ਅਟਾਰੀ : ਭਾਰਤ ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ‘ਤੇ ਹੋਣ ਵਾਲੀ ਸਾਂਝੀ ਰੀਟਰੀਟ ਸੈਰੇਮਨੀ ਦਾ ਸਮਾਂ ਬਦਲ ਗਿਆ ਹੈ।
ਇਹ ਸਮਾਂ ਗਰਮੀ ਦੇ ਮੌਸਮ ਕਾਰਨ ਬਾਰਡਰ ਸਕਿਉਰਿਟੀ ਫੋਰਸ ਅਤੇ ਪਾਕਿਸਤਾਨ ਸਤਲੁਜ ਰੇਂਜਰਜ਼ ਦੇ ਉੱਚ ਅਧਿਕਾਰੀਆਂ ਦੀ ਗੱਲਬਾਤ ਅਤੇ ਹੋਏ ਸਮਝੌਤੇ ਤਹਿਤ ਕਰ ਦਿੱਤਾ ਜਾਂਦਾ ਹੈ ।
ਦੱਸਣਯੋਗ ਹੈ ਕਿ ਪਹਿਲਾਂ ਸਰਦੀਆਂ ਦੇ ਮੌਸਮ ਵਿਚ ਰੀਟਰੀਟ ਸੈਰੇਮਨੀ ਦਾ ਸਮਾਂ ਪੰਜ ਤੋਂ ਸਾਢੇ ਪੰਜ ਵਜੇ ਦਾ ਸੀ , ਜੋ ਗਰਮੀਆਂ ਦੇ ਮੌਸਮ ਵਿਚ ਸਾਢੇ ਪੰਜ ਤੋਂ ਸ਼ਾਮ ਛੇ ਵਜੇ ਤੱਕ ਕਰ ਦਿੱਤਾ ਗਿਆ ਹੈ।
ਇਕ ਅਪ੍ਰੈਲ ਨੂੰ ਦੋਹਾਂ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਝੰਡੇ ਦੀ ਰਸਮ ਨਵੇਂ ਸਮੇਂ ਅਨੁਸਾਰ ਹੋਈ ਹੈ।