Friday, November 22, 2024
 

ਸੰਸਾਰ

ਫਰਾਂਸ ਦੇ ਨਵੇਂ PM ਹੋਣਗੇ ਐਲਿਜ਼ਾਬੈਥ ਬੋਰਨ

May 17, 2022 10:59 AM

ਫਰਾਂਸ ਦੇ ਰਾਸ਼ਟਰਪਤੀ ਦਫਤਰ ਐਲੀਸੀ ਨੇ ਇਕ ਬਿਆਨ ਵਿਚ ਕਿਹਾ ਕਿ ਪ੍ਰਧਾਨ ਮੰਤਰੀ ਜੀਨ ਕਾਸਟੈਕਸ ਨੇ ਰਸਮੀ ਤੌਰ 'ਤੇ ਆਪਣਾ ਅਸਤੀਫ਼ਾ ਸੌਂਪ ਦਿੱਤਾ ਹੈ ਅਤੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਉਨ੍ਹਾਂ ਦਾ ਅਸਤੀਫ਼ਾ ਸਵੀਕਾਰ ਕਰ ਲਿਆ ਹੈ।

ਖਬਰਾਂ ਮੁਤਾਬਕ ਪ੍ਰਧਾਨ ਮੰਤਰੀ (Prime Minister) ਜੀਨ ਕਾਸਟੈਕਸ ਸੋਮਵਾਰ ਨੂੰ ਰਾਸ਼ਟਰਪਤੀ ਭਵਨ ਆਏ ਅਤੇ ਆਪਣਾ ਅਸਤੀਫ਼ਾ ਸੌਂਪਿਆ, ਜਿਸ ਨੂੰ ਰਾਸ਼ਟਰਪਤੀ ਨੇ ਸਵੀਕਾਰ ਕਰ ਲਿਆ। ਫਰਾਂਸ ਦੇ ਪ੍ਰਧਾਨ ਮੰਤਰੀ ਜੀਨ ਕਾਸਟੇਕਸ ਨੇ ਸੋਮਵਾਰ ਨੂੰ ਇਮੈਨੁਅਲ ਮੈਕਰੋਨ ਦੇ ਮੁੜ ਚੁਣੇ ਜਾਣ ਤੋਂ ਬਾਅਦ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ।

ਬਾਅਦ ਵਿਚ ਰਾਸ਼ਟਰਪਤੀ (president) ਨੇ ਐਲਿਜ਼ਾਬੈਥ ਬੋਰਨ ਨੂੰ ਦੇਸ਼ ਦਾ ਨਵਾਂ ਪ੍ਰਧਾਨ ਮੰਤਰੀ ਨਿਯੁਕਤ ਕੀਤਾ। ਇਸ ਦੇ ਨਾਲ ਹੀ ਫਰਾਂਸੀਸੀ ਮੀਡੀਆ 'ਚ ਕਿਹਾ ਗਿਆ ਕਿ ਇਸ ਅਹੁਦੇ ਲਈ ਲੇਬਰ ਮੰਤਰੀ ਐਲਿਜ਼ਾਬੇਥ ਬੋਰਨ (Elizabeth Borne) ਮੈਕਰੋਨ ਦੀ ਪਸੰਦ ਹਨ।

ਫਰਾਂਸ ਵਿਚ ਰਾਸ਼ਟਰਪਤੀ ਦੇ ਕਾਰਜਕਾਲ ਦੌਰਾਨ ਇੱਕ ਤੋਂ ਵੱਧ ਪ੍ਰਧਾਨ ਮੰਤਰੀ ਨਿਯੁਕਤ ਕੀਤੇ ਜਾਣਾ ਆਮ ਗੱਲ ਹੈ। ਰਾਸ਼ਟਰਪਤੀ ਮੈਕਰੋਨ ਅਤੇ ਨਵੀਂ ਪ੍ਰਧਾਨ ਮੰਤਰੀ ਐਲਿਜ਼ਾਬੈਥ ਬੋਰਨ (Elizabeth Borne) ਆਉਣ ਵਾਲੇ ਦਿਨਾਂ ਵਿਚ ਫਰਾਂਸ ਦੀ ਨਵੀਂ ਸਰਕਾਰ ਦੀ ਨਿਯੁਕਤੀ ਨੂੰ ਲੈ ਕੇ ਗੱਲਬਾਤ ਕਰਨਗੇ।

ਨਵੇਂ ਪ੍ਰਧਾਨ ਮੰਤਰੀ (prime minister) ਦਾ ਪਹਿਲਾ ਕੰਮ ਇਹ ਯਕੀਨੀ ਬਣਾਉਣਾ ਹੋਵੇਗਾ ਕਿ ਮੈਕਰੋਨ ਦੀ ਕੇਂਦਰਵਾਦੀ ਪਾਰਟੀ ਅਤੇ ਉਸਦੇ ਸਹਿਯੋਗੀ ਜੂਨ ਵਿਚ ਫਰਾਂਸ ਦੀਆਂ ਸੰਸਦੀ ਚੋਣਾਂ ਵਿਚ ਵਧੀਆ ਪ੍ਰਦਰਸ਼ਨ ਕਰਨਗੇ। ਮੈਕਰੋਨ ਨੇ ਫਰਾਂਸ ਵਿਚ ਰਹਿਣ ਦੀ ਵਧਦੀ ਲਾਗਤ ਬਾਰੇ ਇੱਕ ਬਿੱਲ ਪੇਸ਼ ਕਰਨ ਦਾ ਵੀ ਵਾਅਦਾ ਕੀਤਾ ਹੈ।

ਦੇਸ਼ ਵਿਚ ਖੁਰਾਕੀ ਵਸਤਾਂ ਅਤੇ ਊਰਜਾ (ਤੇਲ ਅਤੇ ਗੈਸ) ਦੀਆਂ ਕੀਮਤਾਂ ਵਧ ਰਹੀਆਂ ਹਨ। ਬਿੱਲ ਦਾ ਖਰੜਾ ਉਸ ਦੀ ਨਵੀਂ ਸਰਕਾਰ ਦੁਆਰਾ ਤਿਆਰ ਕੀਤਾ ਜਾਵੇਗਾ ਅਤੇ ਉਮੀਦ ਹੈ ਕਿ ਸੰਸਦੀ ਚੋਣਾਂ ਤੋਂ ਤੁਰੰਤ ਬਾਅਦ ਇਸ ਨੂੰ ਪੇਸ਼ ਕੀਤਾ ਜਾਵੇਗਾ।

 

Have something to say? Post your comment

 

ਹੋਰ ਸੰਸਾਰ ਖ਼ਬਰਾਂ

Pakistan : ਯਾਤਰੀਆਂ ਦੀ ਵੈਨ 'ਤੇ ਗੋਲੀਆਂ ਦੀ ਵਰਖਾ, 32 ਦੀ ਮੌਤ

85000 Passports Held by Service Canada Amid Canada Post Strike Disruption

ਭਾਰਤ ਦੇ ਪ੍ਰਧਾਨ ਮੰਤਰੀ ਪਹਿਲੀ ਵਾਰ ਗੁਆਨਾ ਪਹੁੰਚੇ, ਹਵਾਈ ਅੱਡੇ 'ਤੇ ਰਾਸ਼ਟਰਪਤੀ ਨੇ ਕੀਤਾ ਸਵਾਗਤ

ਗੈਂਗਸਟਰ ਲਾਰੈਂਸ ਦਾ ਭਰਾ ਅਨਮੋਲ ਬਿਸ਼ਨੋਈ ਕੈਲੀਫ਼ੋਰਨੀਆ ਵਿਚ ਗ੍ਰਿਫ਼ਤਾਰ

ਪ੍ਰਧਾਨ ਮੰਤਰੀ ਮੋਦੀ ਦੇ ਨਾਈਜੀਰੀਆ ਪਹੁੰਚਣ 'ਤੇ ਮੰਤਰੀ ਨਈਸੋਮ ਏਜ਼ੇਨਵੋ ਵਾਈਕ ਨੇ ਨਿੱਘਾ ਸਵਾਗਤ

ਅਸਮਾਨ ਤੋਂ ਧਰਤੀ ਨਜ਼ਰ ਨਹੀਂ ਆ ਰਹੀ. ਨਾਸਾ ਨੇ ਜਾਰੀ ਕੀਤੀ ਹੈਰਾਨ ਕਰਨ ਵਾਲੀ ਤਸਵੀਰ

ਮੈਕਡੋਨਲਡ 'ਚ ਖਾਣਾ ਖਾਣ ਤੋਂ ਬਾਅਦ 100 ਤੋਂ ਵੱਧ ਲੋਕ ਹੋਏ ਬਿਮਾਰ, ਫੈਲੀ ਇਹ ਬੀਮਾਰੀ

ਅਡਾਨੀ ਨੇ ਐਲਾਨ ਕੀਤਾ, ਅਮਰੀਕਾ 'ਚ 10 ਅਰਬ ਡਾਲਰ ਦਾ ਨਿਵੇਸ਼ ਕਰੇਗਾ

ਸ਼ਹੀਦ ਭਗਤ ਸਿੰਘ ਅੱਤਵਾਦੀ ਸੀ : ਪਾਕਿਸਤਾਨ ਨੇ ਕਿਹਾ

'ईरान के मुद्दे पर हमारी राय एक जैसी है': चुनाव जीतने के बाद ट्रंप से तीन बार बात करने के बाद नेतन्याहू

 
 
 
 
Subscribe