ਨਵੀਂ ਦਿੱਲੀ : ਪੂਰਾ ਦੇਸ਼ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 401ਵਾਂ ਪ੍ਰਕਾਸ਼ ਪੁਰਬ ਮਨਾ ਰਿਹਾ ਹੈ। ਇਸ ਮੌਕੇ ਗੁਰਦੁਆਰਾ ਸੀਸਗੰਜ ਸਾਹਿਬ ਸਮੇਤ ਦੇਸ਼ ਭਰ ਦੇ ਗੁਰਦੁਆਰਿਆਂ ਨੂੰ ਖੂਬਸੂਰਤੀ ਨਾਲ ਸਜਾਇਆ ਗਿਆ ਹੈ।
ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਅਸਥਾਨ 'ਤੇ ਗੁਰਦੁਆਰਾ ਸੀਸਗੰਜ ਸਾਹਿਬ ਬਣਿਆ ਹੋਇਆ ਹੈ, ਜਿੱਥੋਂ ਥੋੜੀ ਦੂਰ ਸਥਿਤ ਲਾਲ ਕਿਲ੍ਹੇ 'ਚ ਵੀ ਵਿਸ਼ਾਲ ਪ੍ਰੋਗਰਾਮ ਕਰਵਾਇਆ ਗਿਆ ਹੈ | ਇਹ ਪ੍ਰੋਗਰਾਮ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਹੈ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁੱਧਵਾਰ ਨੂੰ ਇਸ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਸੀ। ਦੇਰ ਸ਼ਾਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਮਾਗਮ 'ਚ ਸ਼ਿਰਕਤ ਕੀਤੀ। ਉਹ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਜਾ ਕੇ ਨਤਮਸਤਕ ਹੋਏ। ਇਸ ਮੌਕੇ PM ਮੋਦੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਨਾਂ 'ਤੇ ਵਿਸ਼ੇਸ ਸਿੱਕਾ ਤੇ ਡਾਕ ਟਿਕਟ ਜਾਰੀ ਕੀਤੀ।