮੈਂਬਰ ਓਲੰਪੀਅਨ ਬਲਵਿੰਦਰ ਸਿੰਘ ਸ਼ੰਮੀ ਅਨੁਸਾਰ 12ਵੀਂ ਹਾਕੀ ਇੰਡੀਆ ਕੌਮੀ (ਸੀਨੀਅਰ ਮਰਦ) ਹਾਕੀ ਚੈਂਪੀਅਨਸ਼ਿਪ 6 ਤੋਂ 17 ਅਪ੍ਰੈਲ ਤਕ ਭੋਪਾਲ (ਮੱਧ ਪ੍ਰਦੇਸ਼) ਵਿਚ ਭਾਗ ਲੈਣ ਲਈ ਪੰਜਾਬ ਦੀ ਸੀਨੀਅਰ ਹਾਕੀ ਟੀਮ ਦੀ ਅਗਵਾਈ ਕਪੂਰਥਲਾ ਜ਼ਿਲ੍ਹੇ ਦਾ ਹਰਤਾਜ ਸਿੰਘ ਕਰੇਗਾ । 

ਉਨ੍ਹਾਂ ਅਨੁਸਾਰ ਪੰਜਾਬ ਹਾਕੀ ਟੀਮ ਵਿਚ ਕ੍ਰਮਵਾਰ ਸੁਭਾਸ਼ ਸ਼ਰਮਾ, ਅਨੁਜਪ੍ਰੀਤ ਸਿੰਘ, ਮੇਹਕੀਤ ਸਿੰਘ, ਜਰਮਨਜੀਤ ਸਿੰਘ, ਅਮਨ ਠਾਕੁਰ, ਮਨਵੀਰ ਸਿੰਘ, ਨਰਿੰਦਰਪਾਲ ਸਿੰਘ, ਰਣਜੋਤ ਸਿੰਘ, ਲਵਪ੍ਰੀਤ ਸਿੰਘ, ਮਹਾਂਵੀਰ ਸਿੰਘ, ਲਵਪ੍ਰੀਤ ਸਿੰਘ, ਧਰਮਿੰਦਰ ਸਿੰਘ, ਗੌਤਮ ਕੁਮਾਰ, ਗੁਰਸ਼ਹਿਜ਼ਾਦ ਸਿੰਘ, ਜਸਵਿੰਦਰ ਸਿੰਘ, ਵਿਸ਼ਾਲ ਯਾਦਵ ਅਤੇ ਸੁਭਕਾਰਮਨ ਸਿੰਘ ਖਿਡਾਰੀ ਹੋਣਗੇ ਜਦੋਂ ਕਿ ਸਾਹਿਲਪ੍ਰੀਤ ਸਿੰਘ, ਗੁਰਬਾਜ਼ ਸਿੰਘ, ਪ੍ਰਭਸਿਮਰਨ ਸਿੰਘ ਅਤੇ ਗੀਤ ਕੁਮਾਰ ਸਟੈਂਡ ਬਾਈ ਖਿਡਾਰੀ ਹੋਣਗੇ।

ਓਲੰਪੀਅਨ ਦਲਜੀਤ ਸਿੰਘ ਢਿੱਲੋਂ ਅਤੇ ਦਵਿੰਦਰ ਸਿੰਘ ਦੇਵ ਥਿੰਦ ਕ੍ਰਮਵਾਰ ਪੰਜਾਬ ਟੀਮ ਦੇ ਕੋਚ ਅਤੇ ਮੈਨੇਜਰ ਹੋਣਗੇ।

 

Have something to say? Post your comment

 

ਹੋਰ ਖੇਡਾਂ ਖ਼ਬਰਾਂ

ਪੰਜਾਬ ਕਿੰਗਜ਼ ਇਲੈਵਨ vs ਰਾਜਸਥਾਨ ਰਾਇਲਜ਼, ਅੱਜ ਮੋਹਾਲੀ ਵਿੱਚ ਸ਼ਾਮ 7.30 ਵਜੇ ਹੋਵੇਗਾ ਮੈਚ

MI ਬਨਾਮ KKR: ਮੁੰਬਈ ਨੇ ਵਾਨਖੇੜੇ ਵਿੱਚ ਜਿੱਤ ਦਾ ਖਾਤਾ ਖੋਲ੍ਹਿਆ, KKR ਨੂੰ 8 ਵਿਕਟਾਂ ਨਾਲ ਹਰਾਇਆ

KKR ਬਨਾਮ RCB ਓਪਨਿੰਗ ਮੈਚ ਹੋ ਸਕਦਾ ਹੈ ਰੱਦ

हॉकी इंडिया ने 2025 के वार्षिक पुरस्कारों के लिए की अब तक की सबसे बड़ी पुरस्कार राशि की घोषणा

🏆 ਭਾਰਤ ਨੇ ਜਿੱਤੀ ਆਈ.ਸੀ.ਸੀ. ਚੈਂਪੀਅਨਜ਼ ਟਰਾਫੀ 2025

ਚੈਂਪੀਅਨਜ਼ ਟਰਾਫੀ 2025: ਭਾਰਤ-ਆਸਟ੍ਰੇਲੀਆ ਮੈਚ ਨੂੰ ਲੈ ਕੇ ਪ੍ਰਸ਼ੰਸਕ ਉਤਸ਼ਾਹਿਤ, ਕਿਹਾ- 'ਭਾਰਤ ਇਤਿਹਾਸ ਰਚੇਗਾ

ਭਾਰਤ ਨੇ ਨਿਊਜ਼ੀਲੈਂਡ ਨੂੰ 44 ਦੌੜਾਂ ਨਾਲ ਹਰਾਇਆ

ਵਿਰਾਟ ਕੋਹਲੀ ਨਿਊਜ਼ੀਲੈਂਡ ਵਿਰੁੱਧ ਆਪਣਾ 300ਵਾਂ ਵਨਡੇ ਖੇਡਣਗੇ

ਭਾਰਤ ਨੇ ਪਾਕਿਸਤਾਨ ਨੂੰ 6 ਵਿਕਟਾਂ ਨਾਲ ਹਰਾਇਆ

ਭਾਰਤੀ ਪੁਰਸ਼ ਹਾਕੀ ਟੀਮ ਨੇ ਆਇਰਲੈਂਡ ਨੂੰ 4-0 ਨਾਲ ਹਰਾਇਆ

 
 
 
 
Subscribe