ਨਵੀਂ ਦਿੱਲੀ : ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਦੋ ਨਵੇਂ ਜੱਜਾਂ ਦੀ ਨਿਯੁਕਤੀ ਕੀਤੀ ਗਈ ਹੈ। ਦਰਅਸਲ, 5 ਮਈ ਨੂੰ ਚੀਫ਼ ਜਸਟਿਸ ਐਨਵੀ ਰਮਨ ਦੀ ਅਗਵਾਈ ਵਾਲੇ ਕੌਲਿਜੀਅਮ ਨੇ ਕੇਂਦਰ ਨੂੰ ਇਨ੍ਹਾਂ ਜੱਜਾਂ ਦੇ ਨਾਵਾਂ ਦੀ ਸਿਫ਼ਾਰਸ਼ ਕੀਤੀ ਸੀ। 7 ਮਈ ਨੂੰ ਸਰਕਾਰ ਨੇ ਗੁਹਾਟੀ ਹਾਈ ਕੋਰਟ ਦੇ ਚੀਫ਼ ਜਸਟਿਸ ਸੁਧਾਂਸ਼ੂ ਧੂਲੀਆ ਅਤੇ ਗੁਜਰਾਤ ਹਾਈ ਕੋਰਟ ਦੇ ਜੱਜ ਜਸਟਿਸ ਜਮਸ਼ੇਦ ਬੀ ਪਾਰਦੀਵਾਲਾ ਦੇ ਨਾਵਾਂ 'ਤੇ ਮੋਹਰ ਲਗਾ ਦਿੱਤੀ ਸੀ। ਸੋਮਵਾਰ ਨੂੰ ਚੀਫ਼ ਜਸਟਿਸ ਐਨਵੀ ਰਮਨ ਨੇ ਜਸਟਿਸ ਧੂਲੀਆ ਅਤੇ ਜਸਟਿਸ ਪਾਰਦੀਵਾਲਾ ਨੂੰ ਸਹੁੰ ਚੁਕਾਈ।