ਮੁਹਾਲੀ : ਮਾਨ ਸਰਕਾਰ ਨੇ ਹੁਣ ਇੱਕ ਹੋਰ ਸ਼ਲਾਘਾਯੋਗ ਕਦਮ ਚੁੱਕਿਆ ਹੈ। CM Bhagwant Mann ਨੇ ਇੱਕ ਵੀਡੀਓ ਜਾਰੀ ਕਰ SGPC ਨੂੰ ਅਪੀਲ ਕੀਤੀ ਹੈ ਕਿ ਦਰਬਾਰ ਸਾਹਿਬ ਨੂੰ ਆਧੁਨਿਕ ਤਕਨੀਕ ਨਾਲ ਲੈਸ ਕੀਤਾ ਜਾਵੇ ਤਾਂ ਜੋ ਪੂਰੀ ਦੁਨੀਆ 'ਚ ਗੁਰਬਾਣੀ ਦਾ ਪ੍ਰਚਾਰ ਕੀਤਾ ਜਾ ਸਕੇ।
ਇੰਨਾ ਹੀ ਨਹੀਂ ਸੀਐੱਮ ਨੇ ਕਿਹਾ ਵੱਖ-ਵੱਖ ਮਾਧਿਅਮਾਂ, ਟੀਵੀ ਚੈਨਲਾਂ ਰਾਹੀਂ ਗੁਰਬਾਣੀ ਦੀ ਪ੍ਰਚਾਰ ਕੀਤਾ ਜਾਵੇਗਾ ਅਤੇ ਇਸ ਦਾ ਸਾਰਾ ਖਰਚਾ ਪੰਜਾਬ ਸਰਕਾਰ ਵੱਲੋਂ ਚੁੱਕੇਗੀ।
ਸੀਐੱਮ ਨੇ ਕਿਹਾ ਕਿ ਗੁਰਬਾਣੀ ਦਾ ਵਿਸ਼ਵ ਭਰ ਵਿੱਚ ਪ੍ਰਚਾਰ ਕਰਨਾ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ ਅਤੇ ਧਰਮ ਹੈ। ਰੇਡੀਓ ਅਤੇ ਸਾਰੇ ਆਧੁਨਿਕ ਸਾਧਨਾਂ ਰਾਹੀਂ ਗੁਰਬਾਣੀ ਦਾ ਪ੍ਰਚਾਰ ਹੋਵੇਗਾ।