Friday, November 22, 2024
 

ਰਾਸ਼ਟਰੀ

ਦਿੱਲੀ 'ਚ ਹਨੂੰਮਾਨ ਜੈਯੰਤੀ ਸਮਾਗਮ ਉਤੇ ਬਦਮਾਸ਼ਾਂ ਨੇ ਚਲਾਈਆਂ ਗੋਲੀਆਂ, ਕਈ ਪੁਲਿਸ ਵਾਲੇ ਜ਼ਖ਼ਮੀ, Video

April 16, 2022 08:58 PM

ਨਵੀਂ ਦਿੱਲੀ : ਦਿੱਲੀ ਦੇ ਜਹਾਂਗੀਰਪੁਰੀ ਇਲਾਕੇ 'ਚ ਹਨੂੰਮਾਨ ਜਨਮ ਉਤਸਵ ਦੇ ਜਲੂਸ 'ਤੇ ਪਥਰਾਅ ਦੀ ਖਬਰ ਹੈ। ਦੱਸਿਆ ਜਾ ਰਿਹਾ ਹੈ ਕਿ ਬਦਮਾਸ਼ਾਂ ਨੇ ਪਥਰਾਅ ਤੋਂ ਬਾਅਦ ਅੱਗਜ਼ਨੀ ਵੀ ਸ਼ੁਰੂ ਕਰ ਦਿੱਤੀ। ਇਸ ਦੇ ਨਾਲ ਹੀ ਤਲਵਾਰਾਂ ਅਤੇ ਗੋਲੀਆਂ ਚੱਲਣ ਦੀ ਸੂਚਨਾ ਵੀ ਸਾਹਮਣੇ ਆ ਰਹੀ ਹੈ। ਹਮਲੇ ਤੋਂ ਬਾਅਦ ਇਲਾਕੇ 'ਚ ਤਣਾਅ ਦਾ ਮਾਹੌਲ ਹੈ।

ਇਹ ਘਟਨਾ ਜਹਾਂਗੀਰਪੁਰੀ ਦੇ ਕੁਸ਼ਲ ਸਿਨੇਮਾ ਕੋਲ ਵਾਪਰੀ। ਕਈ ਵਾਹਨਾਂ ਦੀ ਭੰਨਤੋੜ ਕੀਤੀ ਗਈ ਹੈ। ਪਥਰਾਅ ਨੂੰ ਰੋਕਣ ਲਈ ਆਏ ਕਈ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ। ਕਈ ਥਾਣਿਆਂ ਤੋਂ ਵਾਧੂ ਪੁਲਿਸ ਬਲ ਬੁਲਾਏ ਗਏ ਹਨ। ਗ੍ਰਹਿ ਮੰਤਰਾਲੇ ਮੁਤਾਬਕ ਇਸ ਘਟਨਾ 'ਚ ਇਕ ਪੁਲਿਸ ਕਰਮਚਾਰੀ ਜ਼ਖਮੀ ਹੋ ਗਿਆ ਹੈ। ਫੋਰਸ ਇਲਾਕੇ 'ਚ ਮਾਰਚ ਕਰ ਰਹੀ ਹੈ। ਸਥਿਤੀ ਹੁਣ ਪੂਰੀ ਤਰ੍ਹਾਂ ਕਾਬੂ ਹੇਠ ਹੈ।

ਪੁਲਿਸ ਕਮਿਸ਼ਨਰ ਰਾਕੇਸ਼ ਅਸਥਾਨਾ ਨੇ ਕਿਹਾ, ਇਸ ਮਾਮਲੇ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਦਿੱਲੀ ਦੇ ਕਈ ਹਿੱਸਿਆਂ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਜਹਾਂਗੀਰਪੁਰੀ ਵਿੱਚ ਵਾਧੂ ਪੁਲੀਸ ਫੋਰਸ ਤਾਇਨਾਤ ਕੀਤੀ ਗਈ ਹੈ।

ਵਿਸ਼ਵ ਹਿੰਦੂ ਪ੍ਰੀਸ਼ਦ (ਵੀਐਚਪੀ) ਦੇ ਬੁਲਾਰੇ ਵਿਨੋਦ ਬਾਂਸਲ ਨੇ ਟਵੀਟ ਕੀਤਾ ਕਿ ਹਨੂੰਮਾਨ ਜਯੰਤੀ ਦੇ ਜਲੂਸ 'ਤੇ ਇਸਲਾਮਿਕ ਕੱਟੜਪੰਥੀਆਂ ਨੇ ਹਮਲਾ ਕੀਤਾ ਹੈ। ਇਸ ਹਮਲੇ 'ਚ ਗੋਲੀਬਾਰੀ ਅਤੇ ਪਥਰਾਅ ਹੋਣ ਦੀ ਵੀ ਖਬਰ ਹੈ, ਜਿਸ 'ਚ ਪੁਲਿਸ ਕਰਮਚਾਰੀਆਂ ਸਮੇਤ ਕਈ ਜ਼ਖਮੀ ਹੋ ਗਏ। ਬਾਂਸਲ ਨੇ ਲਿਖਿਆ ਹੈ ਕਿ 'ਇਸਲਾਮਿਕ ਜਹਾਦੀਆਂ ਨੇ ਦਿੱਲੀ ਦੇ ਜਹਾਂਗੀਰਪੁਰੀ 'ਚ ਹਨੂੰਮਾਨ ਦੇ ਜਨਮ ਦਿਨ ਦੇ ਜਲੂਸ 'ਤੇ ਪੱਥਰ, ਤਲਵਾਰਾਂ ਅਤੇ ਗੋਲੀਆਂ ਦੀ ਵਰਖਾ ਕੀਤੀ।

ਕੁਝ ਵੀਡੀਓ ਫੁਟੇਜ ਸਾਹਮਣੇ ਆਈਆਂ ਹਨ। ਇਨ੍ਹਾਂ 'ਚੋਂ ਜ਼ਿਆਦਾਤਰ ਪੁਲਿਸ ਮੁਲਾਜ਼ਮ ਜ਼ਖਮੀ ਨਜ਼ਰ ਆ ਰਹੇ ਹਨ। ਦੰਗਾ ਵਿਰੋਧੀ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਪੁਲਿਸ ਦੀ ਵੀਡੀਓ ਟੀਮ ਨੇ ਇਲਾਕੇ ਦੀਆਂ ਕਈ ਫੁਟੇਜ ਹਾਸਲ ਕਰ ਲਈਆਂ ਹਨ। ਇਨ੍ਹਾਂ ਵਿੱਚੋਂ ਕੁਝ ਲੋਕਾਂ ਦੀ ਪਛਾਣ ਵੀ ਹੋ ਗਈ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ।

 

Have something to say? Post your comment

 
 
 
 
 
Subscribe