Sunday, April 06, 2025
 

ਪੰਜਾਬ

SYL ਦਾ ਮੁੱਦਾ ਲੋਕਾਂ ਨੂੰ ਗੁੰਮਰਾਹ ਕਰਨ ਵਾਲਾ : ਸਪੀਕਰ

April 19, 2022 09:54 PM

ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਵਿਚਾਲੇ SYL ਨੂੰ ਲੈ ਕੇ ਮੁੱਦਾ ਇਕ ਵਾਰ ਫਿਰ ਗਰਮਾ ਗਿਆ ਹੈ।ਆਮ ਆਦਮੀ ਪਾਰਟੀ ਦੇ MP ਸੁਸ਼ੀਲ ਗੁਪਤਾ ਵੱਲੋਂ ਹਰਿਆਣਾ ਨੂੰ ਪਾਣੀ ਦੇਣ ਬਾਰੇ ਕੀਤੇ ਦਾਅਵੇ ਮਗਰੋਂ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ 'ਚ ਘਿਰਦੀ ਜਾ ਰਹੀ ਹੈ।SYL ਦੇ ਮੁੱਦੇ 'ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਕਿਹਾ, ਚੋਣਾਂ ਕਾਰਨ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਹਰਿਆਣਾ ਦੇ ਆਮ ਆਦਮੀ ਪਾਰਟੀ ਇੰਚਾਰਜ ਅਤੇ ਰਾਜ ਸਭਾ ਮੈਂਬਰ ਸੁਸ਼ੀਲ ਗੁਪਤਾ ਵੱਲੋਂ ਐਸ.ਵਾਈ.ਐਲ ਦੇ ਮੁੱਦੇ ‘ਤੇ ਦਿੱਤੇ ਬਿਆਨ ‘ਤੇ ਪ੍ਰਤੀਕਰਮ ਦਿੰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਕਿਹਾ ਹੈ ਕਿ, "ਚੋਣਾਂ ਦੌਰਾਨ ਅਜਿਹੇ ਮੁੱਦੇ ਅਕਸਰ ਉਠਾਏ ਜਾਂਦੇ ਹਨ। ਫਿਰਕਾਪ੍ਰਸਤੀ ਫੈਲੀ ਹੋਈ ਹੈ, ਪਰ ਲੋਕ ਹੁਣ ਸਮਝ ਚੁੱਕੇ ਹਨ।ਪੰਜਾਬ ਵਿੱਚ ਵੀ ਅਜਿਹਾ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਜੋ ਸਫਲ ਨਹੀਂ ਹੋਈ।"

ਉਧਰ ਪਟਿਆਲਾ ਤੋਂ ਸੰਸਦ ਮੈਂਬਰ ਰਹੇ ਡਾ. ਧਰਮਵੀਰ ਗਾਂਧੀ ਨੇ ਪੰਜਾਬ ਦੀ ਆਪ ਸਰਕਾਰ ਨੂੰ ਘੇਰਿਆ ਹੈ।ਗਾਂਧੀ ਨੇ ਟਵੀਟ ਕਰਦੇ ਹੋਏ ਲਿਖਿਆ, "ਮੈਨੂੰ ਲਗਦਾ ਪੰਜਾਬ ਨੇ ਗੂੰਗੇ ਬੋਲਿਆਂ ਦੀ ਸੈਨਾ ਜਿਤਾ ਕੇ ਭੇਜ ਦਿੱਤੀ ਹੈ।

ਸੁਸ਼ੀਲ ਗੁਪਤਾ ਦੇ ਪੰਜਾਬ ਵਿਰੋਧੀ SYL ਦੇ ਬਿਆਨ ਤੇ ਨਾਂ ਆਪ ਦੇ 92 ਵਿਧਾਇਕਾਂ ਚੋ ਕੋਈ ਬੋਲਿਆ ਤੇ ਨਾਂ 5 ਨਵੇਂ ਰਾਜ ਸਭਾ ਮੈਂਬਰਾਂ ਚੋਂ। ਜੇ ਅੱਜ ਮੂਸੇਵਾਲਾ ਗਾਣਾ ਕੱਢ ਦਵੇ ਤਾਂ ਇਹ ਜਰੂਰ ਬੋਲਣਗੇ।@BhagwantMann ਅੱਜ ਹੀ SYL ਤੇ ਆਪਣਾ ਸਟੈਂਡ ਸਪੱਸ਼ਟ ਕਰੇ।"

ਸਤਲੁਜ ਜਮੁਨਾ ਲਿੰਕ ਨਹਿਰ (SYL) 'ਤੇ ਆਮ ਆਦਮੀ ਪਾਰਟੀ( AAP ) ਦੇ ਰਾਜ ਸਭਾ ਮੈਂਬਰ ਸੁਸ਼ੀਲ ਗੁਪਤਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਹਰਿਆਣਾ ਦੇ ਲੋਕਾਂ ਨੂੰ ਐਸਵਾਈਐੱਲ ਦੀ ਗਰੰਟੀ ਦਿੱਤੀ ਹੈ।

ਸੁਸ਼ੀਲ ਗੁਪਤਾ ਨੇ ਕਿਹਾ ਕਿ 'AAP ਸਰਕਾਰ ਬਣਨ 'ਤੇ ਹਰਿਆਣਾ ਨੂੰ SYL ਦਾ ਪਾਣੀ ਮਿਲੇਗਾ'। ਇੰਨਾਂ ਹੀ ਨਹੀਂ ਉਨ੍ਹਾਂ ਨੇ ਦਾਅਵਾ ਕੀਤਾ ਕਿ 'ਹਰ ਪਿੰਡ 'ਚ SYL ਨਹਿਰ ਦਾ ਪਾਣੀ ਪਹੁੰਚੇਗਾ ਅਤੇ ਸੂਬੇ ਦੇ ਹਰ ਖੇਤ ਨੂੰ ਪਾਣੀ ਮਿਲੇਗਾ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਪੰਜਾਬ ਸਰਕਾਰ ਨੇ ਰੱਦ ਕੀਤੀਆਂ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਛੁੱਟੀਆਂ

ਕਣਕ ਦੇ ਖ਼ਰੀਦ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ 8 ਲੱਖ ਤੋਂ ਵੱਧ ਕਿਸਾਨਾਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ : ਲਾਲ ਚੰਦ ਕਟਾਰੂਚੱਕ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸਰਨਾ ਵਿਖੇ ਪਾਰਕ ਦੇ ਨਿਰਮਾਣ ਕਾਰਜਾਂ ਦੀ ਕੀਤੀ ਸ਼ੁਰੂਆਤ

बरनाला शहर में आवारा कुत्तों का आतंक लोग परेशान

CM ਮਾਨ ਦੀ ਲੁਧਿਆਣਾ ਵਿੱਚ ਅੱਜ ਪੈਦਲ ਯਾਤਰਾ

ਪੰਜਾਬ ਵਿੱਚ ਤਾਪਮਾਨ 35 ਡਿਗਰੀ ਨੂੰ ਪਾਰ, ਕਦੋਂ ਪਵੇਗੀ ਬਾਰਸ਼

नशा तस्करों को नशा कारोबार या पंजाब छोड़ने की चेतावनी

बरनाला में कांग्रेसियों ने मुख्यमंत्री भगवंत मान का पुतला जलाकर किया विरोध प्रदर्शन

पंजाब में शुरू नहीं हो सकी गेहूं की खरीद, एशिया की सबसे बड़ी खन्ना अनाज मंडी सूनी,

ਟੰਗਿਆ ਗਿਆ ਈਸਾਈ ਪਾਦਰੀ ਬਜਿੰਦਰ , ਉਮਰ ਕੈਦ: ਅਦਾਲਤ ਨੇ ਸੁਣਾਈ ਸਜ਼ਾ

 
 
 
 
Subscribe