Saturday, November 23, 2024
 

ਸਿਆਸੀ

CM ਮਾਨ ਨਾਲ ਮੀਟਿੰਗ ਤੋਂ ਬਾਅਦ ਬੋਲੇ ਨਵਜੋਤ ਸਿੰਘ ਸਿੱਧੂ, ਕਹੀ ਇਹ ਗੱਲ

May 09, 2022 06:52 PM

ਚੰਡੀਗੜ੍ਹ : ਅੱਜ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਨਾਲ ਪਲੇਠੀ ਬੈਠਕ ਕੀਤੀ। ਇਸ ਅਹਿਮ ਮੰਨੀ ਜਾ ਰਹੀ ਮੀਟਿੰਗ ਮਗਰੋਂ ਨਵਜੋਤ ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਮੇਰੀ ਮੁੱਖ ਮੰਤਰੀ ਨਾਲ ਬੈਠਕ ਖ਼ੁਸ਼ਗਵਾਰ ਰਹੀ।

ਸਿੱਧੂ ਨੇ ਕਿਹਾ ਕਿ ਮੈਨੂੰ ਭਗਵੰਤ ਮਾਨ ਨਾਲ ਗੱਲਬਾਤ ਕਰ ਕੇ ਇਹ ਮਹਿਸੂਸ ਹੋਇਆ ਹੈ ਕਿ ਮੁੱਖ ਮੰਤਰੀ ਵਿਚ ਕੋਈ ਹੰਕਾਰ ਨਾਮ ਦੀ ਚੀਜ਼ ਨਹੀ ਹੈ। ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਨਾਲ ਗੱਲਬਾਤ ਕਰ ਕੇ ਇਹ ਸਾਫ਼ ਹੋ ਗਿਆ ਹੈ ਕਿ ਜਿਵੇ ਮੈ ਪੰਜਾਬ ਦੇ ਦਰਦ ਨੂੰ ਮਹਿਸੂਸ ਕਰਦਾ ਹਾਂ ਉਸੇ ਤਰ੍ਹਾਂ ਮਾਨ ਵੀ ਪੰਜਾਬ ਦੇ ਦਰਦ ਨੂੰ ਚੰਗੀ ਤਰ੍ਹਾਂ ਮਹਿਸੂਸ ਕਰਦੇ ਹਨ ਅਤੇ ਪੰਜਾਬ ਲਈ ਚੰਗਾ ਹੀ ਕਰਨਗੇ।

 

Have something to say? Post your comment

 

ਹੋਰ ਸਿਆਸੀ ਖ਼ਬਰਾਂ

 
 
 
 
Subscribe