Wednesday, September 25, 2024
 
BREAKING NEWS
ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨਇਨਕਮ ਟੈਕਸ ਦੇ ਮਾਮਲਿਆਂ ਲਈ ਸਰਕਾਰ ਲਿਆ ਰਹੀ ਵਿਵਾਦ ਸੇ ਵਿਸ਼ਵਾਸ ਸਕੀਮ 2.0ਸਤਿ ਕਰਤਾਰ : ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (23 ਸਤੰਬਰ 2024) 

ਪੰਜਾਬ

ਤਰਨਤਾਰਨ ’ਚ ਵੱਡੀ ਵਾਰਦਾਤ, ਕੈਨੇਡਾ ਤੋਂ ਆਏ ਨੌਜਵਾਨ ਨੂੰ ਮਾਰੀਆਂ ਗੋਲੀਆਂ

April 24, 2022 11:27 AM

ਤਰਨਤਾਰਨ -ਤਰਨਤਾਰਨ ਤੋਂ ਦਿਲ ਨੂੰ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਕੈਨੇਡਾ ਤੋਂ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੀ ਪਹਿਚਾਣ ਜਤਿੰਦਰਪਾਲ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਪਿੰਡ ਸੁਹਾਵਾ ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ।

ਘਟਨਾ ਦੀ ਸੂਚਨਾ ਮਿਲਣ ਤੋਂ ਤੁਰੰਤ ਬਾਅਦ ਥਾਣਾ ਸਿਟੀ ਮੁਖੀ ਸਬ ਇੰਸਪੈਕਟਰ ਬਲਜੀਤ ਕੌਰ ਸਮੇਤ ਪੁਲਿਸ ਪਾਰਟੀ ਮੌਕੇ ’ਤੇ ਪਹੁੰਚ ਗਏ, ਜਿਨ੍ਹਾਂ ਨੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਕੈਨੇਡਾ ਤੋਂ ਕੁਝ ਦਿਨ ਪਹਿਲਾਂ ਆਪਣੇ ਪਿੰਡ ਪੁੱਜਾ ਸੀ। ਬੀਤੀ ਰਾਤ ਜਤਿੰਦਰਪਾਲ ਸਿੰਘ ਆਪਣੇ ਦੋਸਤਾਂ ਨਾਲ ਤਰਨਤਾਰਨ ਸ਼ਹਿਰ ਦੇ ਰੈਸਟੋਰੈਂਟ ਵਿਚ ਖਾਣਾ ਖਾਣ ਲਈ ਆਇਆ ਸੀ।

ਕਰੀਬ ਇੱਕ ਵਜੇ ਉਸ ਦੀ ਸਥਾਨਕ ਚਾਰ ਖੱਬਾ ਚੌਕ ਨਜ਼ਦੀਕ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਨੌਜਵਾਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। 

 

Have something to say? Post your comment

Subscribe