Friday, November 22, 2024
 

ਰਾਸ਼ਟਰੀ

CM ਭਗਵੰਤ ਮਾਨ ਨੇ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਤੋਂ ਬਾਅਦ ਕੀਤਾ ਇਹ ਐਲਾਨ

April 12, 2022 06:49 PM

ਚੰਡੀਗੜ੍ਹ : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਦਿੱਲੀ ਵਿਖੇ ਮੁਲਾਕਾਤ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਟਵੀਟ ਕੀਤਾ ਹੈ।

ਟਵੀਟ 'ਚ ਉਨ੍ਹਾਂ ਲਿਖਿਆ ਹੈ ਸਾਡੇ ਲੀਡਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੀ ਨਾਲ ਬਹੁਤ ਵਧੀ ਮੀਟਿੰਗ ਹੋਈ। ਬਹੁਤ ਜਲਦ ਪੰਜਾਬ ਦੇ ਲੋਕਾਂ ਨੂੰ ਇਕ ਚੰਗੀ ਖ਼ਬਰ ਦਿਆਂਗਾ।

ਦਰਅਸਲ ਪੰਜਾਬ ਦੇ ਲੋਕਾਂ ਨੂੰ ਅੱਜ ਕੇਜਰੀਵਾਲ ਤੇ ਭਗਵੰਤ ਮਾਨ ਦੀ ਮੁਲਾਕਾਤ ਤੋਂ ਆਸ ਸੀ ਕਿ ਭਗਵੰਤ ਮਾਨ 300 ਯੂਨਿਟ ਮੁਫ਼ਤ ਬਿਜਲੀ ਦਾ ਐਲਾਨ ਕਰ ਦੇਣਗੇ ਪਰ ਉਨ੍ਹਾਂ ਟਵੀਟ ਕਰਕੇ ਸਿਰਫ਼ ਭਰੋਸਾ ਦਿੱਤਾ ਹੈ।

ਤੁਹਾਨੂੰ ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਬੁੱਧਵਾਰ ਯਾਨੀ 13 ਅਪ੍ਰੈਲ ਨੂੰ ਕੈਬਨਿਟ ਮੀਟਿੰਗ ਵੀ ਸੱਦੀ ਹੈ, ਜਿਸ ਵਿਚ ਵੱਡੇ ਐਲਾਨ ਹੋਣ ਦੀ ਆਸ ਹੈ।

ਉੱਥੇ ਹੀ ਦੂਜੇ ਪਾਸੇ ਅਰਵਿੰਦ ਕੇਜਰੀਵਾਲ ਵਲੋਂ ਵੀ ਟਵੀਟ ਕੀਤਾ ਗਿਆ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਅਸੀਂ ਮਿਲ ਕੇ ਦਿੱਲੀ, ਪੰਜਾਬ ਅਤੇ ਪੂਰਾ ਦੇਸ਼ ਬਦਲਾਂਗੇ। ਲੋਕ ਬਹੁਤ ਪਰੇਸ਼ਾਨ ਅਤੇ ਦੁਖੀ ਹਨ। ਨੇਤਾਵਾਂ ਅਤੇ ਪਾਰਟੀਆਂ ਦੀ ਗੰਦੀ ਅਤੇ ਭ੍ਰਿਸ਼ਟਾਚਾਰੀ ਰਾਜਨੀਤੀ ਤੋਂ ਤੰਗ ਆ ਚੁੱਕੇ ਹਨ। ਅਸੀਂ ਲੋਕਾਂ ਦੇ ਲਈ ਦਿਨ-ਰਾਤ ਕੰਮ ਕਰਨਾ ਹੈ।

 

Have something to say? Post your comment

 
 
 
 
 
Subscribe