ਧਰਮਸ਼ਾਲਾ : ਅੱਜ ਸਵੇਰੇ ਧਰਮਸ਼ਾਲਾ 'ਚ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਮੁੱਖ ਗੇਟ ਅਤੇ ਕੰਧਾਂ 'ਤੇ ਖ਼ਾਲਿਸਤਾਨ ਦੇ ਝੰਡੇ ਲੱਗੇ ਮਿਲੇ। ਇਸ ਸਬੰਧੀ ਐੱਸ.ਪੀ. ਕਾਂਗੜਾ ਖ਼ੁਸ਼ਾਲ ਸ਼ਰਮਾ ਨੇ ਕਿਹਾ ਕਿ ਇਹ ਘਟਨਾ ਦੇਰ ਰਾਤ ਜਾਂ ਸਵੇਰੇ ਦੀ ਹੋ ਸਕਦੀ ਹੈ। ਉਨ੍ਹਾਂ ਦੱਸਿਆ ਕਿ ਅਸੀਂ ਵਿਧਾਨ ਸਭਾ ਗੇਟ ਤੋਂ ਖ਼ਾਲਿਸਤਾਨ ਦੇ ਝੰਡੇ ਹਟਾ ਦਿੱਤੇ ਹਨ। ਇਹ ਪੰਜਾਬ ਦੇ ਕੁਝ ਸੈਲਾਨੀਆਂ ਦੀ ਹਰਕਤ ਹੋ ਸਕਦੀ ਹੈ।