Friday, November 22, 2024
 

ਪੰਜਾਬ

ਸਵੈ ਇੱਛਾ ਨਾਲ 417 ਏਕੜ ਪੰਚਾਇਤੀ ਜ਼ਮੀਨ ਤੋਂ ਨਜਾਇਜ਼ ਕਬਜ਼ਾ ਛੱਡਣ ਵਾਲੇ ਇਸ ਪਿੰਡ ਨੂੰ ਸਰਕਾਰੀ ਪਸ਼ੂ ਹਸਪਤਾਲ ਸਮੇਤ ਮਿਲਣਗੀਆਂ ਹੋਰ ਕਈ ਸੋਗਾਤਾਂ

May 12, 2022 06:32 PM

ਪੇਂਡੂ ਵਿਕਾਸ ਵਿਭਾਗ ਨੇ ਪਿਛਲੇ 12 ਦਿਨਾਂ ਵਿਚ 1008 ਏਕੜ ਪੰਚਾਇਤੀ ਜ਼ਮੀਨ ਤੋਂ ਨਜਾਇਜ਼ ਕਬਜ਼ੇ ਛੁਡਵਾਏ: ਕੁਲਦੀਪ ਧਾਲੀਵਾਲ

ਹੁਣ ਤੱਕ ਘੱਟੋ ਘੱਟ 302 ਕਰੋੜ ਤੋਂ ਵੱਧ ਬਜ਼ਾਰੀ ਕੀਮਤ ਵਾਲੀ ਜ਼ਮੀਨ ਸਰਕਾਰ ਦੇ ਸਪੁਰਦ ਕੀਤੀ

ਸਵੈ ਇੱਛਾ ਨਾਲ 417 ਏਕੜ ਪੰਚਾਇਤੀ ਜ਼ਮੀਨ ਤੋਂ ਨਜਾਇਜ਼ ਕਬਜ਼ਾ ਛੱਡਣ ਵਾਲੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਪਿੰਡ ਛਲੇੜੀ ਕਲਾਂ ਨੂੰ ਸਰਕਾਰੀ ਪਸ਼ੂ ਹਸਪਤਾਲ ਸਮੇਤ ਹੋਰ ਕਈ ਸੋਗਾਤਾਂ ਦੇਣ ਦਾ ਐਲਾਨ

ਸ਼ਾਮਲਾਟ ਜ਼ਮੀਨਾਂ ਤੋਂ ਕਬਜ਼ੇ ਛੁਡਵਾਉਣ ਲਈ ਪੰਚਾਇਤ ਵਿਭਾਗ ਵਲੋਂ ਵਿਸੇਸ਼ ਸੈਲ ਸਥਾਪਨਾ

ਐਸ.ਏ.ਐਸ ਨਗਰ : ਪੇਂਡੂ ਵਿਕਾਸ ਵਿਭਾਗ ਨੇ ਹੁਣ ਤੱਕ ਪਿਛਲੇ 12 ਦਿਨਾਂ ਵਿਚ 1008 ਏਕੜ ਪੰਚਾਇਤੀ ਜ਼ਮੀਨ ਤੋਂ ਨਜਾਇਜ਼ ਕਬਜ਼ੇ ਹਟਾ ਕੇ ਸਰਕਾਰ ਦੇ ਸਪੁਰਦ ਕੀਤੀ ਹੈ।ਅੱਜ ਇੱਥੇ ਪੇਂਡੂ ਵਿਕਾਸ ਵਿਭਾਗ ਦੇ ਮੁੱਖ ਦਫਤਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾਉਣ ਦੀ ਵਿੱਡੀ ਮੁਹਿੰਮ ਨੂੰ ਸੂਬੇ ਭਰ ਵਿੱਚ ਵੱਡਾ ਹੁੰਗਾਰਾ ਮਿਲ ਰਿਹਾ ਹੈ।ਉਨ੍ਹਾਂ ਦੱਸਿਆ ਕਿ ਹੁਣ ਤੱਕ ਘੱਟੋ ਘੱਟ 302 ਕਰੋੜ ਰੁਪਏ ਦੀ ਬਜ਼ਾਰੀ ਕੀਮਤ ਵਾਲੀ ਜ਼ਮੀਨ ਤੋਂ ਨਜ਼ਾਇਤ ਕਬਜ਼ੇ ਹਟਾ ਕੇ ਸਰਕਾਰ ਦੇ ਸਪੁਰਦ ਕੀਤੀ ਜਾ ਚੁੱਕੀ ਹੈ।

ਕੁਲਦੀਪ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਪੀਲ ਤੋਂ ਬਾਅਦ ਬਹੁਤ ਸਾਰੇ ਲੋਕ ਸਵੈ ਇੱਛਾ ਨਾਲ ਨਜਾਇਜ਼ ਕਬਜ਼ੇ ਛੱਡਣ ਲਈ ਅੱਗੇ ਆ ਰਹੇ ਹਨ।ਉਨ੍ਹਾਂ ਕਿਹਾ ਕਿ ਸਵੈ ਇੱਛਾ ਨਾਲ ਸ਼ਾਮਲਾਟ ਜ਼ਮੀਨਾਂ ਛੱਡਣ ਵਾਲੇ ਲੋਕਾਂ ਅਤੇ ਪੰਚਾਇਤਾਂ ਦਾ ਪੰਜਾਬ ਸਰਕਾਰ ਵਲੋਂ ਵਿਸੇਸ਼ ਸਨਮਾਨ ਕੀਤਾ ਜਾਵੇਗਾ।ਜਿਹੜੇ ਪਿੰਡ ਸਵੈ ਇੱਛਾ ਨਾਲ ਨਜਾਇਜ਼ ਕਬਜ਼ੇ ਛੱਡ ਰਹੇ ਹਨ, ਉਨ੍ਹਾਂ ਨੂੰ ਵਿਸੇਸ਼ ਸਹੂਲਤਾਂ ਵੀ ਸਰਕਾਰ ਵਲੋਂ ਦਿੱਤੀਆਂ ਜਾਣਗੀਆਂ।

ਅੱਜ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਪਿੰਡ ਛਲੇੜੀ ਕਲਾਂ ਨੇ ਸਵੈ ਇੱਛਾ ਨਾਲ 417 ਏਕੜ ਪੰਚਾਇਤੀ ਜ਼ਮੀਨ ਤੋਂ ਨਜਾਇਜ਼ ਕਬਜ਼ਾ ਛੱਡਿਆ ਹੈ, ਜਿਸ ਬਾਰੇ ਪੇਂਡੂ ਵਿਕਾਸ ਮੰਤਰੀ ਨੇ ਕਿਹਾ ਇਸ ਪਿੰਡ ਵਲੋਂ ਕੀਤੀ ਪਹਿਲ ਦੇ ਬਦਲੇ ਪਿੰਡ ਵਿਚ ਇੱਕ ਸਰਕਾਰੀ ਪਸ਼ੂ ਹਸਪਤਾਲ ਸਮੇਤ ਕੁਝ ਹੋਰ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।ਅਜਿਹੀ ਹੀ ਇੱਕ ਹੋਰ ਪਹਿਲ ਦਾ ਜਿਕਰ ਕਰਦਿਆਂ ਮੰਤਰੀ ਨੇ ਦੱਸਿਆ ਕਿ ਦੁਆਬੇ ਵਿਚ ਆਲੂਆਂ ਦੀ ਪੈਦਾਵਰ ਕਰਨ ਵਾਲੇ ਵੱਡੇ ਕਿਸਾਨ ਨੇ ਸਵੈ ਇੱਛਾ ਨਾਲ 35 ਏਕੜ ਜ਼ਮੀਨ ਤੋਂ ਨਜਾਇਜ਼ ਕਬਜ਼ਾ ਛੱਡਿਆ ਹੈ।

ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਇਸ ਦੇ ਨਾਲ ਹੀ ਦੱਸਿਆ ਕਿ ਸ਼ਾਮਲਾਟ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਦੀ ਰਫਤਾਰ ਮਾਲ ਮਹਿਕਮੇ ਦੇ ਅਧਿਕਾਰੀਆਂ ਦੀ ਹੜਤਾਲ ਕਾਰਨ ਕੁਝ ਹੌਲੀ ਹੋਈ ਸੀ।ਪਰ ਹੁਣ ਹੜਤਾਲ ਖਤਮ ਹੋ ਗਈ ਹੈ ਅਤੇ ਇਹ ਰਫਤਾਰ ਆਉਣ ਵਾਲੇ ਦਿਨਾਂ ਵਿਚ ਪ੍ਰਤੀ ਦਿਨ 200 ਏਕੜ ਨਜ਼ਇਜ ਕਬਜੇ ਹਟਾਉਣ ਤੱਕ ਪਹੁੰਚ ਜਾਵੇਗੀ।

ਕੁਲਦੀਪ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਵਲੋਂ ਇੱਕ ਵਿਸੇਸ਼ ਨੰਬਰ ਜਾਰੀ ਕੀਤਾ ਜਾਵੇਗਾ ਜਿਸ ਉਪਰ ਸ਼ਾਮਲਾਟ ਜ਼ਮੀਨਾਂ ‘ਤੇ ਨਜ਼ਾਇਜ ਕਬਜ਼ਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਜਾ ਸਕੇਗੀ।ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਸ਼ਾਮਲਾਟ ਜ਼ਮੀਨਾਂ ਤੋਂ ਕਬਜ਼ੇ ਛੁਡਵਾਉਣ ਲਈ ਪੰਚਾਇਤ ਵਿਭਾਗ ਨੇ ਵਿਸੇਸ਼ ਸੈਲ ਸਥਾਪਨਾ ਵੀ ਕੀਤੀ ਹੈ।ਇਹ ਸੈਲ ਨਜਾਇਜ਼ ਕਬਜ਼ਿਆਂ ਬਾਰੇ ਅੰਕੜੇ ਇਕੱਠੇ, ਕਾਨੂੰਨ ਪੱਖਾਂ ਅਤੇ ਹੋਰਨਾਂ ਪਹਿਲੂਆਂ ਦੀ ਘੋਖ ਕਰਕੇ ਪੰਚਾਇਤੀ ਜ਼ਮੀਨਾਂ ‘ਤੇ ਨਜਾਇਜ਼ ਕਬਜ਼ਿਆਂ ਨੂੰ ਹਟਾਉਣ ਬਾਰੇ ਰਿਪੋਰਟ ਦੇਵੇਗਾ।

ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਇਹ ਸਪੱਸ਼ਟ ਕੀਤਾ ਕਿ ਪੰਚਾਇਤੀ ਜ਼ਮੀਨਾ ਤੋਂ ਬਿਨਾਂ ਕਿਸੇ ਭੇਦਭਾਵ ਦੇ ਕਬਜ਼ੇ ਹਟਾਏ ਜਾ ਰਹੇ ਹਨ, ਭਾਵੇਂ ਕੋਈ ਆਮ ਵਿਆਕਤੀ, ਭਾਵੇਂ ਕੋਈ ਰਸੂਖਦਾਰ ਜਾਂ ਸਰਕਾਰੀ ਅਧਿਕਾਰੀ ਹੈ, ਸਭ ਤੋਂ ਪੂਰੀ ਕਾਨੂੰਨੀ ਪ੍ਰਕ੍ਰਿਆ ਪੂਰੀ ਕਰਕੇ ਪੜਾਅਵਾਰ ਕਬਜ਼ੇ ਹਟਵਾਏ ਜਾਣਗੇ।

ਇਸ ਮੌਕੇ ਮੰਤਰੀ ਨੇ ਸ਼ਾਮਲਾਟ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾਉਣ ਵਿਚ ਪ੍ਰਵਾਸੀ ਭਾਰਤੀ ਪੰਜਾਬੀਆਂ ਵਲੋਂ ਜਾਣਕਾਰੀ ਦੇ ਕੇ ਪਾਏ ਜਾ ਰਹੇ ਅਹਿਮ ਯੋਗਦਾਨ ਦੀ ਵੀ ਵਿਸੇਸ਼ ਸਰਾਹਨਾ ਕੀਤੀ।ਉਨ੍ਹਾਂ ਨਾਲ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਨਹੀਂ ਚਾਹੁੰਦੀ ਕਿ ਕਿਸੇ ਖਿਲਾਫ ਕੋਈ ਕਾਰਵਾਈ ਕੀਤੀ ਜਾਵੇ ਇਸ ਲਈ ਲੋਕ ਪੰਜਾਬ ਦੀ ਬਿਹਤਰੀ ਲਈ ਖੁਦ ਹੀ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਛੱਡਣ ਲਈ ਅੱਗੇ ਆਉਣ।

ਇਸ ਮੌਕੇ ਵਿੱਤੀ ਕਮਿਸ਼ਨਰ ਪੇਂਡੂ ਵਿਕਾਸ ਸੀਮਾ ਜੈਨ, ਡਾਇਰੈਕਟਰ ਪੇਂਡੂ ਵਿਕਾਸ ਗੁਰਪ੍ਰੀਤ ਸਿੰਘ ਖਹਿਰਾ ਤੋਂ ਇਲਾਵਾ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਮੋਜੂਦ ਸਨ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

बरनाला में डेमोक्रेटिक टीचर फ्रंट द्वारा अपनी मांगों को लेकर संगरूर से सांसद गुरमीत सिंह मीत हेयर की कोठी का किया गया घेराव

 
 
 
 
Subscribe