ਹਰਿਆਣਾ : ਹਰਿਆਣਾ 'ਚ ਵੱਡੀ ਸਾਜ਼ਿਸ਼ ਨਾਕਾਮ ਕੀਤੀ ਗਈ ਹੈ। ਵਿੱਡੀ ਗਿਣਤੀ 'ਚ ਵਿਸਫੋਟਕ ਨਾਲ 4 ਸ਼ੱਕੀ ਨੌਜਵਾਨ ਗ੍ਰਿਫ਼ਤਾਰ ਕੀਤੇ ਗਏ ਨੇ। ਉਨ੍ਹਾਂ ਕੋਲੋਂ ਗੋਲੀਆਂ ਤੇ ਬਾਰੂਦ ਦੇ ਕੰਟੇਨਰ ਵੀ ਬਰਾਮਦ ਕੀਤੇ ਗਏ ਨੇ।
ਪੁਲਿਸ ਦੀਆਂ ਕਈ ਟੀਮਾਂ ਜਾਂਚ 'ਚ ਜੁਟੀਆਂ ਹੋਈਆਂ ਨੇ। ਫੜੇ ਗਏ ਮੁਲਜ਼ਮਾਂ ਤੋਂ ਹਥਿਆਰਾਂ ਤੋਂ ਇਲਾਵਾ ਵੱਡੀ ਮਾਤਰਾ 'ਚ ਗੋਲੀਆਂ ਬਾਰੂਦ ਵੀ ਬਰਾਮਦ ਹੋਇਆ ਹੈ।1 ਪਿਸਟਲ, 31 ਕਾਰਤੂਸ, 3 IED, ਅਤੇ ਕੁਝ ਵਿਸਫੋਟਕ ਪਦਾਰਥ ਵੀ ਬਰਾਮਦ ਹੋਇਆ ਹੈ।
ਫੜੇ ਗਏ ਚਾਰੋਂ ਸ਼ੱਕੀ ਅੱਤਵਾਦੀਆਂ ਨੂੰ ਕਰਨਾਲ ਅਦਾਲਤ 'ਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਵੱਲੋਂ ਉਹਨਾਂ ਨੂੰ 10 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ। ਪੁਲਿਸ ਇਹਨਾਂ ਮੁਲਜ਼ਮਾਂ ਕੋਲੋਂ ਪੁੱਛਗਿੱਛ ਕਰੇਗੀ। ਜਿਸ ਦੌਰਾਨ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।
ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਪੰਜਾਬ ਤੋਂ ਦਿੱਲੀ ਜਾ ਰਹੇ ਸਨ। ਖੁਫੀਆ ਸੂਚਨਾ ਮਿਲਣ 'ਤੇ ਪੁਲਿਸ ਨੇ ਉਨ੍ਹਾਂ ਨੂੰ ਸਵੇਰੇ 4 ਵਜੇ ਮਧੂਬਨ ਨੇੜਿਓਂ ਗ੍ਰਿਫਤਾਰ ਕਰ ਲਿਆ। ਜਾਣਕਾਰੀ ਮੁਤਾਬਕ ਇਨੋਵਾ ਗੱਡੀ 'ਚ ਸ਼ੱਕੀ ਪਦਾਰਥ ਮਿਲਿਆ ਹੈ, ਜਿਸ ਤੋਂ ਬਾਅਦ ਬੰਬ ਨਿਰੋਧਕ ਦਸਤੇ ਨੂੰ ਬੁਲਾਇਆ ਗਿਆ ਹੈ। ਫੜੇ ਗਏ ਮੁਲਜ਼ਮਾਂ ਦੇ ਨਾਂ ਗੁਰਪ੍ਰੀਤ ਸਿੰਘ, ਅਮਨਦੀਪ ਸਿੰਘ, ਪਰਮਿੰਦਰ ਸਿੰਘ ਤੇ ਭੁਪਿੰਦਰ ਸਿੰਘ ਹਨ।