Friday, November 22, 2024
 

ਚੰਡੀਗੜ੍ਹ / ਮੋਹਾਲੀ

ਸੁਮੇਧ ਸੈਣੀ ਨੂੰ ਹਾਈਕੋਰਟ ਤੋਂ ਮਿਲੀ ਰਾਹਤ, ਨਵੀਂ SIT ਕਰੇਗੀ ਜਾਂਚ

April 21, 2022 10:26 PM

ਚੰਡੀਗੜ੍ਹ - ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਗ੍ਰਿਫ਼ਤਾਰੀ ਨੂੰ ਲੈ ਕੇ ਵੱਡੀ ਰਾਹਤ ਮਿਲੀ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਵੀ ਸੈਣੀ ਨੂੰ ਲੈ ਕੇ ਨਰਮ ਵਿਖਾਈ ਦੇ ਰਹੀ ਹੈ, ਜਿਸ ਵੱਲੋਂ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਨੇ ਸੁਣਵਾਈ ਦੌਰਾਨ ਕੋਰਟ ਨੂੰ ਕਿਹਾ ਕਿ ਉਨ੍ਹਾਂ ਨੂੰ ਕਿਸੇ ਵੀ ਮਾਮਲੇ ਵਿਚ ਸੈਣੀ ਨੂੰ ਗ੍ਰਿਫ਼ਤਾਰ ਕਰਨ ਦੀ ਲੋੜ ਨਹੀਂ ਹੈ।

ਹਾਈਕੋਰਟ ਨੇ ਸੈਣੀ ਦੀ ਅਪੀਲ ਸਵੀਕਾਰ ਕਰਦੇ ਹੋਏ ਉਨ੍ਹਾਂ ‘ਤੇ ਮੋਹਾਲੀ ਵਿਜੀਲੈਂਸ ਵੱਲੋਂ 17 ਸਤੰਬਰ 2020 ਨੂੰ ਦਰਜ ਮਾਮਲਿਆਂ ਦੀ ਜਾਂਚ ਵਿਜੀਲੈਂਸ ਤੋਂ ਲੈ ਕੇ ਨਵੀਂ ਗਠਿਤ ਐੱਸ.ਆਈ.ਟੀ. ਨੂੰ ਸੌਂਪ ਦਿੱਤੀ ਹੈ। ਨਵੀਂ ਐੱਸ.ਆਈ.ਟੀ. ਦੀ ਕਮਾਨ ਏ.ਡੀ.ਜੀ.ਪੀ. ਐੱਸ.ਐੱਸ. ਸ਼੍ਰੀਵਾਸਤਵ ਨੂੰ ਸੌਂਪੀ ਗਈ ਹੈ।

ਸੈਣੀ ਦੀ ਲਾਕਅਪ ਵਿਚ ਰਹਿੰਦੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਵੀਡੀਓ ਤੋਂ ਬਾਅਦ ਬਲੌਂਗੀ ਥਾਣੇ ਵਿਚ ਦਰਜ ਐੱਫ.ਆਈ.ਆਰ. ਵਿਚ ਜੇ ਸੈਣੀ ਦਾ ਨਾਂ ਜੋੜਿਆ ਜਾਂਦਾ ਹੈ ਤਾਂ ਉਸ ਕੇਸ ਵਿਚ ਵੀ ਸੈਣੀ ਨੂੰ ਗ੍ਰਿਫ਼ਤਾਰ ਕਰਨ ਤੋਂ ਪਹਿਲਾਂ ਉਨ੍ਹਾਂ ਨੂੰ ਨੋਟਿਸ ਦੇਣਾ ਹੋਵੇਗਾ ਤੇ ਉਕਤ ਮਾਮਲੇ ਦੀ ਜਾਂਚ ਵੀ ਐੱਸ.ਆਈ.ਟੀ. ਹੀ ਕਰੇਗੀ।

ਐੱਸ.ਆਈ.ਟੀ. ਨੂੰ ਐੱਫ.ਆਈ.ਆਰ. ਨੰਬਰ 11 ਵਿਚ ਸੈਣੀ ਨੂੰ ਗ੍ਰਿਫ਼ਤਾਰ ਕਰਨ ਜਾਂ ਜਾਂਚ ਲਈ ਸ਼ਾਮਲ ਕਰਨ ਲਈ ਉਨ੍ਹਾਂ ਨੂੰ ਇੱਕ ਹਫਤਾ ਪਹਿਲਾਂ ਨੋਟਿਸ ਦੇਣਾ ਪਏਗਾ।

 

Have something to say? Post your comment

Subscribe