Friday, November 22, 2024
 

ਰਾਸ਼ਟਰੀ

ਫਿਰ ਵਧਾਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਤਾਜ਼ਾ ਰੇਟ

April 06, 2022 08:53 AM

ਨਵੀਂ ਦਿੱਲੀ : ਤੇਲ ਕੰਪਨੀਆਂ ਨੇ ਅੱਜ ਫਿਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। ਪੈਟਰੋਲ ਦੀਆਂ ਕੀਮਤਾਂ ‘ਚ 74 ਤੋਂ 84 ਪੈਸੇ ਦਾ ਵਾਧਾ ਹੋਇਆ ਹੈ, ਜਦਕਿ ਡੀਜ਼ਲ ਦੀਆਂ ਕੀਮਤਾਂ ‘ਚ ਵੀ 75 ਤੋਂ 85 ਪੈਸੇ ਦਾ ਵਾਧਾ ਹੋਇਆ ਹੈ।

ਦਿੱਲੀ ‘ਚ ਇਕ ਲੀਟਰ ਪੈਟਰੋਲ 105.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 96.67 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ। ਮੁੰਬਈ ‘ਚ ਪੈਟਰੋਲ ਦੀ ਕੀਮਤ 120.51 ਰੁਪਏ ਅਤੇ ਡੀਜ਼ਲ ਦੀ ਕੀਮਤ 104.77 ਰੁਪਏ ਪ੍ਰਤੀ ਲੀਟਰ ਹੈ।

ਕੋਲਕਾਤਾ ‘ਚ ਪੈਟਰੋਲ ਦੀ ਕੀਮਤ 115.12 ਰੁਪਏ ਜਦਕਿ ਡੀਜ਼ਲ ਦੀ ਕੀਮਤ 99.83 ਰੁਪਏ ਪ੍ਰਤੀ ਲੀਟਰ ਹੈ। ਇਸ ਦੇ ਨਾਲ ਹੀ ਚੇਨਈ ‘ਚ ਪੈਟਰੋਲ 110.85 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 100.94 ਰੁਪਏ ਪ੍ਰਤੀ ਲੀਟਰ ਹੈ। ਦੱਸ ਦੇਈਏ ਕਿ ਪਿਛਲੇ ਸਾਲ 4 ਨਵੰਬਰ ਤੋਂ ਇਨ੍ਹਾਂ ਦੋਵਾਂ ਈਂਧਨਾਂ ਦੀ ਕੀਮਤ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ ਸੀ।

ਸਰਕਾਰ ਦੇ ਸਿਆਸੀ ਵਿਰੋਧੀਆਂ ਨੇ ਦੋਸ਼ ਲਾਇਆ ਕਿ ਮੋਦੀ ਸਰਕਾਰ ਨੇ ਪੰਜ ਰਾਜਾਂ ਦੀਆਂ ਚੋਣਾਂ ਕਾਰਨ ਤੇਲ ਕੰਪਨੀਆਂ ਨੂੰ ਕੀਮਤਾਂ ਵਧਾਉਣ ਤੋਂ ਰੋਕਿਆ ਹੈ।

ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀ ਕੀਮਤ 112 ਡਾਲਰ ਪ੍ਰਤੀ ਬੈਰਲ ‘ਤੇ ਪਹੁੰਚਣ ਤੋਂ ਬਾਅਦ ਤੇਲ ਕੰਪਨੀਆਂ ਨੇ ਐਤਵਾਰ ਨੂੰ ਡੀਜ਼ਲ ਦੇ ਥੋਕ ਖਰੀਦਦਾਰਾਂ ਲਈ ਕੀਮਤ 25 ਰੁਪਏ ਪ੍ਰਤੀ ਲੀਟਰ ਵਧਾ ਦਿੱਤੀ ਹੈ। ਤੇਲ ਡੀਲਰਾਂ ਦਾ ਕਹਿਣਾ ਹੈ ਕਿ ਪ੍ਰਚੂਨ ਮੁੱਲ ਹੌਲੀ-ਹੌਲੀ ਵਧਾਇਆ ਜਾਵੇਗਾ।

ਜਾਣੋ ਵੱਡੀਆਂ ਮਹਾਨਗਰਾਂ ਵਿੱਚ ਕਿੰਨੀ ਹੈ ਕੀਮਤ

ਅੱਜ ਦਿੱਲੀ, ਕੋਲਕਾਤਾ, ਮੁੰਬਈ ਅਤੇ ਚੇਨਈ ਵਿੱਚ ਇੱਕ ਲੀਟਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਨ।

ਸ਼ਹਿਰ ਡੀਜ਼ਲ ਪੈਟਰੋਲ

ਦਿੱਲੀ 96.67 105.41

ਮੁੰਬਈ 104.77 120.51

ਕੋਲਕਾਤਾ 99.83 115.12

ਚੇਨਈ 100.94 110.85

 

Have something to say? Post your comment

 
 
 
 
 
Subscribe