Friday, November 22, 2024
 

ਪੰਜਾਬ

ਲੁਧਿਆਣਾ 'ਚ ਲੜਕੀ ਨਾਲ ਬਲਾਤਕਾਰ ਦੀ ਕੋਸ਼ਿਸ਼, ਇੰਝ ਬਚਾਈ ਕੁੜੀ ਨੇ ਆਪਣੀ ਇੱਜ਼ਤ

April 27, 2022 09:09 PM

ਲੁਧਿਆਣਾ: ਪੰਜਾਬ ਦੇ ਲੁਧਿਆਣਾ ਵਿੱਚ ਬੁੱਧਵਾਰ ਨੂੰ ਇੱਕ ਨੌਜਵਾਨ ਵੱਲੋਂ ਬਲਾਤਕਾਰ ਦੀ ਕੋਸ਼ਿਸ਼ ਕਰਨ ਤੋਂ ਬਾਅਦ ਲੜਕੀ ਨੇ ਇਮਾਰਤ ਦੀ ਪਹਿਲੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਜਿਸ ਕਾਰਨ ਉਸ ਦੇ ਗੰਭੀਰ ਸੱਟਾਂ ਲੱਗੀਆਂ ਹਨ। ਉਸ ਨੂੰ ਜ਼ਖਮੀ ਹਾਲਤ 'ਚ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਹ ਮਾਮਲਾ ਦੁਪਹਿਰ 2:15 ਵਜੇ ਦੇ ਕਰੀਬ ਦੱਸਿਆ ਜਾ ਰਿਹਾ ਹੈ।

ਪੀੜਤਾ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਵੋਡਾਫੋਨ ਦੇ ਸਟੋਰ 'ਚ ਕੰਮ ਕਰਦੀ ਹੈ। ਅੱਜ ਧੀ ਗਰਾਊਂਡ ਫਲੋਰ ਦੇ ਸਟੋਰ 'ਚ ਇਕੱਲੀ ਸੀ। ਮੁਲਜ਼ਮ ਇੱਥੇ ਗਾਹਕ ਬਣ ਕੇ ਆਇਆ ਅਤੇ ਸ਼ਟਰ ਤੋੜ ਕੇ ਉਸ ਨਾਲ ਬਲਾਤਕਾਰ ਕਰਨ ਲੱਗਾ।

ਅਜਿਹੇ 'ਚ ਬੇਟੀ ਆਪਣਾ ਬਚਾਅ ਕਰਦੇ ਹੋਏ ਬਿਲਡਿੰਗ ਦੀ ਪਹਿਲੀ ਮੰਜ਼ਿਲ 'ਤੇ ਚਲੀ ਗਈ। ਮੁਲਜ਼ਮ ਨੂੰ ਆਪਣੇ ਪਿੱਛੇ ਆਉਂਦੇ ਦੇਖ ਕੇ ਉਸ ਨੇ ਸਟੋਰ ਦੀ ਪਹਿਲੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਇਸ ਤੋਂ ਬਾਅਦ ਮੁਲਜ਼ਮ ਉਥੋਂ ਫ਼ਰਾਰ ਹੋ ਗਿਆ। ਮੁਲਜ਼ਮ ਇਲਾਕੇ ਵਿੱਚ ਹੀ ਗੋਲਗੱਪੇ ਵੇਚਣ ਦਾ ਕੰਮ ਕਰਦਾ ਹੈ।

ਦੱਸਿਆ ਜਾ ਰਿਹਾ ਹੈ ਕਿ 3 ਦਿਨ ਪਹਿਲਾਂ ਵੀ ਮੁਲਜ਼ਮ ਸਿਮ ਪੋਰਟ ਕਰਵਾਉਣ ਦੇ ਬਹਾਨੇ ਸਟੋਰ 'ਤੇ ਆਇਆ ਸੀ। ਅੱਜ ਜਦੋਂ ਉਹ ਆਇਆ ਤਾਂ ਉਸ ਨੇ ਲੜਕੀ ਨਾਲ ਬਲਾਤਕਾਰ ਕਰਨ ਦੀ ਕੋਸ਼ਿਸ਼ ਕੀਤੀ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ 'ਚ ਦਹਿਸ਼ਤ ਫੈਲ ਗਈ ਹੈ ਅਤੇ ਲੋਕ ਪੁਲਿਸ ਨੂੰ ਕੋਸ ਰਹੇ ਹਨ। ਲੋਕਾਂ ਅਨੁਸਾਰ ਘਟਨਾ ਤੋਂ ਕਰੀਬ ਅੱਧੇ ਘੰਟੇ ਬਾਅਦ ਪੁਲਿਸ ਮੌਕੇ 'ਤੇ ਪਹੁੰਚ ਗਈ।

ਲੜਕੀ ਦੇ ਨਾਲ ਆਏ ਲੋਕਾਂ ਨੇ ਦੱਸਿਆ ਕਿ ਜਲਦਬਾਜ਼ੀ 'ਚ ਭੱਜਦਾ ਹੋਇਆ ਦੋਸ਼ੀ ਨੌਜਵਾਨ ਆਪਣਾ ਆਧਾਰ ਕਾਰਡ ਉਥੇ ਹੀ ਭੁੱਲ ਗਿਆ ਪਰ ਇਸ ਮਾਮਲੇ 'ਚ ਪੁਲਿਸ ਕੁਝ ਵੀ ਕਹਿਣ ਤੋਂ ਝਿਜਕ ਰਹੀ ਹੈ।

ਦੋਸ਼ੀ ਨੌਜਵਾਨ ਦੀ ਫੋਟੋ ਵੀ ਲੋਕਾਂ ਦੇ ਸਾਹਮਣੇ ਆ ਚੁੱਕੀ ਹੈ, ਜੋ ਕਾਫੀ ਵਾਇਰਲ ਹੋ ਰਹੀ ਹੈ। ਉਥੇ ਹੀ ਇਸ ਮਾਮਲੇ ਤੋਂ ਬਾਅਦ ਦੁਕਾਨਦਾਰਾਂ 'ਚ ਵੀ ਗੁੱਸਾ ਹੈ। ਉਨ੍ਹਾਂ ਪੁਲਿਸ ਕਮਿਸ਼ਨਰ ਨੂੰ ਇਲਾਕੇ ਵਿੱਚ ਸੁਰੱਖਿਆ ਮਜ਼ਬੂਤ ਕਰਨ ਦੀ ਅਪੀਲ ਕੀਤੀ।

ਥਾਣਾ ਜਮਾਲਪੁਰ ਦੇ ਵਧੀਕ ਐਸਐਚਓ ਜੋਗਿੰਦਰ ਸਿੰਘ ਨੇ ਦੱਸਿਆ ਕਿ ਇਲਾਕੇ ਦੇ ਸੀਸੀਟੀਵੀ ਕੈਮਰੇ ਚੈੱਕ ਕੀਤੇ ਗਏ ਹਨ। ਦੋਸ਼ੀ ਨੌਜਵਾਨ ਦੀ ਪਛਾਣ ਵੀ ਕਰ ਲਈ ਗਈ ਹੈ। ਲੜਕੀ ਦੇ ਬਿਆਨਾਂ ਤੋਂ ਬਾਅਦ ਦੋਸ਼ੀ ਨੂੰ ਹਿਰਾਸਤ 'ਚ ਲੈ ਕੇ ਅਗਲੀ ਕਾਰਵਾਈ ਕੀਤੀ ਜਾਵੇਗੀ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

बरनाला में डेमोक्रेटिक टीचर फ्रंट द्वारा अपनी मांगों को लेकर संगरूर से सांसद गुरमीत सिंह मीत हेयर की कोठी का किया गया घेराव

 
 
 
 
Subscribe